ਪੰਜਾਬ

punjab

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ ਦੇ ਰਹੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਕਿਸਾਨ ਜਥੇਬੰਦੀਆਂ ਕੀਤਾ ਸਮਰਥਨ

By

Published : Apr 4, 2022, 6:46 AM IST

Updated : Apr 4, 2022, 7:43 AM IST

ਬਰਨਾਲਾ ਵਿੱਖੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਅਧਿਆਪਕਾਂ ਵੱਲੋਂ ਧਰਨਾ (Protest in front of Education Minister's house) ਲਗਾਇਆ ਗਿਆ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਹਮਾਇਤ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਡੀਟੀਐਫ ਸਮੇਤ ਹੋਰ ਕਈ ਜਥੇਬੰਦੀਆਂ ਵੀ ਪਹੁੰਚੀਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਮੰਗਾਂ ਪੂਰੀਆਂ ਹੋਣ ਤਕ ਉਹਨਾਂ ਦਾ ਧਰਨਾ ਜਾਰੀ ਰਹੇਗਾ।

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ
ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

ਬਰਨਾਲਾ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਸਵੇਰ ਤੋਂ ਈਟੀਟੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਲਗਾਇਆ (Protest by ETT teachers over their demands) ਹੋਇਆ ਹੈ।

ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਮੰਗ ਹੈ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਡੈਪੂਟੇਸ਼ਨ 'ਤੇ ਆਪਣੇ ਸਟੇਸ਼ਨ ਤੋਂ 100 ਤੋਂ 200 ਕਿਲੋਮੀਟਰ ਦੂਰ ਸਕੂਲਾਂ ਵਿੱਚ ਡਿਊਟੀ (Duty in schools) ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਇਹ ਡੈਪੂਟੇਸ਼ਨਾਂ ਰੱਦ ਹੋਏ ਲੰਮਾ ਸਮਾਂ ਹੋ ਗਿਆ ਹੈ। ਪਰੰਤੂ ਇਸ ਦੇ ਲਿਖਤੀ ਆਦੇਸ਼ ਨਹੀਂ ਜਾਰੀ ਕੀਤੇ ਜਾ ਰਹੇ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਸਿੱਖਿਆ ਮੰਤਰੀ ਦੇ ਘਰ ਅੱਗੇ ਧਰਨਾ (Protest in front of Education Minister's house) ਦੇ ਕੇ ਆਪਣੀ ਮੰਗ ਮਨਵਾਉਣੀ ਪੈ ਰਹੀ ਹੈ।

ਇਹ ਵੀ ਪੜੋ:ਸੰਗਲਾਂ 'ਚ ਬਚਪਨ! ਪੋਤਿਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਦੀ ਹੈ ਦਾਦੀ, ਜਾਣੋ ਕੀ ਹੈ ਉਨ੍ਹਾਂ ਦੀ ਮਜ਼ਬੂਰੀ?

ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਸਿੱਖਿਆ ਵਿਭਾਗ ਦਰਮਿਆਨ ਮਸਲੇ ਦੇ ਹੱਲ ਲਈ ਦੋ ਮੀਟਿੰਗਾਂ ਵੀ ਹੋਈਆਂ, ਜਿਸ ਵਿੱਚ ਕੁਝ ਮੰਗਾਂ ਤੇ ਸਹਿਮਤੀ ਹੋਈ ਅਤੇ ਬੁੱਧਵਾਰ ਨੂੰ ਸਿੱਖਿਆ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਮਸਲੇ ਦੇ ਹੱਲ ਦਾ ਭਰੋਸਾ ਦਿਵਾਇਆ ਗਿਆ। ਪ੍ਰੰਤੂ ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ।

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

ਉੱਥੇ ਪ੍ਰਦਰਸ਼ਨਕਾਰੀ ਅਧਿਆਪਕਾਂ ਦੀ ਹਮਾਇਤ 'ਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਡੀਟੀਐਫ ਸਮੇਤ ਹੋਰ ਕਈ ਜਥੇਬੰਦੀਆਂ ਵੀ ਪਹੁੰਚੀਆਂ। ਕਿਸਾਨ ਜਥੇਬੰਦੀਆਂ ਵੱਲੋਂ ਅਧਿਆਪਕਾਂ ਦੇ ਰਹਿਣ ਲਈ ਅਤੇ ਲੰਗਰ ਦੇ ਪ੍ਰਬੰਧ ਵੀ ਕੀਤੇ ਗਏ। ਕਿਸਾਨ ਆਗੂਆਂ ਨੇ ਅਧਿਆਪਕਾਂ ਦੇ ਸੰਘਰਸ਼ ਵਿਚ ਹਰ ਤਰ੍ਹਾਂ ਦੇ ਯੋਗਦਾਨ ਦਾ ਭਰੋਸਾ ਦਿੱਤਾ।

ਇਸ ਮੌਕੇ ਗੱਲਬਾਤ ਕਰਦਿਆਂ ਅਧਿਆਪਕਾਂ ਨੇ ਕਿਹਾ ਕਿ ਉਹ ਸਵੇਰ ਤੋਂ ਲੈ ਕੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਦਰ ਉਪਰ ਬੈਠੇ ਹਨ। ਪ੍ਰੰਤੂ ਉਨ੍ਹਾਂ ਦੀ ਜਾਇਜ਼ ਮੰਗ ਵੀ ਪੂਰੀ ਨਹੀਂ ਕੀਤੀ ਜਾ ਰਹੀ। ਭਾਵੇਂ ਅੱਜ ਦੋ ਮੀਟਿੰਗਾਂ ਜ਼ਰੂਰ ਹੋਈਆਂ ਹਨ, ਪ੍ਰੰਤੂ ਇਸ ਨਾਲ ਉਨ੍ਹਾਂ ਦੇ ਮਸਲੇ ਦਾ ਹੱਲ ਨਹੀਂ ਹੋਇਆ। ਬੁੱਧਵਾਰ ਨੂੰ ਸਿੱਖਿਆ ਮੰਤਰੀ ਵੱਲੋਂ ਚੰਡੀਗਡ਼੍ਹ ਵਿਖੇ ਮੀਟਿੰਗ ਦਾ ਭਰੋਸਾ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਹੱਲ ਹੋਣ ਤਕ ਉਹ ਸਾਰੇ ਅਧਿਆਪਕ ਦਿਨ ਰਾਤ ਧਰਨੇ ਉਪਰ ਬੈਠੇ ਰਹਿਣਗੇ।

ਸਿੱਖਿਆ ਮੰਤਰੀ ਦੀ ਕੋਠੀ ਅੱਗੇ ਧਰਨਾ

ਉੱਥੇ ਕਿਸਾਨ ਅਤੇ ਡੀਟੀਐਫ ਆਗੂਆਂ ਨੇ ਕਿਹਾ ਕਿ ਉਹ ਇਨ੍ਹਾਂ ਅਧਿਆਪਕਾਂ ਦੇ ਸਮਰਥਨ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਪੰਜਾਬ ਸਰਕਾਰ ਨੂੰ ਇਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ। ਉਥੇ ਜ਼ਿਲ੍ਹਾ ਸਿੱਖਿਆ ਅਫ਼ਸਰ ਸਰਬਜੀਤ ਸਿੰਘ ਤੂਰ ਨੇ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀਆਂ ਕੁਝ ਮੰਗਾਂ ਮੰਨ ਲਈਆਂ ਗਈਆਂ ਹਨ। ਸਿੱਖਿਆ ਮੰਤਰੀ ਨੇ ਬੁੱਧਵਾਰ ਨੂੰ ਮੀਟਿੰਗ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜੋ:ਸਾਈਂ ਬਾਬਾ ਨੂੰ ਚੜਾਇਆ 30 ਲੱਖ ਦਾ ਸੋਨੇ ਦਾ ਤਾਜ

Last Updated : Apr 4, 2022, 7:43 AM IST

ABOUT THE AUTHOR

...view details