ਪੰਜਾਬ

punjab

Bathinda News: ਬਠਿੰਡਾ ਪੁਲਿਸ ਨੇ ਆਪ੍ਰੇਸ਼ਨ ਵਿਜ਼ਿਲ-2 ਤਹਿਤ ਸ਼ਹਿਰ ਵਿੱਚ ਚਲਾਈ ਸਰਚ ਮੁਹਿੰਮ, ਵੱਖ-ਵੱਖ ਇਲਾਕਿਆਂ ਵਿੱਚ ਕੀਤੀ ਜਾਂਚ

By

Published : Jul 2, 2023, 5:00 PM IST

ਬਠਿੰਡਾ ਪੁਲਿਸ ਵੱਲੋਂ ਆਪ੍ਰੇਸ਼ਨ ਵਿਜ਼ਿਲ-2 ਦੇ ਤਹਿਤ ਸ਼ਹਿਰ ਵਿੱਚ ਸਰਚ ਮੁਹਿੰਮ ਚਲਾਈ ਗਈ ਹੈ। ਇਸ ਦੌਰਾਨ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਜਾਂਚ ਕੀਤੀ ਗਈ। ਇਸ ਦੌਰਾਨ ਪੁਲਿਸ ਨੇ ਦੋ ਸ਼ੱਕੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਤੇ ਉਨ੍ਹਾਂ ਕੋਲੋਂ ਪੁੱਛਗਿੱਛ ਕਰਨ ਮਗਰੋਂ ਉਨ੍ਹਾਂ ਨੂੰ ਭੇਜਣ ਦੀ ਗੱਲ ਕਹੀ।

Bathinda Police conducted a search operation in the city under Operation Vigil-2
ਬਠਿੰਡਾ ਪੁਲਿਸ ਨੇ ਆਪ੍ਰੇਸ਼ਨ ਵਿਜ਼ਿਲ-2 ਤਹਿਤ ਸ਼ਹਿਰ ਵਿੱਚ ਚਲਾਈ ਸਰਚ ਮੁਹਿੰਮ

ਬਠਿੰਡਾ ਪੁਲਿਸ ਨੇ ਆਪ੍ਰੇਸ਼ਨ ਵਿਜ਼ਿਲ-2 ਤਹਿਤ ਸ਼ਹਿਰ ਵਿੱਚ ਚਲਾਈ ਸਰਚ ਮੁਹਿੰਮ

ਬਠਿੰਡਾ:ਬਠਿੰਡਾ ਪੁਲਿਸ ਵੱਲੋਂ ਆਪ੍ਰੇਸ਼ਨ ਵਿਜ਼ਿਲ 2 ਡੀਜੀਪੀ ਪੰਜਾਬ ਗੌਰਵ ਯਾਦਵ ਦੀਆਂ ਹਦਾਇਤਾਂ ਤਹਿਤ ਤੇ ਐਸਐਸਪੀ ਬਠਿੰਡਾ ਦੀ ਰਹਿਨਮੁਆਈ ਹੇਠ ਸ਼ਹਿਰ ਵਿੱਚ ਚਲਾਇਆ ਗਿਆ। ਇਸ ਮੌਕੇ ਪੁਲਿਸ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਉਤੇ ਚੈਕਿੰਗ ਕੀਤੀ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮਾਂ ਵੱਲੋਂ ਸਰਚ ਅਭਿਆਨ ਚਲਾਇਆ ਗਿਆ। ਇਸ ਆਪ੍ਰੇਸ਼ਨ ਦੌਰਾਨ ਪੁਲਿਸ ਵੱਲੋਂ ਸਥਾਨਕ ਬੱਸ ਸਟੈਂਡ, ਰੇਲਵੇ ਸਟੇਸ਼ਨ ਨਜ਼ਦੀਕ ਹੋਟਲਾਂ ਅਤੇ ਪੀਜੀ ਦੀ ਜਾਂਚ ਕੀਤੀ ਗਈ।

ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਕੀਤਾ ਕਾਬੂ :ਇਸ ਆਪ੍ਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਡੀਐਸਪੀ ਮਨਮੋਹਨ ਸਰਨਾ ਨੇ ਦਸਿਆ ਕਿ ਅੱਜ ਸਵੇਰ ਤੋਂ ਸ਼ਾਮ ਤੱਕ ਪੁਲਿਸ ਵੱਲੋਂ ਆਪ੍ਰੇਸ਼ਨ ਵਿਜ਼ਿਲ-2 ਚਲਾਇਆ ਜਾ ਰਿਹਾ ਹੈ। ਇਸ ਤਹਿਤ ਪੂਰੇ ਸੂਬੇ ਵਿੱਚ ਪੁਲਿਸ ਵੱਲੋਂ ਚੈਕਿੰਗ ਮੁਹਿੰਮ ਚਲਾਈ ਗਈ ਹੈ। ਬਠਿੰਡਾ ਪੁੁਲਿਸ ਵੱਲੋਂ ਵੀ ਅੱਜ ਸ਼ਹਿਰ ਦੇ ਰੇਲਵੇ ਸਟੇਸ਼ਨ, ਬੱਸ ਸਟੈਂ, ਹੋਟਲਾਂ ਤੇ ਪੀਜੀ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਥੇ ਰਹਿ ਰਹੇ ਨੌਜਵਾਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਉਨ੍ਹਾਂ ਦੀ ਪੁਲਿਸ ਵੈਰੀਫਿਕੇਸ਼ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਇਸ ਮੁਹਿੰਮ ਦੌਰਾਨ ਦੋ ਵਿਅਕਤੀ ਨੂੰ ਵੀ ਥਾਣੇ ਲਿਜਾਇਆ ਗਿਆ ਹੈ, ਜਿਨ੍ਹਾਂ ਨੂੰ ਪੁੱਛਗਿੱਛ ਕਰਨ ਤੇ ਉਨ੍ਹਾਂ ਦੀ ਵੈਰੀਫਿਕੇਸ਼ ਕਰਨ ਤੋਂ ਬਾਅਦ ਉਨ੍ਹਾਂ ਨੂੰ ਘਰ ਭੇਜ ਦਿੱਤਾ ਜਾਵੇਗਾ।

ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਪੀਜੀ ਮਾਲਕਾਂ ਨੂੰ ਦਿੱਤੀ ਚਿਤਾਵਨੀ :ਡੀਐਸਪੀ ਸਾਰਨਾ ਨੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਦੇ ਅਜੀਤ ਰੋਡ ਸਥਿਤ ਪੀਜੀ ਵੀ ਪੁਲਿਸ ਵੱਲੋਂ ਚੈੱਕ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਕੁਝ ਪੀਜੀ ਮਾਲਕਾਂ ਵੱਲੋਂ ਸ਼ਰਤਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਇਸ ਦੇ ਨਾਲ ਹੀ ਕੁਝ ਪੀਜੀ ਮਾਲਕਾਂ ਨੇ ਬਾਹਰੀ ਸੂਬਿਆਂ ਤੋਂ ਆਏ ਨੌਜਵਾਨਾਂ ਨੂੰ ਰਹਿਣ ਲਈ ਥਾਂ ਦਿੱਤੀ ਹੋਈ ਹੈ, ਪਰ ਉਨ੍ਹਾਂ ਦੀ ਕੋਈ ਆਈਡੀ ਜਾਂ ਕੋਈ ਜਾਂਚ-ਪੜਤਾਲ ਨਹੀਂ ਕੀਤੀ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੀਜੀ ਜਾਂ ਹੋਟਲ ਮਾਲਕਾਂ ਵੱਲੋਂ ਕਿਸੇ ਨਾਬਾਲਿਗ ਜਾਂ ਬਿਨਾਂ ਆਈ ਡੀ ਤੇ ਪੁਲਿਸ ਵੈਰੀਫਿਕੇਸ਼ ਤੋਂ ਨੌਜਵਾਨਾਂ ਨੂੰ ਰੱਖਿਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details