ਪੰਜਾਬ

punjab

'ਕਾਂਗਰਸ ਹੀ ਕਰਵਾ ਰਹੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ'

By

Published : Aug 18, 2021, 6:04 PM IST

ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਸ਼ੇ ਦਾ ਕਾਰੋਬਾਰ ਸੱਤਾਧਾਰੀ ਧਿਰ ਦੀ ਛਤਰ ਛਾਇਆ ਹੇਠ ਹੋ ਰਿਹਾ ਹੈ ਪਰ ਸਰਕਾਰ ਵਿੱਚ ਬੈਠੇ ਨੇ ਕੈਬਨਿਟ ਮੰਤਰੀਆਂ ਵੱਲੋਂ ਪੈਸੇ ਨਾਲ ਹੱਥ ਜ਼ਰੂਰ ਰੰਗੇ ਜਾ ਰਹੇ ਹਨ।

'ਕਾਂਗਰਸ ਹੀ ਕਰਵਾ ਰਹੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ'
'ਕਾਂਗਰਸ ਹੀ ਕਰਵਾ ਰਹੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ'

ਬਠਿੰਡਾ :ਪਿਛਲੇ ਦਿਨੀਂ ਬਠਿੰਡਾ ਦਿਹਾਤੀ ਦੇ ਕਾਂਗਰਸੀ ਹਲਕਾ ਇੰਚਾਰਜ ਹਰਵਿੰਦਰ ਸਿੰਘ ਲਾਡੀ ਵੱਲੋਂ ਕੈਬਨਿਟ ਮੰਤਰੀ ਉੱਤੇ ਨਸ਼ਾ ਵਿਕਾਉਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਆਮ ਆਦਮੀ ਪਾਰਟੀ ਇਨ੍ਹਾਂ ਦੋਸ਼ਾਂ ਦੀ ਪ੍ਰੋੜਤਾ ਕਰਦੇ ਹੋਏ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਹੀ ਇਹ ਮੁੱਦਾ ਉਠਾਇਆ ਜਾਂਦਾ ਰਿਹਾ ਹੈ ਪਰ ਹਰਵਿੰਦਰ ਸਿੰਘ ਲਾਡੀ ਵੱਲੋਂ ਉਠਾਏ ਗਏ ਮੁੱਦੇ ਨੇ ਸੱਚ ਸਾਬਿਤ ਕਰ ਦਿੱਤਾ ਹੈ।

'ਕਾਂਗਰਸ ਹੀ ਕਰਵਾ ਰਹੀ ਪੰਜਾਬ ਵਿੱਚ ਨਸ਼ੇ ਦਾ ਕਾਰੋਬਾਰ'

ਆਮ ਆਦਮੀ ਪਾਰਟੀ ਦੇ ਸਪੋਕਸਪਰਸਨ ਨਵਦੀਪ ਸਿੰਘ ਜੀਦਾ ਨੇ ਕਿਹਾ ਕਿ ਪੰਜਾਬ ਵਿੱਚ ਜ਼ਿਆਦਾਤਰ ਨਸ਼ੇ ਦਾ ਕਾਰੋਬਾਰ ਸੱਤਾਧਾਰੀ ਧਿਰ ਦੀ ਛਤਰ ਛਾਇਆ ਹੇਠ ਹੋ ਰਿਹਾ ਹੈ ਪਰ ਸਰਕਾਰ ਵਿੱਚ ਬੈਠੇ ਨੇ ਕੈਬਨਿਟ ਮੰਤਰੀਆਂ ਵੱਲੋਂ ਪੈਸੇ ਨਾਲ ਹੱਥ ਜ਼ਰੂਰ ਰੰਗੇ ਜਾ ਰਹੇ ਹਨ।

ਇਸ ਦੇ ਨਾਲ ਹੀ ਨੌਜਵਾਨ ਨਸ਼ੇ ਦਾ ਸ਼ਿਕਾਰ ਹੋਏ ਹਨ ਆਏ ਦਿਨ ਨਸ਼ੀਲੇ ਪਦਾਰਥਾਂ ਦੇ ਸੇਵਨ ਕਾਰਨ ਨੌਜਵਾਨਾਂ ਦੀ ਮੌਤ ਹੋਈ ਹੈ, ਜਿਸ ਲਈ ਸਿੱਧੇ ਜ਼ਿੰਮੇਵਾਰ ਸੱਤਾਧਾਰੀ ਧਿਰ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਗੁਟਕਾ ਸਾਹਿਬ ਦੀ ਸੌਂਹ ਖਾ ਕੇ ਨਸ਼ਿਆਂ ਦਾ ਲੱਕ ਤੋੜਨ ਦੀ ਗੱਲ ਕਹੀ ਸੀ ਪਰ ਅੱਜ ਪੰਜਾਬ ਦੇ ਵਿੱਚ ਨਸ਼ਿਆਂ ਦੇ ਕਾਰੋਬਾਰੀਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਦਾ ਵੱਡਾ ਕਾਰਨ ਇਨ੍ਹਾਂ ਕਾਰੋਬਾਰੀਆਂ ਨੂੰ ਕਾਂਗਰਸੀਆਂ ਮੰਤਰੀਆਂ ਦੀ ਸ਼ਹਿ ਹੈ।

ਇਹ ਵੀ ਪੜ੍ਹੋ:ਸੁਖਬੀਰ ਸਿੰਘ ਬਾਦਲ ਦੇ ਕਾਫ਼ਲੇ ਦਾ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਵਿਰੋਧ

ਉਨ੍ਹਾਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਵੱਲੋਂ ਲੋਕ ਮੁੱਦਿਆਂ 'ਤੇ ਹੀ ਚੋਣ ਲੜੀ ਜਾਵੇਗੀ ਅਤੇ ਆਮ ਜਨਤਾ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਨਸ਼ੇ ਦੇ ਕਾਰੋਬਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ABOUT THE AUTHOR

...view details