ਪੰਜਾਬ

punjab

ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਹਮਲੇ ਰੋਕਣ ਲਈ ਖੇਤੀਬਾੜੀ ਵਿਭਾਗ ਨੇ ਟੀਮਾਂ ਦਾ ਕੀਤਾ ਗਠਨ

By

Published : Jul 13, 2022, 7:32 AM IST

ਬਠਿੰਡਾ ਵਿੱਚ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਨੂੰ ਰੋਕਣ ਲਈ ਕਾਰਗਰ ਤਰੀਕਾ ਅਪਣਾਇਆ ਜਾ ਰਿਹਾ ਹੈ ਤੇ ਇਸ ਸਬੰਧੀ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਖੇਤੀਬਾੜੀ ਵਿਭਾਗ ਨੇ ਟੀਮਾਂ ਦਾ ਕੀਤਾ ਗਠਨ
ਖੇਤੀਬਾੜੀ ਵਿਭਾਗ ਨੇ ਟੀਮਾਂ ਦਾ ਕੀਤਾ ਗਠਨ

ਬਠਿੰਡਾ: ਗੁਲਾਬੀ ਸੁੰਡੀ ਤੇ ਚਿੱਟੇ ਮੱਛਰ ਦੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ (Cotton crop) ਦਾ ਜਾਇਜ਼ਾ ਲੈਣ ਪਹੁੰਚੇ, ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Agriculture Minister Kuldeep Singh Dhaliwal) ਨੇ ਕਿਹਾ ਕਿ ਉਨ੍ਹਾਂ ਵੱਲੋਂ 8 ਜ਼ਿਲ੍ਹਿਆਂ ਵਿੱਚ 751 ਥਾਵਾਂ ‘ਤੇ ਆਪਣੀਆਂ ਟੀਮਾਂ ਭੇਜੀਆਂ ਗਈਆਂ ਸਨ, ਜਿਨ੍ਹਾਂ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਕਾਰਨ ਬਰਬਾਦ ਹੋਈਆਂ ਫਸਲਾਂ ਦਾ ਜਾਇਜ਼ਾ ਲਿਆ ਗਿਆ ਅਤੇ ਉਨ੍ਹਾਂ ਨੂੰ ਇੱਕ ਰਿਪੋਰਟ ਸੌਂਪੀ ਹੈ।

ਖੇਤੀਬਾੜੀ ਮੰਤਰੀ (Minister of Agriculture) ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਖੇਤੀ ਬਾੜੀ ਮਾਹਿਰਾਂ ਨਾਲ ਰਾਬਤਾ ਕਾਇਮ ਕੀਤਾ ਹੈ ਅਤੇ ਉਨ੍ਹਾਂ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਨੂੰ ਰੋਕਣ ਲਈ ਕਾਰਗਰ ਤਰੀਕਾ ਅਪਨਾਉਣ ਦੀ ਗੱਲ ਆਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀ 28 ਜੁਲਾਈ ਨੂੰ ਉਨ੍ਹਾਂ ਵੱਲੋਂ ਫਿਰ ਜ਼ਮੀਨੀ ਪੱਧਰ ਉੱਪਰ ਉੱਤਰ ਕੇ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਸਬੰਧੀ ਵੱਖ-ਵੱਖ ਟੀਮਾਂ ਤੋਂ ਅੰਕੜੇ ਇਕੱਠੇ ਕੀਤੇ ਜਾਣਗੇ।

ਖੇਤੀਬਾੜੀ ਵਿਭਾਗ ਨੇ ਟੀਮਾਂ ਦਾ ਕੀਤਾ ਗਠਨ

ਉਨ੍ਹਾਂ ਕਿਹਾ ਕਿ ਬਕਾਇਦਾ ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜਿਨ੍ਹਾਂ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਨੂੰ ਰੋਕਣ ਲਈ ਕਿਸਾਨਾਂ ਨਾਲ ਰਾਬਤਾ ਕਾਇਮ ਕੀਤਾ ਜਾਵੇਗਾ ਅਤੇ ਜਿਸ ਵੀ ਅਧਿਕਾਰੀ ਦੇ ਖੇਤਰ ਵਿੱਚ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਦਾ ਪ੍ਰਕੋਪ ਵਧਿਆ, ਤਾਂ ਉਸ ਖ਼ਿਲਾਫ਼ ਵਿਭਾਗੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਨਕਲੀ ਬੀਜ ਅਤੇ ਕੀਟਨਾਸ਼ਕ ਦਾ ਕਾਰੋਬਾਰ ਕਰਨ ਵਾਲੇ ਲੋਕਾਂ ਨੂੰ ਬੜਾਵਾ ਦਿੱਤਾ ਸੀ, ਜਿਸ ਕਾਰਨ ਅਜਿਹੇ ਹਾਲਾਤ ਪੈਦਾ ਹੋਏ ਹਨ, ਪਰ ਹੁਣ ਭਗਵੰਤ ਮਾਨ ਸਰਕਾਰ ਵਿੱਚ ਅਜਿਹਾ ਨਹੀਂ ਹੋਵੇਗਾ ਅਤੇ ਕੀਟਨਾਸ਼ਕ ਅਤੇ ਨਕਲੀ ਬੀਜਾਂ ਦਾ ਕੰਮ ਕਰਨ ਵਾਲੇ ਲੋਕਾਂ ਤੇ ਭਗਵੰਤ ਮਾਨ ਸਰਕਾਰ (Bhagwant Mann Government) ਵੱਲੋਂ ਸਖ਼ਤ ਐਕਸ਼ਨ ਲਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਲਗਾਤਾਰ ਸਰਕਾਰ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਹਮਲੇ ਨੂੰ ਲੈ ਕੇ ਗੰਭੀਰਤਾ ਦਿਖਾਈ ਜਾ ਰਹੀ ਹੈ ਅਤੇ ਇਸ ਸਮੇਂ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਕਿਸੇ ਵੀ ਹਾਲਾਤ ਵਿੱਚ ਕਿਸਾਨ ਨਰਮੇ ਦੀ ਫਸਲ (Cotton crop) ਨਾ ਪਾਉਣ, ਉਨ੍ਹਾਂ ਦੀ ਫਸਲ ਨੂੰ ਬਚਾਉਣ ਲਈ ਲਗਾਤਾਰ ਖੇਤੀਬਾੜੀ ਮਾਹਰ ਆਪਣੇ ਪੱਧਰ ਉਪਰ ਉਪਰਾਲੇ ਕਰ ਰਹੇ ਹਨ।

ਇਹ ਵੀ ਪੜ੍ਹੋ:ਪੰਜਾਬ ਦੌਰੇ ’ਤੇ ਚੱਲ ਰਹੇ ਨਵੇਂ ਸਿਹਤ ਮੰਤਰੀ ਨੇ ਵਿਰੋਧੀਆਂ ’ਤੇ ਸਾਧੇ ਨਿਸ਼ਾਨੇ, ਲੋਕਾਂ ਨੂੰ ਕੀਤੀ ਇਹ ਅਪੀਲ

ABOUT THE AUTHOR

...view details