ਬਠਿੰਡਾ: ਸੂਬੇ ਦੇ ਵਿੱਚ ਕਿਸਾਨਾਂ ਵੱਲੋਂ ਗੁਲਾਬੀ ਸੁੰਡੀ(pink worm) ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਮੁਆਵਜੇ ਨੂੰ ਲੈਕੇ ਸਰਕਾਰ ਖਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਵੱਖ ਵੱਖ ਥਾਵਾਂ ਤੇ ਕਿਸਾਨਾਂ ਵੱਲੋਂ ਸਰਕਾਰ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨਾਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਬਠਿੰਡਾ ਦੇ ਵਿੱਚ ਕਿਸਾਨਾਂ ਦੇ ਵੱਲੋਂ ਮੰਗਾਂ ਨੂੰ ਲੈਕੇ ਪਿਛਲੇ ਕਈ ਦਿਨ੍ਹਾਂ ਤੋਂ ਮਿੰਨੀ ਸਕੱਤਰੇਤ ਨੂੰ ਘੇਰਾ ਪਾਇਆ ਹੋਇਆ ਹੈ। ਕਿਸਾਨਾਂ ਨੇ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਉਨ੍ਹਾਂ ਦੀ ਮੁਆਵਜ਼ੇ ਦੀ ਮੰਗ ਪੂਰੀ ਨਹੀਂ ਕੀਤੀ ਜਾਂਦੀ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ।
ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਲਾਇਆ ਮੂਹਰੇ ! ਕਿਸਾਨਾਂ ਵੱਲੋਂ ਲਗਾਏ ਧਰਨੇ ਦੇ ਕਾਰਨ ਮਿੰਨੀ ਸਕੱਤਰੇਤ ਦੇ ਵਿੱਚ ਹੋਣ ਵਾਲੇ ਸਾਰੇ ਪ੍ਰਸ਼ਾਸਨਿਕ ਕੰਮ ਬੰਦ ਹੋ ਗਏ ਹਨ। ਸਾਰੇ ਦਫਤਰ ਬੰਦ ਵਿਖਾਈ ਦੇ ਰਹੇ ਹਨ। ਇਸ ਮਸਲੇ ਨੂੰ ਲੈਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਕਾਰਨ ਕੰਮ ਜ਼ਰੂਰ ਪ੍ਰਭਾਵਿਤ ਹੋਇਆ ਹੈ। ਉਨ੍ਹਾਂ ਕਿਹਾ ਕਿ ਕੰਮ ਪ੍ਰਭਾਵਿਤ ਹੋਣ ਕਾਰਨ ਉਨ੍ਹਾਂ ਵੱਲੋਂ ਇਸ ਦਾ ਬਦਵਲਾ ਹੱਲ ਲੱਭਿਆ ਗਿਆ ਹੈ।
ਕਿਸਾਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਲਾਇਆ ਅੱਗੇ ਉਨ੍ਹਾਂ ਦੱਸਿਆ ਕਿ ਜ਼ਰੂਰੀ ਕੰਮ ਨੂੰ ਲੈਕੇ ਉਨ੍ਹਾਂ ਵੱਲੋਂ ਹੋਰ ਥਾਵਾਂ ਉੱਪਰ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਪ੍ਰਸ਼ਾਸਨਿਕ ਕੰਮ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਵਿਘਨ ਪੈਦਾ ਨਾ ਹੋਵੇਗ। ਉਨ੍ਹਾਂ ਦੱਸਿਆ ਕਿ ਮੁਆਵਜੇ ਨੂੰ ਲੈਕੇ ਪ੍ਰਸ਼ਾਸਨ ਦੇ ਵੱਲੋਂ ਰਿਪੋਰਟ ਬਣਾਈ ਗਈ ਹੈ ਜੋ ਕਿ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਮੰਗਾਂ ਜ਼ਿਆਦਾ ਹਨ ਪਰ ਪ੍ਰਸ਼ਾਸਨ ਦੇ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਪ੍ਰਸ਼ਾਸਨ ਵੱਲੋਂ ਸਰਕਾਰ ਦੇ ਸਾਹਮਣੇ ਲਿਆਂਦਾ ਜਾਵੇਗਾ ਅਤੇ ਅਗਲਾ ਫੈਸਲਾ ਸਰਕਾਰ ਕਰੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਦੇ ਲਈ ਕੈਂਪ ਲਗਾਇਆ ਗਿਆ ਹੈ।
ਇਹ ਵੀ ਪੜ੍ਹੋ:ਭਾਰਤ-ਪਾਕਿ ਸਰਹੱਦ 'ਤੇ ਡਰੋਨ ਦੀ ਹਲਚਲ, BSF ਦੇ ਜਵਾਨਾਂ ਤੇ ਸੁਰੱਖਿਆ ਏਜੰਸੀਆਂ ਵੱਲੋਂ ਸਰਚ ਜਾਰੀ