ਪੰਜਾਬ

punjab

Gangster Lawrence Bishnoi: ਰਾਤ ਇੱਕ ਵਜੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਗਈ ਦਿੱਲੀ ਪੁਲਿਸ

By

Published : Jun 15, 2023, 6:51 AM IST

ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਬੀਤੀ ਅੱਧੀ ਰਾਤ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ। ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਲਾਰੈਂਸ ਨੂੰ ਜੇਲ੍ਹ ਭੇਜਿਆ ਗਿਆ।

Delhi Police left Bathinda Central Jail to Lawrence Bishnoi at one o'clock in the night
ਰਾਤ ਇਕ ਵਜੇ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਕੇਂਦਰੀ ਜੇਲ੍ਹ ਛੱਡ ਕੇ ਗਈ ਦਿੱਲੀ ਪੁਲਿਸ

ਬਠਿੰਡਾ :ਕਾਰੋਬਾਰੀ ਤੋਂ ਰੰਗਦਾਰੀ ਅਤੇ ਗੋਲੀ ਚਲਾਉਣ ਦੇ ਕੇਸ ਵਿੱਚ ਦਿੱਲੀ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਬੀਤੀ ਅੱਧੀ ਰਾਤ ਬਠਿੰਡਾ ਦੀ ਕੇਂਦਰੀ ਜੇਲ੍ਹ ਸੁਰੱਖਿਆ ਦੇ ਮੱਦੇਨਜ਼ਰ ਲਿਆਂਦਾ ਗਿਆ। ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਲਾਰੈਂਸ ਨੂੰ ਜੇਲ੍ਹ ਭੇਜਿਆ ਗਿਆ।

ਲਾਰੈਂਸ ਖ਼ਿਲਾਫ਼ ਸਭ ਤੋਂ ਵਧ ਮਾਮਲੇ ਰਾਜਸਥਾਨ ਤੇ ਪੰਜਾਬ ਵਿੱਚ ਦਰਜ :ਦੱਸ ਦੇਈਏ ਕਿ 9 ਜੂਨ ਨੂੰ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਪਟਿਆਲਾ ਕੋਰਟ ਵਿੱਚ ਅਰਜ਼ੀ ਦਾਇਰ ਕਰ ਕੇ ਮੰਗ ਕੀਤੀ ਸੀ ਕਿ ਲਾਰੈਂਸ ਨੂੰ ਉਸ ਦੀ ਪੁਰਾਣੀ ਜੇਲ੍ਹ ਬਠਿੰਡਾ ਵਿੱਚ ਭੇਜਿਆ ਜਾਵੇ। ਇਸ ਵਿੱਚ ਜੇਲ੍ਹ ਪ੍ਰਸ਼ਾਸਨ ਦਾ ਤਰਕ ਸੀ ਕਿ ਲਾਰੈਂਸ ਖ਼ਿਲਾਫ਼ ਜ਼ਿਆਦਾਤਰ ਕੇਸ ਪੰਜਾਬ ਅਤੇ ਰਾਜਸਥਾਨ ਵਿੱਚ ਦਰਜ ਹਨ, ਇਸ ਲਈ ਉਸ ਨੂੰ ਰਾਜਸਥਾਨ ਅਤੇ ਪੰਜਾਬ ਲਿਜਾਣ ਦੀ ਪ੍ਰਕਿਰਿਆ ਜਾਰੀ ਸੀ। ਦਿੱਲੀ ਲਿਆਉਣ ਤੋਂ ਪਹਿਲਾਂ ਉਹ ਬਠਿੰਡਾ ਜੇਲ੍ਹ ਵਿੱਚ ਬੰਦ ਸੀ। ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਇਸ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਅਤੇ 14 ਜੂਨ ਨੂੰ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਦਿੱਲੀ ਪੁਲਿਸ ਅੱਧੀ ਰਾਤ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿਖੇ ਗੈਂਗਸਟਰ ਲਾਰੈਂਸ ਬਿਸ਼ਨੋਈ ਲੈ ਕੇ ਪਹੁੰਚੀ।

ਕਾਨੂੰਨੀ ਪ੍ਰਕਿਰਿਆ ਮੁਕੰਮਲ ਹੋਣ ਮਗਰੋਂ ਭੇਜਿਆ ਜੇਲ੍ਹ :ਕਰੀਬ ਇੱਕ ਵਜੇ ਜੇਲ੍ਹ ਪ੍ਰਸ਼ਾਸਨ ਵੱਲੋਂ ਕਾਨੂੰਨੀ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਕਰ ਦਿੱਤਾ ਗਿਆ। ਸੁਰੱਖਿਆ ਦੇ ਮੱਦੇਨਜ਼ਰ ਇਸ ਮੌਕੇ ਦਿੱਲੀ ਪੁਲਿਸ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਸਨ। ਅਤਿ ਆਧੁਨਿਕ ਹਥਿਆਰਾਂ ਨਾਲ ਲੈਸ ਸੁਰੱਖਿਆ ਦਸਤਿਆਂ ਵੱਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ।

ਇਥੇ ਦੱਸਣਯੋਗ ਹੈ ਕਿ ਸਾਕੇਤ ਅਦਾਲਤ ਨੇ 11 ਜੂਨ ਨੂੰ ਦਿੱਲੀ ਦੇ ਇੱਕ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੇ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਵਿੱਚ ਚਾਰ ਦਿਨ ਦਾ ਹੋਰ ਵਾਧਾ ਕੀਤਾ ਸੀ। ਇਸ ਦੌਰਾਨ ਲਾਰੈਂਸ ਦੇ ਵਕੀਲ ਵਿਸ਼ਾਲ ਚੋਪੜਾ ਨੇ ਦੱਸਿਆ ਕਿ ਅਦਾਲਤ ਨੇ ਤਿਹਾੜ ਜੇਲ੍ਹ ਪ੍ਰਸ਼ਾਸਨ ਦੀ ਮੰਗ ਨੂੰ ਪ੍ਰਵਾਨ ਕਰ ਲਿਆ ਹੈ ਕਿ ਲਾਰੈਂਸ ਨੂੰ ਦਿੱਲੀ ਦੀ ਮੰਡੋਲੀ ਜੇਲ੍ਹ ਤੋਂ ਪੰਜਾਬ ਦੀ ਬਠਿੰਡਾ ਜੇਲ੍ਹ ਭੇਜ ਦਿੱਤਾ ਜਾਵੇ ਅਤੇ 14 ਜੂਨ ਨੂੰ ਲਾਰੈਂਸ ਦੀ ਪੁਲਿਸ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਭੇਜਣ ਦੀ ਇਜਾਜ਼ਤ ਵੀ ਦੇ ਦਿੱਤੀ ਗਈ ਹੈ। ਅਦਾਲਤ ਦੀ ਇਜਾਜ਼ਤ ਤੋਂ ਬਾਅਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਬਠਿੰਡਾ ਦੀ ਕੇਂਦਰੀ ਜੇਲ੍ਹ ਵਿੱਚ ਲਿਆ ਕੇ ਬੰਦ ਕਰ ਦਿੱਤਾ ਗਿਆ ਹੈ।

ABOUT THE AUTHOR

...view details