ਪੰਜਾਬ

punjab

ਬਠਿੰਡਾ ਦੀਆਂ ਕਿਉਂ ਹੋ ਰਹੀਆਂ ਸਿਆਸੀ ਧੜਕਣਾਂ ਤੇਜ਼, ਪੜ੍ਹੋ ਹੁਣ ਕਿਸ ਨਾਲ ਕੀਤੀ ਮਨਪ੍ਰੀਤ ਬਾਦਲ ਨੇ ਬੈਠਕ

By

Published : Jan 20, 2023, 7:11 PM IST

Manpreet Badal's meeting with Congress councilor of Bathinda Municipal Corporation
ਬਠਿੰਡਾ ਦੀਆਂ ਕਿਉਂ ਹੋ ਰਹੀਆਂ ਸਿਆਸੀ ਧੜਕਣਾਂ ਤੇਜ਼, ਪੜ੍ਹੋ ਹੁਣ ਕਿਸ ਨਾਲ ਕੀਤੀ ਮਨਪ੍ਰੀਤ ਬਾਦਲ ਨੇ ਬੈਠਕ ()

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੇ ਬਠਿੰਡਾ ਨਗਰ ਨਿਗਮ ਦੇ ਕਾਂਗਰਸ ਦੇ ਕੌਂਸਲਰ ਨਾਲ ਇਕ ਖਾਸ ਬੈਠਕ ਕੀਤੀ ਹੈ। ਇਸ ਬੈਠਕ ਦੇ ਕਈ ਸਿਆਸੀ ਅਰਥ ਨਿਕਲ ਰਹੇ ਹਨ। ਆਜ਼ਾਦੀ ਤੋਂ ਬਾਦ ਪਹਿਲੀ ਵਾਰ ਨਗਰ ਨਿਗਮ ਉੱਤੇ ਕਾਂਗਰਸ ਦਾ ਕਬਜ਼ਾ ਹੋਇਆ ਹੈ। ਪਰ ਹੁਣ ਇਸ ਬੈਠਕ ਨਾਲ ਇਕ ਹੋਰ ਸਿਆਸੀ ਚਰਚਾ ਛਿੜ ਗਈ ਹੈ।

ਬਠਿੰਡਾ ਦੀਆਂ ਕਿਉਂ ਹੋ ਰਹੀਆਂ ਸਿਆਸੀ ਧੜਕਣਾਂ ਤੇਜ਼, ਪੜ੍ਹੋ ਹੁਣ ਕਿਸ ਨਾਲ ਕੀਤੀ ਮਨਪ੍ਰੀਤ ਬਾਦਲ ਨੇ ਬੈਠਕ

ਬਠਿੰਡਾ:ਪਿਛਲੇ ਦਿਨੀਂ ਕਾਂਗਰਸ ਨੂੰ ਅਲਵਿਦਾ ਆਖ ਕੇ ਸਾਬਕਾ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਵਲੋਂ ਅੱਜ ਬਠਿੰਡਾ ਨਗਰ ਨਿਗਮ ਦੇ ਕਾਂਗਰਸੀ ਕੌਂਸਲਰਾਂ ਨਾਲ ਆਪਣੇ ਪਿੰਡ ਬਾਦਲ ਵਿਖੇ ਵਿਸ਼ੇਸ਼ ਬੈਠਕ ਕੀਤੀ ਗਈ, ਜਿਸ ਕਾਰਨ ਬਠਿੰਡਾ ਦੀ ਰਾਜਨੀਤੀ ਵਿਚ ਹਲਚਲ ਸ਼ੁਰੂ ਹੋ ਗਈ ਹੈ। ਕਿਉਂਕਿ ਨਗਰ ਨਿਗਮ ਬਠਿੰਡਾ ਉੱਪਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕਾਂਗਰਸ ਨੇ ਕਬਜ਼ਾ ਕੀਤਾ ਸੀ ਅਤੇ ਬਹੁਮਤ ਨਾਲ ਅਪਣਾ ਮੇਅਰ ਵੀ ਬਣਾਇਆ ਸੀ ਪਰ ਮਨਪ੍ਰੀਤ ਬਾਦਲ ਦੇ ਇਸ ਬੈਠਕ ਨੇ ਕਈ ਤਰਾਂ ਦੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਆਉਂਦੇ ਦਿਨਾਂ ਵਿਚ ਨਗਰ ਨਿਗਮ ਬਠਿੰਡਾ ਦੀ ਸਿਆਸਤ ਵਿਚ ਵੀ ਵੱਡੀ ਹਲਚਲ ਹੋਣ ਦੇ ਆਸਾਰ ਪੈਦਾ ਹੋ ਗਏ ਹਨ।

ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨੇੜਲੇ ਸਾਥੀ ਅਤੇ ਨਗਰ ਨਿਗਮ ਬਠਿੰਡਾ ਦੇ ਮੌਜੂਦਾ ਕੌਂਸਲਰ ਮਲਕੀਤ ਸਿੰਘ ਨੇ ਕਿਹਾ ਕਿ ਨਗਰ ਨਿਗਮ ਵਿੱਚ ਮੌਜੂਦਾ ਸਮੇਂ ਵਿੱਚ ਕਾਂਗਰਸ ਦਾ ਕਬਜ਼ਾ ਹੈ ਅਤੇ ਜੇਕਰ ਕੋਈ ਵਿਅਕਤੀ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿਚ ਜਾਂਦਾ ਹੈ ਤਾਂ ਇਹ ਬਹੁਤ ਹੀ ਮੰਦਭਾਗਾ ਹੈ, ਜਿਸ ਤਰ੍ਹਾਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅੱਜ ਪਿੰਡ ਬਾਦਲ ਵਿਖੇ ਇਨ੍ਹਾਂ ਨਗਰ ਨਿਗਮ ਤੇ ਕੌਂਸਲਾਂ ਨਾਲ ਬੈਠਕ ਕੀਤੀ ਗਈ ਹੈ ਅਤੇ ਜੇਕਰ ਮੌਜੂਦਾ ਮੇਅਰ ਕਾਂਗਰਸ ਨੂੰ ਛੱਡ ਕੇ ਕਿਸੇ ਹੋਰ ਸਿਆਸੀ ਪਾਰਟੀ ਵਿੱਚ ਜਾਂਦੀ ਹੈ ਤਾਂ ਉਸਦਾ ਵਿਰੋਧ ਕਰਨਗੇ। ਉਸ ਖ਼ਿਲਾਫ਼ ਕਾਨੂੰਨੀ ਚਾਰਾਜੋਈ ਵੀ ਕਰਨਗੇ ਕਿਉਂਕਿ ਉਹਨਾਂ ਵੱਲੋਂ ਕਾਂਗਰਸ ਦੇ ਚੋਣ ਨਿਸ਼ਾਨ ਤੇ ਚੋਣ ਲੜੀ ਗਈ ਸੀ।


ਇਹ ਵੀ ਪੜ੍ਹੋ:ਨਿਯੁਕਤੀ ਪੱਤਰ ਵੰਡਣ ਪਹੁੰਚੇ ਹਰਦੀਪ ਪੁਰੀ ਤਾਂ ਕੈਬਨਿਟ ਮੰਤਰੀ ਧਾਲੀਵਾਲ ਨੇ ਮੋਦੀ ਸਰਕਾਰ ਉੱਤੇ ਕੱਸਿਆ ਤੰਜ

ਉਨ੍ਹਾਂ ਕਿਹਾ ਕਿ ਪਹਿਲਾਂ ਵੀ ਇਹਨਾ ਉੱਪਰ ਅਕਾਲੀ ਦਲ ਵਿੱਚੋਂ ਕਾਂਗਰਸ ਵਿੱਚ ਆਉਣ ਦੇ ਇਲਜ਼ਾਮ ਲੱਗੇ ਸਨ। ਜੇਕਰ ਮੌਜੂਦਾ ਸਮੇਂ ਵਿੱਚ ਇਹ ਕੁਝ ਹੋਰ ਸਿਆਸੀ ਪਾਰਟੀ ਵਿੱਚ ਜਾਂਦੇ ਹਨ ਤਾਂ ਇਹਨਾਂ ਖਿਲਾਫ਼ ਮਤਾ ਲਿਆ ਕੇ ਇਨ੍ਹਾਂ ਨੂੰ ਮੇਅਰ ਦੀ ਕੁਰਸੀ ਤੋਂ ਹਟਾਇਆ ਜਾਵੇਗਾ ਪਰ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਜੇਕਰ ਕੋਈ ਵਿਚਾਰਕ ਮਤਭੇਦ ਹੋਏ ਵੀ ਹਨ ਤਾਂ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਬੈਠਕ ਕਰ ਉਸਨੂੰ ਦੂਰ ਕਰਨ ਵਿਚ ਵਿਸ਼ਵਾਸ ਰੱਖਣਾ ਚਾਹੀਦਾ ਹੈ। ਉਨ੍ਹਾਂ ਨਗਰ ਨਿਗਮ ਦੇ ਬਾਕੀ ਕੌਂਸਲਰਾਂ ਨੂੰ ਵੀ ਬੇਨਤੀ ਕੀਤੀ ਕਿ ਉਹ ਪਾਰਟੀ ਦਾ ਸਾਥ ਦੇਣ ਅਤੇ ਇਸਨੂੰ ਹੋਰ ਮਜ਼ਬੂਤ ਕਰਨ।

ABOUT THE AUTHOR

...view details