ਪੰਜਾਬ

punjab

Bathinda News: ਵਿਧਾਇਕ ਦੇ ਇਲਾਕੇ ਵਿੱਚ ਧੜੱਲੇ ਨਾਲ ਵਿਕ ਰਿਹਾ ਨਸ਼ਾ, ਅੱਕੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

By

Published : Jul 17, 2023, 2:56 PM IST

ਬਠਿੰਡਾ ਦੇ ਲਾਈਨ ਪਾਰ ਏਰੀਏ ਵਿੱਚ ਹੋ ਰਹੇ ਨਸ਼ੇ ਦੇ ਕਾਰੋਬਾਰ ਕਾਰਨ ਲੋਕ ਕਾਫੀ ਪਰੇਸ਼ਾਨ ਨਜ਼ਰ ਆ ਰਹੇ ਹਨ। ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਨੇੜੇ ਹੋ ਰਹੇ ਨਸ਼ੇ ਦੇ ਕਾਰੋਬਾਰ ਤੋਂ ਅੱਕੇ ਮੁਹੱਲਾ ਵਾਸੀਆਂ ਵੱਲੋਂ ਵਿਧਾਇਕ ਦੀ ਕੋਠੀ ਅੱਗੇ ਜਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

People are worried about Drugs being sold in the neighborhood of AAP MLA
ਵਿਧਾਇਕ ਦੇ ਇਲਾਕੇ ਵਿੱਚ ਧੜੱਲੇ ਨਾਲ ਵਿਕ ਰਿਹਾ ਨਸ਼ਾ, ਅੱਕੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਵਿਧਾਇਕ ਦੇ ਇਲਾਕੇ ਵਿੱਚ ਧੜੱਲੇ ਨਾਲ ਵਿਕ ਰਿਹਾ ਨਸ਼ਾ, ਅੱਕੇ ਲੋਕਾਂ ਨੇ ਕੀਤਾ ਰੋਸ ਪ੍ਰਦਰਸ਼ਨ

ਬਠਿੰਡਾ :ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਪਹਿਲਾਂ ਨਸ਼ਿਆਂ ਦੇ ਵਗ ਰਹੇ ਛੇਵੇਂ ਦਰਿਆ ਨੂੰ ਠੱਲ ਪਾਉਣ ਦੇ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ, ਪਰ ਹੁਣ ਗਲੀ ਮੁਹੱਲਿਆਂ ਵਿੱਚ ਆਮ ਨਸ਼ਾ ਵਿਕਣ ਕਾਰਨ ਲੋਕ ਕਾਫੀ ਪਰੇਸ਼ਾਨ ਹੋ ਰਹੇ ਹਨ। ਆਏ ਦਿਨ ਸੁਨਸਾਨ ਥਾਵਾਂ ਤੋਂ ਨਸ਼ੇ ਕਾਰਨ ਨੌਜਵਾਨਾਂ ਦੀਆਂ ਲਾਸ਼ਾਂ ਮਿਲ ਰਹੀਆਂ ਹਨ। ਬਠਿੰਡਾ ਦੇ ਲਾਈਨ ਪਾਰ ਏਰੀਏ ਵਿੱਚ ਹੋ ਰਹੇ ਨਸ਼ੇ ਦੇ ਕਾਰੋਬਾਰ ਕਾਰਨ ਲੋਕ ਕਾਫੀ ਪਰੇਸ਼ਾਨ ਨਜ਼ਰ ਆ ਰਹੇ ਹਨ। ਬਠਿੰਡਾ ਤੋਂ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਰਿਹਾਇਸ਼ ਨੇੜੇ ਹੋ ਰਹੇ ਨਸ਼ੇ ਦੇ ਕਾਰੋਬਾਰ ਤੋਂ ਅੱਕੇ ਮੁਹੱਲਾ ਵਾਸੀਆਂ ਵੱਲੋਂ ਵਿਧਾਇਕ ਦੀ ਕੋਠੀ ਅੱਗੇ ਜਾ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।

ਵਿਧਾਇਕ ਦੇ ਇਲਾਕੇ ਵਿੱਚ ਹੋ ਰਹੀ ਨਸ਼ਾ ਤਸਕਰੀ :ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਵਾਰ-ਵਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਨੂੰ ਮੁਹੱਲੇ ਵਿੱਚ ਵਿਕ ਰਹੇ ਨਸ਼ੇ ਨੂੰ ਠੱਲ ਪਾਉਣ ਦੀ ਬੇਨਤੀ ਕੀਤੀ ਗਈ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਹਲਕਾ ਵਿਧਾਇਕ ਵੱਲੋਂ ਨਸ਼ਿਆਂ ਖ਼ਿਲਾਫ਼ ਕੋਈ ਵੀ ਕਦਮ ਨਹੀਂ ਚੁੱਕਿਆ ਗਿਆ। ਪ੍ਰਦਰਸ਼ਨਕਾਰੀ ਗੁਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਰੋਕਣ ਲਈ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ-ਵੱਡੇ ਦਾਅਵੇ ਕੀਤੇ ਗਏ ਸਨ, ਪਰ ਅੱਜ ਹਾਲਾਤ ਇਹ ਹਨ ਕਿ ਬਠਿੰਡਾ ਦੇ ਲਾਇਨੋ ਪਾਰ ਏਰੀਏ ਵਿੱਚ ਹਲਕਾ ਵਿਧਾਇਕ ਜਗਰੂਪ ਸਿੰਘ ਗਿੱਲ ਦੀ ਕੋਠੀ ਦੇ ਨੇੜੇ ਹੀ ਸ਼ਰੇਆਮ ਚਿੱਟੇ ਦੇ ਨਸ਼ੇ ਦਾ ਕਾਰੋਬਾਰ ਹੋ ਰਿਹਾ ਹੈ, ਜਿਸ ਕਾਰਨ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦੀ ਲਪੇਟ ਵਿੱਚ ਆ ਰਹੇ ਹਨ, ਪਰ ਇਨ੍ਹਾਂ ਨਸ਼ੇ ਦੇ ਕਾਰੋਬਾਰੀਆਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ।

ਹਲਕਾ ਵਿਧਾਇਕ ਜਗਰੂਪ ਸਿੰਘ ਦੀ ਕੋਠੀ ਦਾ ਘਿਰਾਓ :ਇਸ ਸਬੰਧੀ ਜਦੋਂ ਉਹਨਾਂ ਵੱਲੋਂ ਹਲਕਾ ਵਿਧਾਇਕ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵੱਲੋਂ ਸੁਣਵਾਈ ਕਰਨ ਦੀ ਥਾਂ ਉਲਟਾ ਉਨ੍ਹਾਂ ਨੂੰ ਬੇਇੱਜ਼ਤ ਕੀਤਾ ਗਿਆ। ਜਿਸ ਕਾਰਨ ਅੱਜ ਮਜਬੂਰੀ ਵੱਸ ਵਡੀ ਗਿਣਤੀ ਵਿੱਚ ਮਹਿਲਾ ਵਾਸੀਆਂ ਵੱਲੋਂ ਹਲਕਾ ਜਗਰੂਪ ਸਿੰਘ ਗਿੱਲ ਦੀ ਕੋਠੀ ਦਾ ਘਰਾਓ ਕੀਤਾ ਗਿਆ। ਪ੍ਰਦਰਸ਼ਨਕਾਰੀ ਨਿਮਾਂ ਦੇਵੀ ਦਾ ਕਹਿਣਾ ਹੈ ਨਸ਼ਿਆਂ ਕਾਰਨ ਉਹਨਾਂ ਦੇ ਬੱਚਿਆਂ ਉਤੇ ਮਾੜਾ ਅਸਰ ਪੈ ਰਿਹਾ ਹੈ। ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਇਹਨਾਂ ਖਿਲਾਫ ਬਣਦੀ ਕਾਰਵਾਈ ਕਰੇ।

ABOUT THE AUTHOR

...view details