ਬਠਿੰਡਾ: ਪ੍ਰਸ਼ਾਸਨਿਕ ਅਧਿਕਾਰੀ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਬਠਿੰਡਾ ਪੁਲਿਸ (Bathinda Police) ਦਾ ਵੱਡਾ ਐਕਸ਼ਨ ਦੇਰ ਰਾਤ ਵੇਖਣ ਨੂੰ ਮਿਲਿਆ ਹੈ। ਕਾਰਵਾਈ ਕਰਦਿਆਂ ਪੁਲਿਸ ਨੇ ਦੋ ਕਿਸਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹਨਾਂ ਕਿਸਾਨਾਂ ਦੀ ਹਮਾਇਤ ਲਈ ਧਰਨਾ ਲਾਉਣ ਆਏ ਕਰੀਬ ਤਿੰਨ ਦਰਜਨ ਕਿਸਾਨਾਂ ਨੂੰ ਵੀ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ। ਪੁਲਿਸ ਦੇ ਇਸ ਐਕਸ਼ਨ ਮਗਰੋਂ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਐਮਰਜੈਂਸੀ ਬੈਠਕ ਸੱਦੀ ਹੈ। ਕਿਸਾਨਾਂ ਵੱਲੋਂ ਪੁਲਿਸ ਅਧਿਕਾਰੀਆਂ ਉੱਤੇ ਵਾਅਦਾ ਖਿਲਾਫੀ ਦੇ ਇਲਜ਼ਾਮ ਲਾਉਂਦਿਆਂ ਇਸ ਕਾਰਵਾਈ ਖਿਲਾਫ ਵੱਡੇ ਸੰਘਰਸ਼ ਦਾ ਐਲਾਨ ਕੀਤਾ ਜਾ ਸਕਦਾ ਹੈ।
Stubble Burning Case: ਅਧਿਕਾਰੀਆਂ ਤੋਂ ਪਰਾਲੀ ਨੂੰ ਅੱਗ ਲਗਾਉਣ ਵਾਲੇ ਦੋ ਕਿਸਾਨ ਗ੍ਰਿਫ਼ਤਾਰ, ਕਿਸਾਨਾਂ ਨੇ ਸੱਦੀ ਹੰਗਾਮੀ ਮੀਟਿੰਗ, ਵੱਡੇ ਐਕਸ਼ਨ ਦੀ ਸੰਭਾਵਨਾ
Stubble fire in Punjab: ਬਠਿੰਡਾ ਵਿੱਚ ਅਧਿਕਾਰੀ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਐਕਸ਼ਨ ਕਰਦਿਆਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। (Two farmers arrested in Bathinda)
Published : Nov 7, 2023, 11:33 AM IST
ਸੀਐੱਮ ਮਾਨ ਨੇ ਦਿੱਤੇ ਸਨ ਕਾਰਵਾਈ ਦੇ ਹੁਕਮ:ਦੱਸ ਦਈਏ ਬੀਤੇ ਦਿਨੀ ਬਠਿੰਡਾ ਦੇ ਪਿੰਡ ਬੁਰਜ ਮਹਿਮਾ ਦੀ ਇੱਕ ਵੀਡੀਓ ਸਾਹਮਣੇ ਆਈ ਸੀ, ਜਿਸ ਵਿੱਚ ਕਿਸਾਨਾਂ ਨੂੰ ਰੋਕਣ ਗਏ ਸਰਕਾਰੀ ਅਧਿਕਾਰੀ ਨੂੰ ਕਿਸਾਨਾਂ ਵੱਲੋਂ ਘੇਰ ਲਿਆ ਗਿਆ, ਜਿਸ ਤੋਂ ਬਾਅਦ ਉਸ ਅਧਿਕਾਰੀ ਤੋਂ ਹੀ ਜ਼ਬਰਦਸਤੀ ਪਰਾਲੀ ਨੂੰ ਅੱਗ (Forced stubble fire) ਲਵਾਈ ਗਈ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਰੁਖ ਅਪਣਾਉਂਦੇ ਕਾਰਵਾਈ ਦੇ ਹੁਕਮ ਦੇ ਦਿੱਤੇ ਸਨ। ਇਹ ਵੀ ਦੱਸਣਯੋਗ ਹੈ ਕਿ ਇਸ ਮਾਮਲੇ 'ਚ ਅਧਿਕਾਰੀਆਂ ਨੂੰ ਘੇਰਨ ਵਾਲੇ ਕਿਸਾਨਾਂ ਨੇ ਮੁਆਫ਼ੀ ਵੀ ਮੰਗ ਲਈ ਸੀ ਪਰ ਮੁੱਖ ਮੰਤਰੀ ਮਾਨ ਦੇ ਹੁਕਮਾਂ ਤੋਂ ਬਾਅਦ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਜਾ ਚੁੱਕਿਆ ਸੀ।
- Murder in Tarn Taran: ਅਣਪਛਾਤਿਆਂ ਨੇ ਘਰ 'ਚ ਦਾਖਿਲ ਹੋਕੇ ਸੁੱਤੇ ਪਏ ਨੌਜਵਾਨ ਦਾ ਗੋਲੀਆਂ ਮਾਰ ਕੇ ਕੀਤਾ ਕਤਲ, ਕੁੱਝ ਸਮਾਂ ਪਹਿਲਾਂ ਵਿਦੇਸ਼ ਤੋਂ ਪਰਤਿਆ ਸੀ ਮ੍ਰਿਤਕ
- Mohali Police AGTF Encounter Update: ਮੁਕਾਬਲੇ ਮਗਰੋਂ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਕੀਤਾ ਗ੍ਰਿਫ਼ਤਾਰ, ਇੱਕ ਗੈਂਗਸਟਰ ਹੋਇਆ ਫਰਾਰ
- Robbery at gun Point: ਤੇਜ਼ਧਾਰ ਹਥਿਆਰ ਅਤੇ ਗੰਨ ਪੁਆਇੰਟ 'ਤੇ ਦੁਕਾਨਦਾਰ ਨੂੰ ਲੁਟੇਰਿਆਂ ਨੇ ਬਣਾਇਆ ਨਿਸ਼ਾਨਾ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ
ਐਕਸ਼ਨ ਖ਼ਿਲਾਫ਼ ਕਿਸਾਨਾਂ 'ਚ ਰੋਸ:ਇਸ ਸਬੰਧੀ ਕਿਸਾਨ ਆਗੂ ਦਾ ਕਹਿਣਾ ਸੀ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਪਹਿਲਾਂ ਕਈ ਮੀਟਿੰਗਾਂ ਹੋ ਚੁੱਕੀਆਂ ਸਨ, ਜਿਸ 'ਚ ਡੀਸੀ ਨੂੰ ਕਿਹਾ ਸੀ ਕਿ ਪਰਾਲੀ ਨੂੰ ਲੈਕੇ ਅਜਿਹਾ ਵਿਵਾਦ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਸਰਕਾਰ ਸਹੂਲਤਾਂ ਦੇਣ ਦੀ ਗੱਲ ਕਰਦੀ ਹੈ ਪਰ ਕਿਸਾਨਾਂ ਨੂੰ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਕਾਰਨ ਕਿਸਾਨ ਅੱਗਾਂ ਲਾਉਣ ਲਈ ਮਜ਼ਬੂਰ ਹਨ। ਇਸ ਸਾਰੇ ਘਟਨਾ ਕ੍ਰਮ ਵਿਚਾਲੇ ਕਿਸਾਨਾਂ ਦੀ ਮੁਆਫੀ ਨਾਲ ਵੀ ਗੱਲ ਨਹੀਂ ਬਣਾ ਅਤੇ ਸੀਐੱਮ ਮਾਨ ਦੇ ਹੁਕਮਾਂ ਮੁਤਾਬਿਕ ਮਾਮਲਾ ਦਰਜ ਹੋਣ ਮਗਰੋਂ ਪੁਲਿਸ ਨੇ ਕਾਰਵਾਈ ਵਿੱਢ ਦਿਆਂ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕਈ ਹਿਮਾਇਤੀਆਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ। ਹੁਣ ਕਿਆਸਰਾਈਆਂ ਇਹ ਲਗਾਈਆਂ ਜਾ ਰਹੀਆਂ ਹਨ ਕਿ ਪੁਲਿਸ ਦੀ ਕਾਰਵਾਈ ਤੋਂ ਬਾਅਦ ਭੜਕੇ ਕਿਸਾਨ ਵੱਡਾ ਮੋਰਚਾ ਸੂਬਾ ਸਰਕਾਰ ਖਿਲਾਫ਼ ਖੋਲ੍ਹ ਸਕਦੇ ਹਨ। (Farmer arrested in Bathinda)