ਬਠਿੰਡਾ:ਫਰੀਦਕੋਟ ਵਿੱਚ ਡੇਰਾ ਸੱਚਾ ਸੌਦਾ ਪ੍ਰੇਮੀ ਪ੍ਰਦੀਪ ਕੁਮਾਰ ਦੀ ਗੋਲੀਆਂ ਮਾਰ ਕੇ ਕਤਲ ਤੋਂ ਬਾਅਦ ਬਠਿੰਡਾ ਵਿੱਚ ਨਾਮਚਰਚਾ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕਰ ਦਿੱਤੇ ਗਏ ਹਨ।
ਪੁਲਿਸ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ: ਐਸਐਚਓ ਸਦਰ ਗੁਰਮੀਤ ਸਿੰਘ ਨੇ ਦੱਸਿਆ ਕਿ ਸਵੇਰ ਦੇ ਘਟਨਾਕ੍ਰਮ ਤੋਂ ਬਾਅਦ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਐਸਐਚਓ ਨੇ ਦੱਸਿਆ ਹੈ ਕਿ ਉਨ੍ਹਾਂ ਥਾਣਾ ਦੇ ਅਧੀਨ ਤਿੰਨ ਨਾਮ ਚਰਚਾ ਘਰ ਆਉਂਦੇ ਹਨ। ਇੱਥੇ ਉਨ੍ਹਾਂ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ 22 ਪੁਲਿਸ ਕਰਮਚਾਰੀ ਤੈਨਾਤ ਹਨ ਜੋ ਦਿਨ ਰਾਤ ਸ਼ਿਫਟਾਂ ਵਿੱਚ ਕੰਮ ਕਰ ਦੇ ਹਨ। ਉਨ੍ਹਾਂ ਨੇ ਲੋਕਾਂ ਤੋਂ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਸੂਚਨਾ ਅਤੇ ਅਫਵਾਹਾਂ ਤੋਂ ਬਚੋਂ।
ਇਹ ਹੈ ਪੂਰਾ ਮਾਮਲਾ: ਕਾਬਿਲੇਗੌਰ ਹੈ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਐਫਆਈਆਰ ਨੰਬਰ 63 ਵਿੱਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦੀ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਜਿਸ ਵਿੱਚ ਇੱਕ ਗੰਨਮੈਨ ਵੀ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਮੁਤਾਬਿਕ ਜਦੋਂ ਪ੍ਰਦੀਪ ਸਿੰਘ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ, ਤਾਂ ਦੋ ਬਾਈਕ ਸਵਾਰ ਕੁਝ ਵਿਅਕਤੀਆਂ ਨੇ ਫਾਇਰਿੰਗ ਕਰ ਦਿੱਤੀ। ਇਸ 'ਚ ਪ੍ਰਦੀਪ ਸਿੰਘ ਦੀ ਮੌਤ ਹੋ ਗਈ ਜਦਕਿ ਗੰਨਮੈਨ ਨੂੰ ਜ਼ਖਮੀ ਹਾਲਤ 'ਚ ਮੈਡੀਕਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ।