ਪੰਜਾਬ

punjab

Thieves Targeted Gurdwara Sahib : ਬਠਿੰਡਾ ਦੀ ਬੀੜ ਤਲਾਬ ਬਸਤੀ ਵਿੱਚ ਬੀਤੀ ਰਾਤ ਤਿੰਨ ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ

By ETV Bharat Punjabi Team

Published : Aug 25, 2023, 7:45 PM IST

ਬਠਿੰਡਾ ਵਿਖੇ ਤਿੰਨ ਚੋਰਾਂ ਵੱਲੋਂ ਬੀੜ ਤਲਾਬ ਬਸਤੀ ਵਿਖੇ ਗੁਰਦੁਆਰਾ ਸਾਹਿਬ ਵਿੱਚ ਚੋਰੀ ਕੀਤੀ ਹੈ। ਪਿੰਡ ਵਾਲਿਆਂ ਨੇ ਇਸ ਘਟਨਾ ਲਈ ਨਸ਼ੇ ਦੇ ਆਦੀ ਲੋਕਾਂ ਨੂੰ ਜਿੰਮੇਦਾਰ ਦੱਸਿਆ ਹੈ। (Thieves Targeted Gurdwara Sahib)

thieves targeted Gurdwara Sahib in Bir Talab Basti of Bathinda
Thieves Targeted Gurdwara Sahib : ਬਠਿੰਡਾ ਦੀ ਬੀੜ ਤਲਾਬ ਬਸਤੀ ਵਿੱਚ ਬੀਤੀ ਰਾਤ ਤਿੰਨ ਚੋਰਾਂ ਨੇ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ

ਪਿੰਡ ਵਾਸੀ ਚੋਰੀ ਸਬੰਧੀ ਜਾਣਕਾਰੀ ਦਿੰਦੇ ਹੋਏ।

ਬਠਿੰਡਾ :ਨਸ਼ੇ ਦੀ ਪੂਰਤੀ ਲਈ ਨਸ਼ੇੜੀਆਂ ਵੱਲੋਂ ਹੁਣ ਧਾਰਮਿਕ ਸਥਾਨਾਂ ਨੂੰ ਵੀ ਬਖਸ਼ਿਆ ਨਹੀਂ ਜਾ ਰਿਹਾ। ਰਾਤ ਬਠਿੰਡਾ ਦੇ ਬੀੜ ਬਸਤੀ ਵਿਖੇ ਤਿੰਨ ਨੌਜਵਾਨਾਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਇਨ੍ਹਾਂ ਵਿੱਚੋਂ ਦੋ ਨੌਜਵਾਨਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਬਾਰ ਅੰਦਰ ਜਾ ਕੇ ਗੋਲਕ ਨੂੰ ਤੋੜਿਆ ਗਿਆ ਅਤੇ ਹਜ਼ਾਰਾਂ ਰੁਪਏ ਦੀ ਨਗਦੀ ਚੋਰੀ ਕਰ ਲਈ ਗਈ ਹੈ। ਨੌਜਵਾਨਾਂ ਵੱਲੋਂ ਜਦੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਤਾਂ ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਸਵੇਰੇ ਲੱਗਿਆ ਚੋਰੀ ਦਾ ਪਤਾ :ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਗੂ ਨੇ ਦੱਸਿਆ ਕਿ ਇਸ ਘਟਨਾ ਦਾ ਪਤਾ ਉਨ੍ਹਾਂ ਨੂੰ ਸਵੇਰੇ ਉਸ ਸਮੇਂ ਲੱਗਿਆ ਜਦੋਂ ਗੁਰਦੁਆਰਾ ਸਾਹਿਬ ਵਿੱਚ ਪਾਠ ਕਰਨ। ਪਹੁੰਚੇ ਉਨ੍ਹਾਂ ਦੀ ਬਸਤੀ ਵਿੱਚ ਨਸ਼ੇ ਨੇ ਬੁਰੀ ਤਰਾਂ ਪੈਰ ਪਸਾਰ ਲਏ ਹਨ। ਨੌਜਵਾਨਾਂ ਵੱਲੋਂ ਨਸ਼ੇ ਦੀ ਪੂਰਤੀ ਲਈ ਹੁਣ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸੇ ਕੜੀ ਤਹਿਤ ਗੁਰਦੁਆਰਾ ਸਾਹਿਬ ਵਿੱਚ ਬੀਤੀ ਰਾਤ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਦੀ ਨਗਰੀ ਚੋਰੀ ਕੀਤੀ ਗਈ ਹੈ।

ਉੱਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਉੱਤੇ ਪੁਲਿਸ ਅਧਿਕਾਰੀ ਪਹੁੰਚੇ ਅਤੇ ਉਨ੍ਹਾਂ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਮੁਲਜ਼ਮਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਡੀਐੱਸਪੀ ਦਿਹਾਤੀ ਹਿਨਾ ਗੁਪਤਾ ਨੇ ਕਿਹਾ ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਨੂੰ ਸਵੇਰੇ ਦਿੱਤੀ ਗਈ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਅਧਾਰ ਤੇ ਮੁਲਜ਼ਮਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਤੇ ਜਲਦ ਹੀ ਪਹਿਚਾਣ ਕਰਕੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਲਹਾਲ ਚੋਰੀ ਹੋਈ ਰਕਮ ਬਾਰੇ ਪੂਰਨ ਜਾਣਕਾਰੀ ਨਹੀ ਹੈ ਕਿ ਰਕਮ ਕਿੰਨੀ ਚੋਰੀ ਹੋਈ ਹੈ।

ABOUT THE AUTHOR

...view details