ਬਠਿੰਡਾ:ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਦੀਆਂ 30 ਜੂਨ ਤੱਕ ਹਦਾਇਤਾਂ ਦਿੱਤੀਆਂ ਗਈਆਂ ਸਨ ਅਤੇ 1 ਜੁਲਾਈ ਤੋਂ ਪੰਜਾਬ ਭਰ ਵਿਚ ਬਿਨਾਂ ਹਾਈ ਸਕਿਉਰਟੀ ਨੰਬਰ ਪਲੇਟ ਵਾਲੇ ਵਾਹਨਾਂ ਦੇ ਚਲਾਨ ਕੱਟਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸੇ ਲੜੀ ਤਹਿਤ ਅੱਜ ਬਠਿੰਡਾ ਦੇ ਹਨੂੰਮਾਨ ਮਾਨ ਚੌਕ ਵਿੱਚ ਟਰੈਫਿਕ ਪੁਲਿਸ ਵੱਲੋਂ ਸਪੈਸ਼ਲ ਨਾਕਾ ਲਗਾ ਕੇ ਬਿਨਾਂ ਹਾਈ ਸਕਿਉਰਟੀ ਨੰਬਰ ਪਲੇਟਾਂ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ।
ਬਠਿੰਡਾ ਦੀਆਂ ਵੱਖ-ਵੱਖ ਥਾਵਾਂ ਉਤੇ ਸਪੈਸ਼ਲ ਨਾਕੇ :ਟ੍ਰੈਫਿਕ ਪੁਲਿਸ ਦੇ ਇੰਚਾਰਜ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਵਾਹਨਾਂ ਦੀ ਸੁਰੱਖਿਆ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ 30 ਜੂਨ ਤੱਕ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਅਤੇ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਕਨੂੰਨੀ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ ਸਨ। ਇਸੇ ਲੜੀ ਤਹਿਤ ਸ਼ਹਿਰ ਬਠਿੰਡਾ ਦੀਆਂ ਵੱਖ-ਵੱਖ ਥਾਵਾਂ ਉਤੇ ਟ੍ਰੈਫਿਕ ਪੁਲਿਸ ਵਲੋਂ ਨਾਕੇ ਲਗਾਏ ਗਏ ਹਨ ਅਤੇ ਬਿਨਾਂ ਸਕਿਉਰਟੀ ਨੰਬਰ ਪਲੇਟਾਂ ਉਤੇ ਚੱਲ ਰਹੇ ਵਾਹਨਾਂ ਦੇ ਚਲਾਨ ਕੱਟੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਦਮ ਚੁੱਕੇ ਜਾ ਰਹੇ ਹਨ। ਚਲਾਨ ਹੋ ਜਾਣ ਦੀ ਸੂਰਤ ਵਿੱਚ ਟਰੈਫਿਕ ਨਿਯਮਾਂ ਅਨੁਸਾਰ ਗੱਡੀ ਚਾਲਕ ਨੂੰ ਜੁਰਮਾਨਾ ਭੁਗਤਣਾ ਪੈਂਦਾ ਹੈ।
- Heroin recovered in Ferozepur: ਤਸਕਰਾਂ ਦੇ ਨਾਪਾਕ ਮਨਸੂਬੇ ਨਾਕਾਮ, ਜਵਾਨਾਂ ਨੇ ਹੈਰੋਇਨ ਕੀਤੀ ਬਰਾਮਦ
- ਮੁੱਖ ਮੰਤਰੀ ਦੇ ਘਰ ਅੱਗੇ ਕੱਚੇ ਮੁਲਾਜ਼ਮਾਂ ਤੇ ਪੁਲਿਸ ਵੱਲੋਂ ਕੀਤਾ ਗਿਆ ਲਾਠੀਚਾਰਜ, ਵੀਡੀਓ 'ਚ ਦੇਖੋ ਕਿੱਦਾਂ ਪੈਰਾਂ 'ਚ ਰੁੱਲੀਆਂ ਪੱਗਾਂ ਤੇ ਚੁੰਨੀਆਂ
- Sewing Machine Industry: ਨਵੀਂ ਪੀੜ੍ਹੀ ਨੇ ਵੀ ਸਿਲਾਈ ਮਸ਼ੀਨ ਇੰਡਸਟਰੀ ਤੋਂ ਕੀਤਾ ਕਿਨਾਰਾ, ਜ਼ਿਆਦਾਤਰ ਫੈਕਟਰੀਆਂ ਬੰਦ, ਪੜ੍ਹੋ ਖਾਸ ਰਿਪੋਰਟ ?