ਪੰਜਾਬ

punjab

Weather update ਠੰਡ ਵਿੱਚ ਹੋਇਆ ਵਾਧਾ, ਜਾਣੋ ਅੱਜ ਦਾ ਤਪਮਾਨ

By

Published : Dec 9, 2022, 6:55 AM IST

Weather Report ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਸਮੇਤ ਦੇਸ਼ ਭਰ ਵਿੱਚ ਤਾਪਮਾਨ ਵਿੱਚ ਕਾਫੀ ਗਿਰਾਵਟ (Weather update) ਆ ਗਈ ਹੈ ਤੇ ਠੰਡ ਵਧਣਾ ਸ਼ੁਰੂ ਹੋ ਗਈ ਹੈ। ਜਾਣੋ ਮੌਸਮ ਦਾ ਹਾਲ

Weather of Punjab
Weather of Punjab

ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਸਵੇਰੇ ਅਤੇ ਸ਼ਾਮ ਮੌਸਮ ਠੰਡਾ ਰਹਿੰਦਾ ਹੈ, ਜਦਕਿ ਦੁਪਹਿਰ ਦੇ ਸਮੇਂ ਧੁੱਪ ਹੋਣ ਕਾਰਨ ਮੌਸਮ ਠੀਕ ਹੋ ਜਾਂਦਾ ਹੈ।

ਇਹ ਵੀ ਪੜ੍ਹੋ:Love Rashifal: ਅੱਜ ਕਈ ਰਾਸ਼ੀਆਂ ਦੀ ਖਤਮ ਹੋਵੇਗੀ ਲਵ ਪਾਰਟਨਰ ਦੀ ਤਲਾਸ਼, ਹੋਵੇਗੀ ਰੋਮਾਂਟਿਕ ਦਿਨ ਦੀ ਸ਼ੁਰੂਆਤ

ਅੰਮ੍ਰਿਤਸਰ:ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਰਹੇਗਾ।

ਜਲੰਧਰ:ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

Weather of Punjab

ਲੁਧਿਆਣਾ:ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।

ਪਟਿਆਲਾ:ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 11 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜ੍ਹੋ:AAP ਦੇਸ਼ ਦੀ 8ਵੀਂ ਰਾਸ਼ਟਰੀ ਪਾਰਟੀ ਬਣੀ, ਕੇਜਰੀਵਾਲ ਨੇ ਵਰਕਰਾਂ ਤੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ

ABOUT THE AUTHOR

...view details