ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਮਾਰੂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਲਗਾਤਾਰ ਪੁਲਿਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਜਿਹੀ ਹੀ ਇੱਕ ਕਾਰਵਾਈ ਬਾਰੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ (DGP Punjab Gaurav Yadav) ਨੇ ਵੀ ਚਾਨਣਾ ਪਾਇਆ ਹੈ। ਪੁਲਿਸ ਮਹਿਕਮੇ ਦੀ ਟੀਮ SSOC ਨੇ ਬੀਤੇ ਡੇਢ ਮਹੀਨੇ ਦੌਰਾਨ ਫਾਜ਼ਿਲਕਾ ਵਿੱਚ ਲਗਭਗ 145 ਕਿੱਲੋ ਹੈਰੋਇਨ ਜ਼ਬਤ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਵਿੱਚ ਹੈ।
ਡੀਜੀਪੀ ਨੇ ਜਾਣਕਾਰੀ ਸਾਂਝੀ ਕੀਤੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ X ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ ਕਿ ਡਰੱਗ ਦੀ ਸਪਲਾਈ ਚੈਨ ਨੂੰ ਤੋੜਨ ਲਈ ਪੰਜਾਬ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਇਸ ਦੇ ਤਹਿਤ ਫਾਜ਼ਿਲਕਾ ਵਿੱਚ ਪੁਲਿਸ ਮਹਿਕਮੇ ਦੀ ਟੀਮ SSOC ਟੀਮ ਨੇ ਪਿਛਲੇ ਡੇਢ ਮਹੀਨੇ ਦੌਰਾਨ 145 ਕਿੱਲੋ ਹੈਰੋਇਨ ਜ਼ਬਤ ਕਰਕੇ ਮੁਲਜ਼ਮਾਂ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। (Case registered under NDPS Act)