ਚੰਡੀਗੜ੍ਹ:ਸਾਧਵੀਆਂ ਨਾਲ ਬਲਾਤਕਾਰ ਅਤੇ ਕਤਲ ਦਾ ਦੋਸ਼ੀ ਸਿਰਸਾ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਰਿਹਾ ਹੈ। ਗੁਰਮੀਤ ਰਾਮ ਰਹੀਮ ਨੂੰ 50 ਦਿਨਾਂ ਦੀ ਪੈਰੋਲ ਮਿਲੀ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਉਹ ਅੱਜ ਸ਼ਾਮ ਜਾਂ ਕੱਲ੍ਹ ਸਵੇਰੇ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਪਹਿਲਾਂ ਦੀ ਤਰ੍ਹਾਂ ਸੌਦਾ ਸਾਧ ਪੈਰੋਲ ਦੀ ਮਿਆਦ ਬਾਗਪਤ ਦੇ ਬਰਨਾਵਾ ਆਸ਼ਰਮ ਵਿੱਚ ਬਿਤਾਏਗਾ। ਦੱਸ ਦੇਈਏ ਕਿ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਰੋਹਤਕ ਜੇਲ੍ਹ 'ਚ ਬੰਦ ਹੈ ਅਤੇ ਉਸ ਨੇ ਜੇਲ੍ਹ ਪ੍ਰਸ਼ਾਸਨ ਤੋਂ ਫਰਲੋ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਪਹਿਲਾਂ ਵੀ ਉਹ 8 ਵਾਰ ਜੇਲ੍ਹ ਤੋਂ ਬਾਹਰ ਆ ਚੁੱਕਾ ਹੈ।
ਸਿਰਸਾ ਨਹੀਂ ਜਾ ਸਕੇਗਾ ਦੋਸ਼ੀ ਸਾਧ: ਰਾਮ ਰਹੀਮ ਜਦੋਂ ਵੀ ਲੰਬੇ ਸਮੇਂ ਲਈ ਆਉਂਦਾ ਹੈ, ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਠਹਿਰਦਾ ਹੈ। ਪੈਰੋਲ ਜਾਂ ਫਰਲੋ ਦੌਰਾਨ ਉਸ ਨੂੰ ਸਿਰਸਾ ਸਥਿਤ ਆਪਣੇ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ 'ਤੇ ਰਹਿਣ ਦੀ ਇਜਾਜ਼ਤ ਨਹੀਂ ਹੈ। ਇਸ ਸਬੰਧੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ ਕਿਹਾ ਹੈ ਕਿ ਰਾਮ ਰਹੀਮ ਨੂੰ ਜੇਲ੍ਹ ਨਿਯਮਾਂ ਮੁਤਾਬਕ ਪੈਰੋਲ ਜਾਂ ਫਰਲੋ ਮਿਲਦੀ ਹੈ। ਇਹ ਤੈਅ ਹੈ ਕਿ ਸਰਕਾਰ ਰਾਮ ਰਹੀਮ ਨੂੰ ਸਿਰਸਾ ਨਹੀਂ ਆਉਣ ਦੇਵੇਗੀ।
ਪਹਿਲਾਂ ਰਾਮ ਰਹੀਮ ਕਦੋਂ ਆਇਆ ਜੇਲ੍ਹ ਤੋਂ ਬਾਹਰ?
24 ਅਕਤੂਬਰ 2020:ਪਹਿਲੀ ਵਾਰ, ਗੁਰਮੀਤ ਰਾਮ ਰਹੀਮ ਨੂੰ ਗੁਰੂਗ੍ਰਾਮ ਦੇ ਹਸਪਤਾਲ ਵਿੱਚ ਦਾਖਲ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 1 ਦਿਨ ਦੀ ਪੈਰੋਲ ਦਿੱਤੀ ਗਈ।
21 ਮਈ 2021: ਦੂਜੀ ਵਾਰ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ 12 ਘੰਟੇ ਦੀ ਪੈਰੋਲ ਦਿੱਤੀ ਗਈ।