ਪੰਜਾਬ

punjab

ਬਿਕਰਮ ਮਜੀਠੀਆ ਨੇ ਕੇਂਦਰ ਨੂੰ ਕੀਤੀ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ

By

Published : Sep 29, 2022, 10:36 PM IST

Bikram Majithia

ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਅਕਾਲੀ ਦਲ ਨੇਤਾ ਬਿਕਰਮ ਸਿੰਘ ਮਜੀਠੀਆ ਵੱਲੋਂ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਉਨ੍ਹਾਂ ਨੇ ਕੇਂਦਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਕੀਤੀ ਜਾਵੇ।

ਚੰਡੀਗੜ੍ਹ: ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਬਿਕਰਮ ਮਜੀਠੀਆ ਵੱਲੋਂ ਚੰਡੀਗੜ੍ਹ ਵਿੱਚ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਅਕਾਲੀ ਦਲ ਨੇਤਾ ਬਿਕਰਮਜੀਤ ਸਿੰਘ ਮਜੀਠੀਆ ਨੇ ਕਿਹਾ ਕਿ ਅੱਜ ਦਾ ਦਿਨ ਪੰਜਾਬੀਆਂ ਅਤੇ ਗੁਰੂ ਨਾਨਕ ਨਾਮ (Bikram Majithia Press Conference) ਲੇਵਾ ਸੰਗਤਾਂ ਅਤੇ ਮਨੁੱਖਤਾ ਲਈ ਹੈ। ਸੁਪਰੀਮ ਕੋਰਟ ਦੀ ਟਿੱਪਣੀ ਸੀ ਕਿ ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ 2-2 ਮਹੀਨਿਆਂ ਦਾ ਸਮਾਂ ਦੇ ਕੇ ਡੰਗ ਟਪਾਇਆ ਜਾ ਰਿਹਾ ਹੈ। 30 ਸਤੰਬਰ ਨੂੰ ਜਵਾਬ ਮੰਗਿਆ ਗਿਆ ਹੈ।

ਬਿਕਰਮ ਮਜੀਠੀਆ ਨੇ ਕਿਹਾ ਕਿ ਅਸੀਂ ਅਤੇ ਸਾਰੇ ਪੰਜਾਬੀਆਂ ਵੱਲੋਂ ਪੀਐੱਮ ਨੂੰ ਬਿਲਕਿਸ ਬਾਨੋ ਦੇ ਮਾਮਲੇ ਦਾ ਹਵਾਲਾ ਦਿੰਦੇ ਹੋਏ ਬੰਦੀ ਸਿੰਘਾਂ ਦੀ ਰਿਹਾਈ ਲਈ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬਿਲਕਿਸ ਬਾਨੋ ਕੇਸ ਵਿੱਚ 15 ਸਾਲ ਬਾਅਦ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ। ਇੱਕੋ ਦੇਸ਼ ਵਿੱਚ ਦੋ ਕਾਨੂੰਨ ਨਹੀਂ ਹੋ ਸਕਦੇ।









ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 2019 ਵਿੱਚ ਜੋ ਐਲਾਨ ਕੀਤਾ ਸੀ ਕਿ ਉਹ ਪੱਤਰ ਵੀ ਮੌਜੂਦ ਹੈ। ਮੋਦੀ ਅਤੇ ਸ਼ਾਹ ਆਪਣੇ ਵਿਭਾਗ ਵੱਲੋਂ ਜਾਰੀ ਪੱਤਰ 'ਤੇ ਪਹਿਰਾ ਦੇਣ, ਜੋ ਉਮਰ ਕੈਦ ਵਿੱਚ ਹਨ ਉਨ੍ਹਾਂ ਨੂੰ ਵੀ ਰਿਹਾਅ ਕੀਤਾ ਜਾਵੇ। ਬਿਕਰਮ ਮਜੀਠੀਆ ਨੇ ਕਿਹਾ ਕਿ ਜਦੋਂ ਐਮਰਜੈਂਸੀ ਅਤੇ ਸਿੱਖ ਨਸਲਕੁਸ਼ੀ ਹੋਈ ਤਾਂ ਕਾਂਗਰਸ ਦੀ ਸਰਕਾਰ ਸੀ, ਉਸ ਤੋਂ ਬਾਅਦ ਕਾਂਗਰਸ ਦੇ ਰਾਜ ਦੌਰਾਨ ਪੰਜਾਬ ਨੇ ਜੋ ਵੀ ਬਰਦਾਸ਼ਤ ਕੀਤਾ, ਸਿੱਖ ਕੈਦੀਆਂ ਨੂੰ ਉਹੀ ਸਜ਼ਾ ਭੁਗਤਣੀ ਪੈ ਰਹੀ ਹੈ। ਹੁਣ ਗੇਂਦ ਗ੍ਰਹਿ ਮੰਤਰਾਲੇ ਦੇ ਪਾਲੇ ਵਿੱਚ ਹੈ।

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਵਿੱਚ ਚੱਲ ਰਹੇ ਵਿਧਾਨ ਸਭਾ ਸੈਸ਼ਨ ਉੱਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ 'ਚ ਪੰਜਾਬ ਦਾ ਕੋਈ ਮੁੱਦਾ ਨਹੀਂ ਵਿਚਾਰਿਆ ਜਾ ਰਿਹਾ। ਭਾਜਪਾ ਦੇ ਸਾਹਮਣੇ ਸਿਰਫ ਕੇਜਰੀਵਾਲ ਨੂੰ ਹੀ ਵਿਕਲਪ ਦਿਖਾਇਆ ਜਾ ਰਿਹਾ ਹੈ। ਵਿਧਾਨ ਸਭਾ ਦੀ ਇਸ ਮਨਸ਼ਾ ਨੂੰ ਲੈ ਕੇ ਇਸ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ ਅਤੇ ਇਸ ਲਈ ਵਿਧਾਨ ਸਭਾ ਦਾ 1 ਕਰੋੜ ਦਾ ਖ਼ਰਚਾ ਵੀ ਖੁਦ ਚੁੱਕੇ, ਆਮ ਲੋਕਾਂ ਦਾ ਪੈਸਾ ਨਾ ਵਰਤਿਆ ਜਾਵੇ।

ਦੂਜੇ ਪਾਸੇ, ਅੰਮ੍ਰਿਤਪਾਲ ਦੇ ਮਾਮਲੇ 'ਤੇ ਪੱਤਰਕਾਰਾਂ ਵੱਲੋਂ ਸਵਾਲ ਕੀਤੇ ਜਾਣ 'ਤੇ ਮਜੀਠੀਆ ਨੇ ਕਿਹਾ ਕਿ, ਮੈਨੂੰ ਇਸ ਮਾਮਲੇ ਬਾਰੇ ਨਹੀਂ ਪਤਾ, ਪਹਿਲਾਂ ਦੇਖਾਂਗਾ, ਫਿਰ ਕੁਝ ਟਿੱਪਣੀ ਕਰਾਂਗਾ।

ਇਹ ਵੀ ਪੜ੍ਹੋ:ਇਟਲੀ ਵਿੱਚ ਹੋਣ ਵਾਲੀ ਕਿੱਕ ਬਾਕਸਿੰਗ ਵਰਲਡ ਚੈਂਪੀਅਨਸ਼ਿਪ ਵਿੱਚ ਭਾਗ ਲਵੇਗੀ ਮੋਗਾ ਦੀ ਖੁਸ਼ਪ੍ਰੀਤ

ABOUT THE AUTHOR

...view details