ਪੰਜਾਬ

punjab

ਮੁੱਖ ਮੰਤਰੀ ਨੇ ਵੀਡੀਓ ਕਾਲ ਰਾਹੀਂ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਵੰਡਾਇਆ ਦੁੱਖ

By

Published : Jun 21, 2020, 10:02 PM IST

ਗਲਵਾਨ ਘਾਟੀ ’ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕੀਤਾ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ: ਭਾਰਤ-ਚੀਨ ਸਰਹੱਦ ’ਤੇ ਗਲਵਾਨ ਘਾਟੀ ’ਚ ਸ਼ਹੀਦ ਹੋਏ ਜ਼ਿਲ੍ਹਾ ਪਟਿਆਲਾ ਹਲਕਾ ਘਨੌਰ ਦੇ ਪਿੰਡ ਸੀਲ ਦੇ ਵਾਸੀ ਤੇ ਭਾਰਤੀ ਫ਼ੌਜ ਦੇ ਨਾਇਬ ਸੂਬੇਦਾਰ ਮਨਦੀਪ ਸਿੰਘ ਦੇ ਪਰਿਵਾਰ ਨਾਲ ਐਤਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਡੀਓ ਕਾਲ ਰਾਹੀਂ ਦੁੱਖ ਸਾਂਝਾ ਕੀਤਾ। ਕੈਪਟਨ ਨੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਤੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਵੀਡੀਓ ਕਾਲ ਰਾਹੀਂ ਮੁੱਖ ਮੰਤਰੀ ਨੇ ਸ਼ਹੀਦ ਦੀ ਮਾਤਾ ਸ਼ਕੁੰਤਲਾ ਕੌਰ ਨਾਲ ਅਫ਼ਸੋਸ ਪ੍ਰਗਟਾਉਂਦਿਆਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਰੈਜੀਮੈਂਟ ਹਿੰਦੋਸਤਾਨ ਦੀ ਮੰਨੀ ਹੋਈ ਪਲਟਨ ਹੈ ਅਤੇ ਅਜਿਹੀ ਪਲਟਨ ’ਚ ਮਨਦੀਪ ਸਿੰਘ ਦਾ ਨਾਇਬ ਸੂਬੇਦਾਰ ਦੇ ਅਹੁਦੇ ਤੱਕ ਪੁੱਜਣਾ ਵੱਡੀ ਗੱਲ ਸੀ। ਕੈਪਟਨ ਨੇ ਕਿਹਾ ਕਿ ਸਾਨੂੰ ਇਸ ਗੱਲ ਦਾ ਫ਼ਖਰ ਹੈ ਕਿ ਮਨਦੀਪ ਸਿੰਘ ਨੇ ਆਪਣੇ ਦੇਸ਼ ਲਈ ਸ਼ਹੀਦੀ ਦਿੱਤੀ ਹੈ।

ਇਸ ਦੇ ਨਾਲ ਹੀ ਵੀਡੀਓ ਕਾਲ ਰਾਹੀਂ ਸ਼ਹੀਦ ਦੀ ਪਤਨੀ ਵੱਲੋਂ ਆਪਣੀ ਯੋਗਤਾ (ਐਮ.ਏ. ਇਤਿਹਾਸ) ਦੱਸਣ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਜ਼ਰੂਰ ਦੇਵੇਗੀ। ਇਸ ਦੇ ਨਾਲ ਹੀ ਜੇਕਰ ਕੋਈ ਹੋਰ ਮੁਸ਼ਕਿਲ ਹੋਵੇ ਤਾਂ ਉਸ ਲਈ ਵੀ ਸਰਕਾਰ ਉਨ੍ਹਾਂ ਨਾਲ ਹਰ ਪੱਖੋਂ ਸਹਿਯੋਗ ਕਰੇਗੀ।

ਜ਼ਿਕਰਯੋਗ ਹੈ ਕਿ ਲੱਦਾਖ ਦੀ ਗਲਵਾਨ ਘਾਟੀ ਵਿੱਚ ਬੀਤੇ ਸੋਮਵਾਰ ਦੀ ਰਾਤ ਨੂੰ ਭਾਰਤੀ ਫੌਜ ਦੇ ਜਵਾਨਾਂ ਦੀ ਚੀਨੀ ਫੌਜ ਦੇ ਜਵਾਨਾਂ ਨਾਲ ਹਿੰਸਕ ਝੜਪ ਹੋ ਗਈ ਸੀ, ਜਿਸ ਵਿੱਚ ਭਾਰਤੀ ਫੌਜ ਦੇ 20 ਜਵਾਨ ਸ਼ਹੀਦ ਹੋ ਗਏ ਹਨ, ਇਨ੍ਹਾਂ ਸ਼ਹੀਦ ਹੋਏ ਜਵਾਨਾਂ ਵਿੱਚੋਂ ਇੱਕ ਮਨਦੀਪ ਸਿੰਘ ਨਾਂਅ ਦਾ ਨੌਜਵਾਨ ਪਟਿਆਲਾ ਜ਼ਿਲ੍ਹੇ ਦੇ ਹਲਕਾ ਘਨੌਰ ਦੇ ਪਿੰਡ ਸੀਲ ਦਾ ਰਹਿਣ ਵਾਲਾ ਸੀ। ਮਨਦੀਪ ਸਿੰਘ ਭਾਰਤੀ ਫ਼ੌਜ ਵਿੱਚ ਨਾਇਬ ਸੂਬੇਦਾਰ ਵਜੋਂ ਲਦਾਖ ਵਿੱਚ ਤਾਇਨਾਤ ਸੀ। ਸ਼ਹੀਦ ਜਵਾਨ 1998 'ਚ ਫੌਜ ਵਿੱਚ ਭਰਤੀ ਹੋਇਆ ਸੀ।

ਇਹ ਵੀ ਪੜੋ: ਸਰਕਾਰੀ ਸਕੂਲਾਂ ਦਾ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਿਆ ਗਿਆ

ਸ਼ਹੀਦ ਹੋਇਆ ਮਨਦੀਪ ਸਿੰਘ ਪਿੱਛੇ ਆਪਣੀ ਮਾਤਾ ਸ਼ਕੁੰਤਲਾ, ਧਰਮ ਪਤਨੀ ਗੁਰਦੀਪ ਕੌਰ ਸਮੇਤ ਦੋ ਬੱਚਿਆਂ ਇੱਕ 17 ਸਾਲਾ ਧੀ ਮਹਿਕਪ੍ਰੀਤ ਕੌਰ ਅਤੇ 11 ਪੁੱਤਰ ਜੋਬਨਪ੍ਰੀਤ ਸਿੰਘ ਸਮੇਤ 3 ਭੈਣਾਂ ਨੂੰ ਵਿਛੋੜਾ ਦੇ ਗਏ ਹਨ।

ABOUT THE AUTHOR

...view details