ਪੰਜਾਬ

punjab

ਮੰਤਰੀ ਮੀਤ ਹੇਅਰ ਦੇ ਵਿਆਹ ਦੀ ਪਾਰਟੀ 'ਚ ਗਾਇਕ ਲਖਵਿੰਦਰ ਵਡਾਲੀ ਨੇ ਬੰਨ੍ਹੇ ਰੰਗ, ਵੱਡੀਆਂ ਹਸਤੀਆਂ ਨੇ ਕੀਤੀ ਸ਼ਿਰਕਤ

By ETV Bharat Punjabi Team

Published : Nov 11, 2023, 7:43 AM IST

Updated : Nov 11, 2023, 9:32 AM IST

Cabinet Minister Reception party: ਕੁੱਝ ਦਿਨ ਪਹਿਲਾਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦਾ ਵਿਆਹ ਮੁਹਾਲੀ ਵਿਖੇ ਡਾ. ਗੁਰਵੀਨ ਕੌਰ ਨਾਲ ਹੋਇਆ। ਇਸ ਤੋਂ ਬਾਅਦ ਉਨ੍ਹਾਂ ਨੇ ਹੁਣ ਨਯਾਂ ਗਾਓ ਵਿੱਚ ਰਿਸੈਪਸ਼ਨ ਪਾਰਟੀ ਕੀਤੀ। ਰਿਸੈਪਸ਼ਨ ਪਾਰਟੀ ਦੌਰਾਨ ਵੱਖ-ਵੱਖ ਪੰਜਾਬੀ ਗਾਇਕਾਂ ਅਤੇ ਸਿਆਸੀ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

Celebrities attended the reception party of Cabinet Minister Gurmeet Singh Meethair in chandigarh
ਮੰਤਰੀ ਮੀਤ ਹੇਅਰ ਦੇ ਵਿਆਹ ਦੀ ਪਾਰਟੀ 'ਚ ਗਾਇਕ ਲਖਵਿੰਦਰ ਵਡਾਲੀ ਨੇ ਬੰਨ੍ਹੇ ਰੰਗ

'ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਹਸਤੀਆਂ ਨੇ ਕੀਤੀ ਸ਼ਿਰਕਤ'

ਚੰਡੀਗੜ੍ਹ: ਪੰਜਾਬ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਵਿਆਹ ਦੀ ਰਿਸੈਪਸ਼ਨ ਪਾਰਟੀ (Meet Hayer wedding reception party) 'ਚ ਆਈਆਂ ਸ਼ਖ਼ਸੀਅਤਾਂ ਨੂੰ ਸੂਫ਼ੀ ਗਾਇਕ ਲਖਵਿੰਦਰ ਵਡਾਲੀ ਨੇ ਆਪਣੀ ਸ਼ਾਨਦਾਰ ਗਾਇਕੀ ਨਾਲ ਮੰਤਰ ਮੁਗਧ ਕਰ ਦਿੱਤਾ ਅਤੇ ਇਸ ਮੌਕੇ ਦੀਆਂ ਤਸਵੀਰਾਂ ਤੇ ਵੀਡੀਓ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਦੇ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਦੇ ਵਿਆਹ ਦੀ ਇਹ ਰਿਸੈਪਸ਼ਨ ਪਾਰਟੀ ਚੰਡੀਗੜ੍ਹ ਦੇ ਇੱਕ ਰਿਜ਼ੋਰਟ ਵਿਖੇ ਰੱਖੀ ਗਈ ਸੀ, ਜਿਸ 'ਚ ਸਿਆਸਤ, ਮੀਡੀਆ ਅਤੇ ਕਲਾ ਜਗਤ ਦੇ ਨਾਮਵਰ ਚਿਹਰੇ ਹਾਜ਼ਰ ਹੋਏ। ਆਮ ਆਦਮੀ ਪਾਰਟੀ ਤੋਂ ਇਲਾਵਾ ਪੰਜਾਬ ਦੀਆਂ ਹੋਰ ਸਿਆਸੀ ਪਾਰਟੀਆਂ ਨਾਲ ਸੰਬੰਧਿਤ ਵੱਡੇ ਚਿਹਰਿਆਂ ਨੇ ਵੀ ਇਸ ਪਾਰਟੀ 'ਚ ਸ਼ਿਰਕਤ ਕੀਤੀ।

ਨਵੀਂ ਵਿਆਹੀ ਜੋੜੀ ਨੇ ਮਾਣਿਆ ਅਨੰਦ: ਵਡਾਲੀ ਪਰਿਵਾਰ ਦੀ ਬੇਮਿਸਾਲ ਗਾਇਕੀ ਨੂੰ ਅੱਗੇ ਵਧਾ ਰਹੇ ਸੂਫੀ ਗਾਇਕ ਲਖਵਿੰਦਰ ਵਡਾਲੀ (Sufi singer Lakhwinder Wadali) ਦੀ ਗਿਣਤੀ ਪੰਜਾਬ ਦੇ ਉਹਨਾਂ ਚੋਣਵੇਂ ਕਲਾਕਾਰਾਂ 'ਚ ਕੀਤੀ ਜਾਂਦੀ ਹੈ ਜਿਹੜੇ ਆਪਣੀ ਲਾਈਵ ਗਾਇਕੀ ਅਤੇ ਪੇਸ਼ਕਾਰੀ ਨਾਲ ਸਰੋਤਿਆਂ ਨੂੰ ਕੀਲ ਕੇ ਰੱਖ ਦੇਣ ਦਾ ਹੁਨਰ ਰੱਖਦੇ ਹਨ। ਪ੍ਰਸਿੱਧ ਪੰਜਾਬੀ ਗਾਇਕ ਅੰਮ੍ਰਿਤ ਮਾਨ, ਸੰਗੀਤ ਅਤੇ ਮੀਡੀਆ ਜਗਤ ਦੇ ਵੱਡੇ ਨਾਂਅ ਦੀਪਕ ਬਾਲੀ ਅਤੇ ਅਨੇਕਾਂ ਹੋਰ ਮੰਨੇ-ਪ੍ਰਮੰਨੇ ਚਿਹਰੇ ਲਖਵਿੰਦਰ ਵਡਾਲੀ ਦੀ ਗਾਇਕੀ 'ਤੇ ਥਿਰਕਦੇ ਨਜ਼ਰ ਆਏ। ਖੁਦ ਮੀਤ ਹੇਅਰ ਅਤੇ ਡਾ. ਗੁਰਵੀਨ ਕੌਰ ਨੇ ਵੀ ਵਡਾਲੀ ਦੀ ਗਾਇਕੀ ਦਾ ਸਟੇਜ 'ਤੇ ਬੈਠ ਕੇ ਅਨੰਦ ਮਾਣਿਆ।

ਤਸਵੀਰਾਂ ਅਤੇ ਵੀਡੀਓ ਸ਼ੇਅਰ:ਇਸ ਮੌਕੇ ਦੀਆਂ ਤਸਵੀਰਾਂ ਅਤੇ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਬਹੁਤ ਵਾਇਰਲ ਹੋ ਰਹੇ ਹਨ ਅਤੇ ਵਡਾਲੀ ਦੀ ਗਾਇਕੀ ਪਸੰਦ ਕਰਨ ਵਾਲੇ ਲੋਕ ਉਹਨਾਂ ਦੇ ਸੋਸ਼ਲ ਮੀਡੀਆ 'ਤੇ ਉਹਨਾਂ ਨਾਲ ਇਹ ਤਸਵੀਰਾਂ ਅਤੇ ਵੀਡੀਓ ਸ਼ੇਅਰ ਕਰ ਰਹੇ ਹਨ। ਦੱਸ ਦਈਏ ਕੈਬਨਿਟ ਮੰਤਰੀ ਦੀ ਇਸ ਪਾਰਟੀ ਵਿੱਚ ਵਿਸ਼ੇਸ ਤੌਰ ਉੱਤੇ ਸ਼ਾਮਿਲ ਹੋਣ ਲਈ ਨਾਮਵਰ ਪੰਜਾਬੀ ਗਾਇਕ ਅੰਮ੍ਰਿਤ ਮਾਨ (Renowned Punjabi singer Amrit Mann) ਵੀ ਪਹੁੰਚੇ ਹੋਏ ਸਨ।

Last Updated : Nov 11, 2023, 9:32 AM IST

ABOUT THE AUTHOR

...view details