ਪੰਜਾਬ

punjab

ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਮਾਨ ਦਾ ਵੱਡਾ ਟਵੀਟ, ਕਿਹਾ-ਸਾਰੇ ਚੈਨਲਾਂ ਨੂੰ ਮਿਲੇ ਮੁਫਤ ਪ੍ਰਸਾਰਣ ਦਾ ਹੱਕ

By

Published : May 21, 2023, 9:56 PM IST

Chief Minister Bhagwant Mann's big statement regarding the broadcast of Gurbani

ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਕਰਦਿਆਂ ਕਿਹਾ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਦਾ ਹੱਕ ਕਿਸੇ ਇਕ ਖਾਸ ਚੈਨਲ ਨੂੰ ਨਹੀਂ, ਸਗੋਂ ਸਾਰਿਆਂ ਨੂੰ ਇਹ ਮੁਫਤ ਸਹੂਲਤ ਹੋਣੀ ਚਾਹੀਦੀ ਹੈ।

ਚੰਡੀਗੜ੍ਹ (ਡੈਸਕ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਹੈ ਕਿ ਸਾਂਝੀਵਾਲਤਾ ਦੀ ਪ੍ਰਤੀਕ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ ਇੱਕ ਖਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਨੇ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫਤ ਅਧਿਕਾਰ ਮਿਲਣੇ ਚਾਹੀਦੇ ਨੇ..ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ।

ਸਰਕਾਰ ਸਾਰੇ ਖਰਚੇ ਚੁੱਕਣ ਲਈ ਤਿਆਰ :ਇਹ ਵੀ ਯਾਦ ਰਹੇ ਕਿ ਪਹਿਲਾਂ ਵੀ ਇਹ ਮੰਗ ਉਠਦੀ ਰਹੀ ਹੈ ਕਿ ਗੁਰਬਾਣੀ ਦਾ ਪ੍ਰਸਾਰਣ ਸਾਰੇ ਹੀ ਚੈਨਲਾਂ ਨੂੰ ਮੁਹੱਈਆ ਹੋਣਾ ਚਾਹੀਦਾ ਹੈ। ਮਾਨ ਸਰਕਾਰ ਵਲੋਂ ਵੀ ਸ਼੍ਰੋਮਣੀ ਕਮੇਟੀ ਨੂੰ ਇਹ ਅਪੀਲ ਕੀਤੀ ਗਈ ਸੀ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ਸਾਰਿਆਂ ਲਈ ਬਰਾਬਰ ਦਾ ਹੱਕ ਹੈ ਅਤੇ ਇਸ ਲਈ ਸੂਬਾ ਸਰਕਾਰ ਸਾਰੇ ਖਰਚੇ ਚੁੱਕਣ ਲਈ ਤਿਆਰ ਹੈ। ਮੁੱਖ ਨੇ ਕਿਹਾ ਕਿ ਇਕ ਖਾਸ ਚੈਨਲ ਕੋਲ ਹੀ ਫਿਲਹਾਲ ਇਹ ਹੱਕ ਰਾਖਵੇਂ ਹਨ ਜਦੋਂ ਕਿ ਇਹ ਸਾਰਿਆਂ ਦਾ ਹੱਕ ਹੈ, ਕਮੇਟੀ ਨੂੰ ਅਪੀਲ ਵੀ ਕੀਤੀ ਗਈ ਕਿ ਸਾਰੇ ਚੈਨਲਾਂ ਨੂੰ ਖੁੱਲ੍ਹ ਹੋਣੀ ਚਾਹੀਦੀ ਹੈ ਕਿ ਉਹ ਗੁਰਬਾਣੀ ਦਾ ਪ੍ਰਸਾਰਣ ਕਰ ਸਕਣ।

  1. ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਆਪਣੇ ਨਾਮ ਅੱਗੇ ਨਹੀਂ ਲਗਾਉਣਗੇ ਡਾਕਟਰ, ਜਾਣੋ ਕਿਉਂ ?
  2. ਨਿਹੰਗ ਸਿੰਘ ਬਣ ਕੇ ਆਏ ਸਰਾਰਤੀ ਅਨਸ਼ਰਾਂ ਨੇ ਕੀਤੀ ਚਰਚ ਦੀ ਭੰਨਤੋੜ, ਇਸਾਈ ਭਾਈਚਾਰੇ ਨੇ ਲਗਾਇਆ ਧਰਨਾ
  3. ਕਿਸਾਨ ਕਰ ਰਿਹਾ ਹੈ ਮੱਖੀ ਪਾਲਣ ਦਾ ਕਰੋੜਾਂ ਦਾ ਕਾਰੋਬਾਰ, ਵੱਡੀਆਂ ਕੰਪਨੀਆਂ ਨੂੰ ਸਪਲਾਈ ਕਰਦਾ ਹੈ ਸ਼ਹਿਦ, ਨੌਜਵਾਨਾਂ ਨੂੰ ਦਿੰਦਾ ਸਿਖਲਾਈ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਇਸ ਸੰਬੰਧੀ ਇਕ ਪੱਤਰ ਵੀ ਲਿਖਿਆ ਸੀ ਕਿ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ ਅਤੇ ਸਰਕਾਰ ਨੂੰ ਜੇਕਰ ਇਹ ਮਨਜੂਰੀ ਮਿਲਦੀ ਹੈ ਤਾਂ ਸਾਰੇ ਹੀ ਖਰਚੇ ਚੁੱਕੇ ਜਾਣਗੇ। ਮਾਨ ਨੇ ਇਹ ਵੀ ਕਿਹਾ ਕਿ ਸੋਸ਼ਲ ਮੀਡੀਆ ਦੇ ਸਾਰੇ ਹੀ ਪਲੇਟਫਾਰਮਾਂ ਰਾਹੀਂ ਗੁਰਬਾਣੀ ਦਾ ਪ੍ਰਸਾਰ ਹੋਣਾ ਚਾਹੀਦਾ ਹੈ।

ABOUT THE AUTHOR

...view details