ਪੰਜਾਬ

punjab

CM Arvind Kejriwal Punjab Visit: ਸੀਐੱਮ ਮਾਨ ਤੇ ਸੀਐੱਮ ਕੇਜਰੀਵਾਲ ਦੀ ਪਟਿਆਲਾ 'ਚ ਵਿਸ਼ਾਲ ਰੈਲੀ, ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਦਾ ਕਰਨਗੇ ਉਦਘਾਟਨ

By ETV Bharat Punjabi Team

Published : Oct 2, 2023, 7:03 AM IST

Updated : Oct 2, 2023, 9:13 AM IST

CM Arvind Kejriwal Punjab Visit : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਵਾਰ ਫਿਰ ਪੰਜਾਬ ਆਉਣਗੇ ਤੇ ਉਹ ਪਟਿਆਲਾ ਵਿੱਚ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਦੌਰਾਨ ਦੋਵੇਂ ਮੁੱਖ ਮੰਤਰੀ ਇੱਕ ਰੈਲੀ ਨੂੰ ਵੀ ਸੰਬੋਧਨ ਕਰਨਗੇ। (AAP rally in Patiala)

CM Arvind Kejriwal Punjab Visit
CM Arvind Kejriwal Punjab Visit

ਚੰਡੀਗੜ੍ਹ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਇੱਕ ਵਾਰ ਫਿਰ ਪੰਜਾਬ ਦੌਰੇ ਉੱਤੇ ਆ ਰਹੇ ਹਨ। ਇਸ ਦੌਰਾਨ ਉਹ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦਾ ਉਦਘਾਟਨ ਕਰਨਗੇ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹੋਣਗੇ। ਇਸ ਤੋਂ ਬਾਅਦ ਦੋਵੇਂ ਮੁੱਖ ਮੰਤਰੀ ਪਟਿਆਲਾ ਵਿੱਚ ਰੱਖੀ ਗਈ ਇੱਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ‘ਆਪ’ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਸਾਹਮਣੇ ਪੇਸ਼ ਕਰਨਗੇ। (CM Arvind Kejriwal Punjab Visit)

ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਵਿਸ਼ੇਸ਼ ਵਾਰਡ ਦਾ ਉਦਘਾਟਨ: ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਬਣੇ ਨਵੇਂ ਵਿਸ਼ੇਸ਼ ਵਾਰਡ ਵਿੱਚ ਨਵੀਨਤਮ ਤਕਨੀਕ ਨਾਲ ਟੈਸਟ ਕਰਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਿਹਤ ਉਪਕਰਣ ਲਗਾਏ ਗਏ ਹਨ। ਇੱਥੇ ਹਰ ਤਰ੍ਹਾਂ ਦੇ ਟੈਸਟ ਅਤੇ ਇਲਾਜ ਦੀਆਂ ਸਹੂਲਤਾਂ ਉਪਲਬਧ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਸਰਕਾਰ ਆਉਣ ਵਾਲੇ ਸਮੇਂ ਵਿੱਚ ਅਜਿਹੇ ਹਸਪਤਾਲ ਪੂਰੇ ਪੰਜਾਬ ਵਿੱਚ ਬਣਾਉਣ ਦੀ ਯੋਜਨਾ ਬਣਾ ਰਹੀ ਹੈ।

ਅੱਜ ਦਾ ਦਿਨ ਪੰਜਾਬ ਦੇ ਲੋਕਾਂ ਲਈ ਖਾਸ ਹੈ, ਅੱਜ ਤੋਂ ਅਸੀਂ ਆਪਣੀ ਸਿਹਤ ਕ੍ਰਾਂਤੀ ਵਾਲੀ ਗਾਰੰਟੀ ਨੂੰ ਹੋਰ ਅੱਗੇ ਵਧਾਉਂਦਿਆਂ 550 ਕਰੋੜ ਦੀ ਲਾਗਤ ਨਾਲ ਪੰਜਾਬ ਦੇ ਹਸਪਤਾਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕਰ ਰਹੇ ਹਾਂ, ਜਿਸਦੀ ਸ਼ੁਰੂਆਤ ਮੈਂ ਤੇ ਸਾਡੇ ਕੌਮੀ ਕਨਵੀਨਰ ਮਾਨਯੋਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਨਵੀਨੀਕਰਨ ਕੀਤੇ ਗਏ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਨੂੰ ਪੰਜਾਬ ਦੇ ਲੋਕਾਂ ਨੂੰ ਸਮਰਪਿਤ ਕਰਕੇ ਕਰਾਂਗੇ, ਹਸਪਤਾਲ ਦੀਆਂ ਕੁਝ ਤਸਵੀਰਾਂ ਤੁਹਾਡੇ ਸਾਰਿਆਂ ਨਾਲ ਸਾਂਝੀਆਂ ਕਰ ਰਿਹਾ ਹਾਂ।’ - ਭਗਵੰਤ ਮਾਨ, ਮੁੱਖ ਮੰਤਰੀ ਪੰਜਾਬ

ਨਿਊ ਅਪੋਲੋ ਗਰਾਊਂਡ 'ਚ ਰੈਲੀ:ਦੱਸ ਦਈਏ ਕਿ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਨਵੇਂ ਵਿਸ਼ੇਸ਼ ਜ਼ਿਲ੍ਹਾ ਪੱਧਰੀ ਵਾਰਡ ਦੇ ਉਦਘਾਟਨ ਤੋਂ ਬਾਅਦ ਕੇਜਰੀਵਾਲ ਅਤੇ ਸੀਐੱਮ ਮਾਨ ਪਟਿਆਲਾ ਦੇ ਨਿਊ ਅਪੋਲੋ ਗਰਾਊਂਡ 'ਚ ਪਾਰਟੀ ਦੀ ਰੈਲੀ ਨੂੰ ਸੰਬੋਧਨ ਵੀ ਕਰਨਗੇ। ਪਿਛਲੇ ਇੱਕ ਮਹੀਨੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਹ ਦੂਜੀ ਪੰਜਾਬ ਫੇਰੀ ਹੋਵੇਗੀ।

ਇਸ ਤਰ੍ਹਾਂ ਰਹੇਗਾ ਪ੍ਰੋਗਰਾਮ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਨੂੰ ਦੁਪਹਿਰ 1 ਵਜੇ ਦੇ ਕਰੀਬ ਪੰਜਾਬ ਦੇ ਪਟਿਆਲਾ ਪਹੁੰਚਣਗੇ। ਮੁੱਖ ਮੰਤਰੀ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਦੇ ਜ਼ਿਲ੍ਹਾ ਹਸਪਤਾਲ ਦੇ ਵਿਸ਼ੇਸ਼ ਵਾਰਡ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਦੁਪਹਿਰ 2.30 ਵਜੇ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਪਟਿਆਲਾ ਦੇ ਨਿਊ ਅਪੋਲੋ ਗਰਾਊਂਡ ਵਿਖੇ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਨਗੇ।

ਕੈਪਟਨ ਦੇ ਗੜ੍ਹ ਵਿੱਚ ਰੈਲੀ: ਦੱਸ ਦੇਈਏ ਕਿ ਪਟਿਆਲਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਗੜ੍ਹ ਹੈ ਅਤੇ ਇਸ ਵੇਲੇ ਉਨ੍ਹਾਂ ਦੀ ਪਤਨੀ ਵੀ ਇੱਥੋਂ ਸੰਸਦ ਮੈਂਬਰ ਹਨ। ਇਸ ਤੋਂ ਇਲਾਵਾ ਇਹ ਸੀਨੀਅਰ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਦਾ ਘਰੇਲੂ ਹਲਕਾ ਵੀ ਹੈ। ਅਜਿਹੇ 'ਚ ਸੀਐੱਮ ਅਰਵਿੰਦ ਕੇਜਰੀਵਾਲ ਦਾ ਪਟਿਆਲਾ ਦੌਰਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਸੀਐਮ ਕੇਜਰੀਵਾਲ ਦੀ ਰੈਲੀ ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਇਕੱਠੀ ਹੋ ਗਈ ਹੈ। 'ਆਪ' ਇਸ ਰੈਲੀ ਨੂੰ ਯਾਦਗਾਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Last Updated : Oct 2, 2023, 9:13 AM IST

ABOUT THE AUTHOR

...view details