ਚੰਡੀਗੜ੍ਹ: ਸੂਬਾ ਸਰਕਾਰ ਵੱਲੋਂ ਹਰ ਵਰਗ ਨੂੰ ਖੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸੇ ਤਹਿਤ ਮੁੱਖ ਮੰਤਰੀ ਵੱਲੋਂ ਲਾਈਵ ਹੋ ਕੇ ਵਪਾਰੀ ਵਰਗ ਲਈ ਵੱਡਾ ਐਲਾਨ ਕਰ ਦਿੱਤਾ ਹੈ। ਸੀਐੱਮ ਭਗਵੰਤ ਮਾਨ ਨੇ ਆਖਿਆ ਕਿ ਹੁਣ ਵਪਾਰੀ ਸਿੱਧੇ ਤੌਰ 'ਤੇ ਮੁੱਖ ਮੰਤਰੀ, ਮੰਤਰੀਆਂ ਤੱਕ ਪਹੁੰਚ ਕਰ ਸਕਦੇ ਹਨ। ਸਰਕਾਰ ਤੱਕ ਆਪਣੇ ਸੁਝਾਅ ਪਹੁੰਚਾ ਸਕਦੇ ਹਨ। ਮੁੱਖ ਮੰਤਰੀ ਮਾਨ ਨੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਹੁਣ ਵਪਾਰੀਆਂ ਤੋਂ ਸੁਝਾਅ ਮੰਗੇ ਹਨ।
ਫੋਨ ਨੰਬਰ ਅਤੇ ਈਮੇਲ ਆਈਡੀ ਜਾਰੀ:ਮੁੱਖ ਮੰਤਰੀ ਵੱਲੋਂ ਲਾਈਵ ਹੋ ਕੇ ਜਿੱਥੇ ਵਪਾਰੀਆਂ ਤੋਂ ਸੁਝਾਅ ਮੰਗੇ ਹਨ, ਉੱਥੇ ਹੀ ਉਨ੍ਹਾਂ ਵੱਲੋਂ ਇੱਕ ਵਟਸਐਪ ਨੰਬਰ 81948-91945 ਵੀ ਜਾਰੀ ਕੀਤਾ ਗਿਆ ਹੈ। ਜਿਸ 'ਤੇ ਇੰਨ੍ਹਾਂ ਵੱਲੋਂ ਆਪਣੇ ਕੀਮਤੀ ਸੁਝਾਅ ਦਿੱਤੇ ਜਾ ਸਕਦੇ ਹਨ ਤਾਂ ਜੋ ਪੰਜਾਬ ਸਰਕਾਰ ਉਨ੍ਹਾਂ ਸੁਝਾਵਾਂ 'ਤੇ ਵਧੀਆ ਰਣਨੀਤੀ ਬਣਾ ਸਕੇ। ਪੰਜਾਬ ਸਰਕਾਰ ਨੇ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਵਟਸਐਪ ਨੰਬਰ ਅਤੇ ਈਮੇਲ ਆਈਡੀ ਜਾਰੀ ਕੀਤੀ ਹੈ। ਜਿਸ ਦਾ ਮਕਸਦ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਉਦਯੋਗਪਤੀਆਂ ਤੋਂ ਸੁਝਾਅ ਲੈਣਾ ਹੈ ਤਾਂ ਕਿ ਵੱਧ ਤੋਂ ਵੱਧ ਉਦਯੋਗ ਪੰਜਾਬ 'ਚ ਲਿਆਂਦਾ ਜਾ ਸਕੇ ਅਤੇ ਉਦਯੋਗਪਤੀਆਂ ਤੋਂ ਸੁਝਾਅ ਲੈ ਕੇ ਉਦਯੋਗ ਲਈ ਚੰਗਾ ਵਾਤਾਵਰਣ ਸਿਰਜਿਆ ਜਾ ਸਕੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਈਮੇਲ ਅਤੇ ਵਟਸਐਪ ਨੰਬਰ ਜਾਰੀ ਕੀਤਾ ਹੈ।