ਚੰਡੀਗੜ੍ਹ ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇੰਨਾ ਹੀ ਨਹੀਂ ਅਮਿਤ ਸ਼ਾਹ ਨੇ ਇਸ ਦੌਰਾਨ ਅੰਮ੍ਰਿਤਸਰ 'ਚ NCB ਦਫਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ। ਇਹ ਸਾਰੀ ਪ੍ਰਕਿਰਿਆ ਆਨਲਾਈਨ ਹੋਈ। ਜਿਸ ਵਿੱਚ ਪੰਜਾਬ ਤੋਂ ਇਲਾਵਾ 9 ਰਾਜਾਂ ਦੇ ਮੁੱਖ ਮੰਤਰੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
ਨਸ਼ਿਆਂ ਦੇ ਮੁੱਦੇ ਉੱਤੇ ਚਰਚਾ :ਇਸ ਦੌਰਾਨ ਗ੍ਰਹਿ ਮੰਤਰੀ ਨੇ ਹਰ ਰਾਜ ਨੂੰ ਚਰਚਾ ਲਈ 5 ਮਿੰਟ ਦਿੱਤੇ। ਇਹ ਪ੍ਰੋਗਰਾਮ ਐਨ.ਸੀ.ਬੀ. ਜਿਸ ਕਾਰਨ ਇਸ ਵਿੱਚ ਨਸ਼ਿਆਂ ਦੀ ਹੀ ਚਰਚਾ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪਾਕਿਸਤਾਨ ਤੋਂ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਫੈਲੇ ਸਮੱਗਲਰਾਂ ਦੇ ਨੈੱਟਵਰਕ ਦੀ ਗੱਲ ਕੀਤੀ ਹੈ। ਇਸ ਤੋਂ ਇਲਾਵਾ ਸਰਹੱਦ ਨੂੰ ਆਧੁਨਿਕ ਤਕਨੀਕਾਂ ਨਾਲ ਸੁਰੱਖਿਅਤ ਕਰਨ ਦੀ ਮੰਗ ਕੀਤੀ ਗਈ, ਤਾਂ ਜੋ ਡਰੋਨ ਦੀ ਆਵਾਜਾਈ ਨੂੰ ਠੱਲ੍ਹ ਪਾਈ ਜਾ ਸਕੇ।
- Today Punjab Weather: ਨਹੀਂ ਟੱਲ ਰਿਹਾ ਪੰਜਾਬ ਤੇ ਹਰਿਆਣਾ ਤੋਂ ਮੀਂਹ ਦਾ ਖ਼ਤਰਾ, ਹੁਣ ਤੱਕ ਇੱਕ ਹਜ਼ਾਰ ਤੋਂ ਉੱਤੇ ਪਿੰਡ ਹੋਏ ਤਬਾਹ
- Parinda Paar Geya: ਗੁਰਨਾਮ ਭੁੱਲਰ ਦੀ ਫਿਲਮ 'ਪਰਿੰਦਾ ਪਾਰ ਗਿਆ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ, ਹੁਣ ਇਸ ਅਕਤੂਬਰ ਹੋਵੇਗੀ ਰਿਲੀਜ਼
- Amritsar Fire News : ਛੇਹਰਟਾ ਇਲਾਕੇ 'ਚ ਇਕ ਘਰ ਨੂੰ ਲੱਗੀ ਅੱਗ, ਪੀੜਤ ਪਰਿਵਾਰ ਦੀ ਜਮ੍ਹਾਂ ਪੂੰਜੀ ਸੜ ਕੇ ਹੋਈ ਸੁਆਹ