ਚੰਡੀਗੜ੍ਹ:ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫਤਾਰ (ED arrests nephew of Charanjit Channi) ਕਰ ਲਿਆ ਹੈ। ਇਸ ਉੱਤੇ ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਬਿਆਨ ਸਾਹਮਣੇ ਆਇਆ ਹੈ।
ਸੂਰਜੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਨੂੰ 'ਰਾਜਨੀਤਕ ਨੌਟੰਕੀ' ਕਰਾਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ-ਨਾਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਉੱਤੇ ਵੀ ਨਿਸ਼ਾਨੇ ਸਾਧੇ।
ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕਰਦਿਆ ਲਿਖਿਆ ਕਿ ਪੰਜਾਬ ਵਿੱਚ ਚੋਣਾਂ ਤੋਂ 15 ਦਿਨ ਪਹਿਲਾਂ ਰਾਜਨੀਤਕ ਨੌਟੰਕੀ ਸ਼ੁਰੂ ਹੋ ਗਈ ਹੈ। ਭਾਜਪਾ ਦਾ Election Department- ED ਮੈਦਾਨ ਵਿੱਚ ਉਤਰਿਆ।
ਉਨ੍ਹਾਂ ਨੇ ਅੱਗੇ ਲਿਖਿਆ ਕਿ, ਚੋਣਾਂ ਨੂੰ ਭਟਕਾਉਣ ਲਈ ਭਾਜਪਾਈ ਪ੍ਰਯੋਗ, ਜੋ 6 ਸਾਲ ਪੁਰਾਣੇ ਮਾਮਲੇ ਵਿੱਚ ਚੰਨੀ ਅਤੇ 33 ਸਾਲ ਪੁਰਾਣੇ ਮਾਮਲੇ ਵਿੱਚ ਸਿੱਧੂ ਉੱਤੇ ਹਮਲੇ ਕਰ ਰਹੇ ਹਨ, ਕੇਜਰੀਵਾਲ ਸਾਥ ਦੇ ਰਹੇ ਹਨ।