ਪੰਜਾਬ

punjab

Amrit Vele Da Hukamnama: 5 ਪੋਹ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ

By ETV Bharat Punjabi Team

Published : Dec 20, 2023, 6:36 AM IST

Updated : Dec 20, 2023, 9:25 AM IST

Daily Hukamnama: 'ਹੁਕਮਨਾਮਾ' ਸ਼ਬਦ 'ਹੁਕਮ' ਤੇ 'ਨਾਮਾ' ਨੂੰ ਮਿਲ ਕੇ ਬਣਿਆ ਹੈ। 'ਹੁਕਮ' ਦਾ ਮਤਲਬ ਹੈ- ਆਗਿਆ, ਫ਼ੁਰਮਾਨ, ਫ਼ਤਵਾ, ਪਰਵਾਨਾ, ਅਮਰ, ਸ਼ਬਦ ਆਦਿ ਹੈ। 'ਨਾਮਾ' ਦਾ ਮਤਲਬ, ਖਤ, ਪੱਤਰ ਜਾਂ ਚਿੱਠੀ ਹੈ। ਆਮ ਬੋਲਚਾਲ ਦੀ ਭਾਸ਼ਾ ਵਿੱਚ ਹੁਕਮਨਾਮਾ ਉਹ ਲਿਖਤੀ ਸੰਦੇਸ਼ ਜਾਂ ਹੁਕਮ ਹੈ। ਇਸ ਨੂੰ ਮੰਨਣਾ ਵੀ ਲਾਜ਼ਮੀ ਹੁੰਦਾ ਹੈ। ਇਸ ਦੇ ਲਿਖ਼ਤੀ ਸਰੂਪ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਹੈ।

Amrit Vele Da Hukamnama
Amrit Vele Da Hukamnama

ਅੱਜ ਦਾ ਹੁਕਮਨਾਮਾ

ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ:ਤਿਲੰਗ ਬਾਣੀ ਭਗਤਾ ਕੀ ਕਬੀਰ ਜੀ, ੴ ਸਤਿਗੁਰ ਪ੍ਰਸਾਦਿ ॥ ਬੇਦ ਕਤੇਬ ਇਫਤਰਾ ਭਾਈ ਦਿਲ ਕਾ ਫਿਕਰੁ ਨ ਜਾਇ ॥ ਟੁਕੁ ਦਮੁ ਕਰਾਰੀ ਜਉ ਕਰਹੁ ਹਾਜਿਰ ਹਜੂਰਿ ਖੁਦਾਇ ॥੧॥ ਬੰਦੇ ਖੋਜੁ ਦਿਲ ਹਰ ਰੋਜ ਨਾ ਫਿਰੁ ਪਰੇਸਾਨੀ ਮਾਹਿ ॥ ਇਹ ਜੁ ਦੁਨੀਆ ਸਿਹਰੁ ਮੇਲਾ ਦਸਤਗੀਰੀ ਨਾਹਿ ॥੧॥ ਰਹਾਉ ॥ ਦਰੋਗੁ ਪੜਿ ਪੜਿ ਖੁਸੀ ਹੋਇ ਬੇਖਬਰ ਬਾਦੁ ਬਕਾਹਿ ॥ ਹਕੁ ਸਚੁ ਖਾਲਕੁ ਖਲਕ ਮਿਆਨੇ ਸਿਆਮ ਮੂਰਤਿ ਨਾਹਿ ॥੨॥ ਅਸਮਾਨ ਮਿ੍ਹਾਨੇ ਲਹੰਗ ਦਰੀਆ ਗੁਸਲ ਕਰਦਨ ਬੂਦ ॥ ਕਰਿ ਫਕਰੁ ਦਾਇਮ ਲਾਇ ਚਸਮੇ ਜਹ ਤਹਾ ਮਉਜੂਦੁ ॥੩॥ ਅਲਾਹ ਪਾਕੰ ਪਾਕ ਹੈ ਸਕ ਕਰਉ ਜੇ ਦੂਸਰ ਹੋਇ ॥ ਕਬੀਰ ਕਰਮੁ ਕਰੀਮ ਕਾ ਉਹੁ ਕਰੈ ਜਾਨੈ ਸੋਇ ॥੪॥੧॥ ਬੁੱਧਵਾਰ, ੫ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੦ ਦਸੰਬਰ, ੨੦੨੩ (ਅੰਗ: ੭੨੭)

ਪੰਜਾਬੀ ਵਿਆਖਿਆ:ਤਿਲੰਗ ਬਾਣੀ ਭਗਤਾ ਕੀ ਕਬੀਰ ਜੀ, ੴ ਸਤਿਗੁਰ ਪ੍ਰਸਾਦਿ ॥ ਹੇ ਭਾਈ! (ਵਾਦ-ਵਿਵਾਦ ਦੀ ਖ਼ਾਤਰ) ਵੇਦਾਂ ਕਤੇਬਾਂ ਦੇ ਹਵਾਲੇ ਦੇ ਦੇ ਕੇ ਵਧ ਗੱਲਾਂ ਕਰਨ ਨਾਲ (ਮਨੁੱਖ ਦੇ ਆਪਣੇ) ਦਿਲ ਦਾ ਸਹਿਮ ਦੂਰ ਨਹੀਂ ਹੁੰਦਾ । (ਹੇ ਭਾਈ!) ਜੇ ਤੁਸੀ ਆਪਣੇ ਮਨ ਨੂੰ ਪਲਕ ਭਰ ਹੀ ਟਿਕਾਓ, ਤਾਂ ਤੁਹਾਨੂੰ ਸਭਨਾਂ ਵਿਚ ਹੀ ਵੱਸਦਾ ਰੱਬ ਦਿੱਸੇਗਾ (ਕਿਸੇ ਦੇ ਵਿਰੁੱਧ ਤਰਕ ਕਰਨ ਦੀ ਲੋੜ ਨਹੀਂ ਪਏਗੀ) ।੧। ਹੇ ਭਾਈ! (ਆਪਣੇ ਹੀ) ਦਿਲ ਨੂੰ ਹਰ ਵੇਲੇ ਖੋਜ, (ਬਹਿਸ ਮੁਬਾਹਸੇ ਦੀ) ਘਬਰਾਹਟ ਵਿਚ ਨਾਹ ਭਟਕ । ਇਹ ਜਗਤ ਇਕ ਜਾਦੂ ਜਿਹਾ ਹੈ, ਇਕ ਤਮਾਸ਼ਾ ਜਿਹਾ ਹੈ, (ਇਸ ਵਿਚੋਂ ਇਸ ਵਿਅਰਥ ਵਾਦ-ਵਿਵਾਦ ਦੀ ਰਾਹੀਂ) ਹੱਥ-ਪੱਲੇ ਪੈਣ ਵਾਲੀ ਕੋਈ ਸ਼ੈ ਨਹੀਂ ।੧।ਰਹਾਉ। ਬੇ-ਸਮਝ ਲੋਕ (ਅਨ-ਮਤਾਂ ਦੇ ਧਰਮ-ਪੁਸਤਕਾਂ ਬਾਰੇ ਇਹ) ਪੜ੍ਹ ਪੜ੍ਹ ਕੇ (ਕਿ ਇਹਨਾਂ ਵਿਚ ਜੋ ਲਿਖਿਆ ਹੈ) ਝੂਠ (ਹੈ), ਖ਼ੁਸ਼ ਹੋ ਹੋ ਕੇ ਬਹਿਸ ਕਰਦੇ ਹਨ । (ਪਰ ਉਹ ਇਹ ਨਹੀਂ ਜਾਣਦੇ ਕਿ) ਸਦਾ ਕਾਇਮ ਰਹਿਣ ਵਾਲਾ ਰੱਬ ਖ਼ਲਕਤ ਵਿਚ (ਭੀ) ਵੱਸਦਾ ਹੈ, (ਨਾਹ ਉਹ ਵੱਖਰਾ ਸੱਤਵੇਂ ਅਸਮਾਨ ਤੇ ਬੈਠਾ ਹੈ ਤੇ) ਨਾਹ ਉਹ ਪਰਮਾਤਮਾ ਕ੍ਰਿਸ਼ਨ ਦੀ ਮੂਰਤੀ ਹੈ ।੨। (ਸਤਵੇਂ ਅਸਮਾਨ ਦੇ ਵਿਚ ਬੈਠਾ ਸਮਝਣ ਦੇ ਥਾਂ, ਹੇ ਭਾਈ!) ਉਹ ਪ੍ਰਭੂ-ਰੂਪ ਦਰਿਆ ਤੇ ਅੰਤਹਕਰਨ ਵਿਚ ਲਹਿਰਾਂ ਮਾਰ ਰਿਹਾ ਹੈ, ਤੂੰ ਉਸ ਵਿਚ ਇਸ਼ਨਾਨ ਕਰਨਾ ਸੀ । ਸੋ, ਉਸ ਦੀ ਸਦਾ ਬੰਦਗੀ ਕਰ, (ਇਹ ਭਗਤੀ ਦੀ) ਐਨਕ ਲਾ (ਕੇ ਵੇਖ), ਉਹ ਹਰ ਥਾਂ ਮੌਜੂਦ ਹੈ ।੩। ਰੱਬ ਸਭ ਤੋਂ ਪਵਿੱਤਰ (ਹਸਤੀ) ਹੈ (ਉਸ ਤੋਂ ਪਵਿੱਤਰ ਕੋਈ ਹੋਰ ਨਹੀਂ ਹੈ), ਇਸ ਗੱਲ ਵਿਚ ਮੈਂ ਤਾਂ ਹੀ ਸ਼ੱਕ ਕਰਾਂ, ਜੇ ਉਸ ਰੱਬ ਵਰਗਾ ਕੋਈ ਹੋਰ ਦੂਜਾ ਹੋਵੇ । ਹੇ ਕਬੀਰ! (ਇਸ ਭੇਤ ਨੂੰ) ਉਹ ਮਨੁੱਖ ਹੀ ਸਮਝ ਸਕਦਾ ਹੈ ਜਿਸ ਨੂੰ ਉਹ ਸਮਝਣ-ਜੋਗ ਬਣਾਏ । ਤੇ, ਇਹ ਬਖ਼ਸ਼ਸ਼ ਉਸ ਬਖ਼ਸ਼ਸ਼ ਕਰਨ ਵਾਲੇ ਦੇ ਆਪਣੇ ਹੱਥ ਹੈ ।੪।੧। (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ)

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

Last Updated : Dec 20, 2023, 9:25 AM IST

ABOUT THE AUTHOR

...view details