ਪੰਜਾਬ

punjab

ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਨਾਲ ਗਿਆ ਸੀ ਮੱਥਾ ਟੇਕਣ

By ETV Bharat Punjabi Team

Published : Dec 3, 2023, 9:33 PM IST

ਹਰਿਆਣਾ ਦੇ ਜਥੇ ਨਾਲ ਪਾਕਿਸਤਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਸ਼ਰਧਾਲੂ ਦੀ ਮੌਤ ਹੋ ਗਈ ਹੈ। (Death of a Sikh pilgrim in Pakistan)

Death of a Sikh pilgrim who went to Pakistan to celebrate Prakash Purab
ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂ ਦੀ ਮੌਤ, ਹਰਿਆਣਾ ਤੋਂ ਜਥੇ ਦੇ ਗਿਆ ਸੀ ਨਾਲ ਮੱਥਾ ਟੇਕਣ

ਚੰਡੀਗੜ੍ਹ ਡੈਸਕ :ਪਾਕਿਸਤਾਨ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਗਏ ਇਕ ਸ਼ਰਧਾਲੂ ਦੀ ਮੌਤ ਹੋ ਗਈ ਹੈ। ਇਹ ਸ਼ਰਧਾਲੂ ਭਾਰਤ ਤੋਂ ਮੱਥਾ ਟੇਕਣ ਗਿਆ ਸੀ। ਜਾਣਕਾਰੀ ਮੁਤਾਬਿਕ ਹਾਦਸਾ ਲਾਹੌਰ ਵਿਖੇ ਵਾਪਰਿਆ ਹੈ ਅਤੇ ਸ਼ਰਧਾਲੂ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਦੱਸੀ ਜਾ ਰਹੀ ਹੈ। ਦੂਜੇ ਪਾਸੇ ਪਾਕਿਸਤਾਨੀ ਅਧਿਕਾਰੀਆਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਇਸ ਤੋਂ ਬਾਅਦ ਮ੍ਰਿਤਕ ਨੂੰ ਪੋਸਟਮਾਰਟਮ ਤੋਂ ਬਾਅਦ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾਵੇਗਾ।

ਹਰਿਆਣਾ ਦਾ ਰਹਿਣ ਵਾਲਾ ਸੀ ਵਿਅਕਤੀ :ਜਾਣਕਾਰੀ ਮੁਤਾਬਿਕ ਮ੍ਰਿਤਕ ਵਿਅਕਤੀ ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲੇ ਦੇ ਪਿੰਡ ਕਾਹਦਾ ਨੈਸੀ ਦਾ ਨਿਵਾਸੀ ਸੀ ਅਤੇ ਉਸਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ। ਉਸਦੀ ਉਮਰ ਕਰੀਬ 60 ਸਾਲ ਦੱਸੀ ਜਾ ਰਹੀ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਸਿੱਖ ਸ਼ਰਧਾਲੂਆਂ ਪਿੰਡ ਸਲਪਾਣੀ ਕਲਾਂ ਦੇ ਸਰਪੰਚ ਮੇਵਾ ਸਿੰਘ ਦੇ ਮੁਤਾਬਿਕ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਜਥੇ ਨਾਲ ਰੁਕਿਆ ਹੋਇਆ ਸੀ। ਸ਼ਨੀਵਾਰ ਸ਼ਾਮ ਨੂੰ ਏਮਨਾਬਾਦ ਦੇ ਗੁਰਦੁਆਰਾ ਰੋਡੀ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਸ਼ਾਮ 6 ਵਜੇ ਸੰਗਤਾਂ ਗੁਰਦੁਆਰਾ ਡੇਰਾ ਸਾਹਿਬ ਵਿਖੇ ਮੱਥਾ ਟੇਕਣ ਗਈ ਅਤੇ ਇਸੇ ਦੌਰਾਨ ਉਸਨੂੰ ਦਿਲ ਦਾ ਦੌਰਾ ਪੈ ਗਿਆ। ਹਾਲਤ ਗੰਭੀਰ ਹੋ ਗਈ ਅਤੇ ਇਸ ਤੋਂ ਬਾਅਦ ਇਸ ਸ਼ਰਧਾਲੂ ਨੇ ਦਮ ਤੋੜ ਦਿੱਤਾ। ਹਾਲਾਂਕਿ ਪਾਕਿਸਤਾਨੀ ਡਾਕਟਰਾਂ ਨੇ ਉਸਦੀ ਸਿਹਤ ਦਾ ਮੁਆਇਨਾ ਵੀ ਕੀਤਾ ਹੈ।

ਸੋਮਵਾਰ ਨੂੰ ਭਾਰਤ ਲਿਆਂਦੀ ਜਾਵੇਗੀ ਲਾਸ਼ :ਦੂਜੇ ਪਾਸੇ ਪਾਕਿਸਤਾਨ 'ਚ ਔਕਾਫ਼ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਪ੍ਰੀਤਮ ਸਿੰਘ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਔਕਾਫ਼ ਬੋਰਡ ਕਾਗਜ਼ੀ ਕਾਰਵਾਈ ਨੂੰ ਪੂਰਾ ਕਰ ਰਿਹਾ ਹੈ ਅਤੇ ਇਹ ਬਿਨਾਂ ਦੇਰੀ ਮੁਕੰਮਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਸੋਮਵਾਰ ਸਵੇਰੇ ਪੋਸਟਮਾਰਟਮ ਤੋਂ ਬਾਅਦ ਪ੍ਰੀਤਮ ਸਿੰਘ ਦੀ ਮ੍ਰਿਤਕ ਦੇਹ ਨੂੰ ਅਟਾਰੀ ਸਰਹੱਦ ਰਾਹੀਂ ਭਾਰਤ ਲਿਆਂਦਾ ਜਾ ਸਕੇ। ਉਸਦੀ ਮੌਤ ਨਾਲ ਉਸਦੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

ABOUT THE AUTHOR

...view details