ਪੰਜਾਬ

punjab

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮੁੜ ਗਏ ਜੇਲ੍ਹ

By ETV Bharat Punjabi Team

Published : Jan 15, 2024, 8:28 PM IST

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਮੁੜ ਤੋਂ ਵੱਡਾ ਦਿੱਤਾ ਹੈ। ਈਡੀ ਨੇ ਇੱਕ ਵਾਰ ਫਿਰ ਤੋਂ ਧਰਮਸੋਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕੀ ਹੈ ਪੂਰਾ ਮਾਮਲਾ ਪੜ੍ਹੋ ਪੂਰੀ ਖ਼ਬਰ

ED arrests Former minister Sadhu Singh Dharamsot
ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਮੁੜ ਗਏ ਜੇਲ੍ਹ

ਹੈਦਰਾਬਾਦ ਡੈਸਕ: ਕਾਂਗਰਸ ਦੇ ਇੱਕ ਤੋਂ ਬਾਅਦ ਇੱਕ ਮੰਤਰੀ ਦੀਆਂ ਮੁਸ਼ਕਿਲਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ।ਹੁਣ ਈਡੀ ਵੱਲੋਂ ਵੱਡਾ ਐਕਸ਼ਨ ਲੈਂਦੇ ਹੋਏ ਕਾਂਗਸਰ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੁੜ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਈਡੀ ਵੱਲੋਂ ਧਰਮਸੋਤ ਨੂੰ ਜੰਗਲਾਤ ਘੁਟਾਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਪਹਿਲਾਂ ਵੀ ਜੇਲ੍ਹ ਗਏ ਸੀ ਧਰਮਸੋਤ:ਕਾਬਲੇਜ਼ਿਕਰ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਇਲਜ਼ਾਮ ਚ ਫਰਵਰੀ 'ਚ ਦੂਜੀ ਵਾਰ ਮੁੜ ਗ੍ਰਿਫਤਾਰ ਕੀਤਾ ਸੀ। ਸਾਲ 2022 ‘ਚ ਵੀ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ ਅਤੇ 89 ਦਿਨ ਜੇਲ ‘ਚ ਬਿਤਾਉਣ ਤੋਂ ਬਾਅਦ ਸਤੰਬਰ 2022 ‘ਚ ਜ਼ਮਾਨਤ ‘ਤੇ ਬਾਹਰ ਆ ਗਏ ਸਨ। ਵਿਜੀਲੈਂਸ ਦੀ ਜਾਂਚ ‘ਚ ਸਾਹਮਣੇ ਆਇਆ ਸੀ ਕਿ 1 ਮਾਰਚ 2016 ਤੋਂ 31 ਮਾਰਚ 2022 ਤੱਕ ਦੇ ਜਾਂਚ ਸਮੇਂ ਦੌਰਾਨ ਸਾਬਕਾ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਆਮਦਨ 2.37 ਕਰੋੜ ਰੁਪਏ ਸੀ। ਜਦਕਿ ਖਰਚਾ 8.76 ਕਰੋੜ ਰੁਪਏ ਸੀ। ਇਹ ਖਰਚਾ ਆਮਦਨ ਨਾਲੋਂ 6.39 ਕਰੋੜ ਰੁਪਏ ਵੱਧ ਸੀ।

ਪਹਿਲਾਂ ਕਦੋਂ ਮਿਲੀ ਸੀ ਜ਼ਮਾਨਤ: ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਾਧੂ ਸਿੰਘ ਧਰਮਸੋਤ ਨੂੰ ਪਿਛਲੇ ਸਾਲ ਜੂਨ ਵਿਚ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਧਰਮਸੋਤ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਸਮਾਜ ਭਲਾਈ ਅਤੇ ਜੰਗਲਾਤ ਮਹਿਕਮੇ ਦੇ ਮੰਤਰੀ ਰਹੇ ਸਨ। ਉਸ ਵੇਲੇ ਉਨ੍ਹਾਂ ‘ਤੇ ਰੁੱਖ ਕੱਟਣ ਦੇ ਮਾਮਲੇ ਵਿਚ ਰਿਸ਼ਵਤ ਲੈਣ ਦੇ ਇਲਜ਼ਾਮ ਲੱਗੇ ਸਨ। ਇਨ੍ਹਾਂ ਇਲਜ਼ਾਮਾਂ ਤਹਿਤ ਹੀ ਸਾਧੂ ਸਿੰਘ ਧਰਮਸੋਤ ਦੀ ਗ੍ਰਿਫ਼ਤਾਰੀ ਹੋਈ ਸੀ। ਹਾਈ ਕੋਰਟ ਨੇ ਉਨ੍ਹਾਂ ਨੂੰ 6 ਸਤੰਬਰ 2022 ਨੂੰ ਜ਼ਮਾਨਤ ਦਿਤੀ ਸੀ।

ਈਡੀ ਦੀ ਰਾਡਾਰ 'ਤੇ ਧਰਮਸੋਤ:ਗੌਰਤਲਬ ਹੈ ਕਿ ਪੰਜਾਬ ਵਿਜੀਲੈਂਸ ਦੇ ਰਾਡਾਰ 'ਤੇ ਆਉਣ ਤੋਂ ਬਾਅਦ ਈਡੀ ਦਾ ਧਿਆਨ ਧਰਮਸੋਤ ਵੱਲ ਖਿੱਚਿਆ ਗਿਆ ਸੀ। ਈਡੀ ਨੇ ਵਿਜੀਲੈਂਸ ਨੂੰ ਆਦੇਸ਼ ਭੇਜ ਕੇ ਜਾਂਚ ਨਾਲ ਸਬੰਧਤ ਦਸਤਾਵੇਜ਼ ਅਤੇ ਜਾਂਚ ਰਿਪੋਰਟਾਂ ਮੰਗੀਆਂ ਸਨ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਆਉਣ ਤੋਂ ਬਾਅਦ ਵਿਜੀਲੈਂਸ ਵਿਭਾਗ ਨੇ ਮਾਮਲਾ ਦਰਜ ਕਰਕੇ ਸਾਧੂ ਸਿੰਘ ਧਰਮਸੋਤ ਸਮੇਤ ਉਕਤ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ ਅਤ ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਸਨ।

ABOUT THE AUTHOR

...view details