ਪੰਜਾਬ

punjab

ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 6ਵੇਂ ਪੇਅ ਕਮਿਸ਼ਨ ਬਾਬਤ ਮੰਤਰੀਆਂ ਨੂੰ ਪ੍ਰੈਜੈਨਟੇਸ਼ਨ

By

Published : Jun 17, 2021, 8:05 AM IST

Updated : Jun 17, 2021, 9:46 AM IST

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Finance Minister Manpreet Singh Badal) ਅੱਜ 6ਵੇਂ ਪੇ-ਕਮਿਸ਼ਨ (6th Pay Commission) ਦੇ ਸਬੰਧ ਵਿੱਚ ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ ਅੱਜ ਪ੍ਰੈਜੇਨਟੇਸ਼ਨ ਦੇਣਗੇ। ਇਸ ਮੌਕੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਪ੍ਰੈਜੇਨਟੇਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ। ਭਲਕੇ ਹੋਣ ਵਾਲੀ ਪੰਜਾਬ ਕੈਬਨਿਟ (Punjab Cabinet) ਦੀ ਮੀਟਿੰਗ ਵਿੱਚ ਇਸ 6ਵੇਂ ਬੇ ਕਮਿਸ਼ਨ ਉਪਰ ਚਰਚਾ ਹੋਣ ਦੇ ਅਸਾਰ ਲਗਾਏ ਜਾ ਰਹੇ ਹਨ।

ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 6ਵੇ ਪੇ ਕਮਿਸ਼ਨ ਬਾਬਤ ਮੰਤਰੀਆਂ ਨੂੰ ਪ੍ਰੈਜੈਨਟੇਸ਼ਨ
ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ 6ਵੇ ਪੇ ਕਮਿਸ਼ਨ ਬਾਬਤ ਮੰਤਰੀਆਂ ਨੂੰ ਪ੍ਰੈਜੈਨਟੇਸ਼ਨ

ਚੰਡੀਗੜ੍ਹ: ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅੱਜ 6ਵੇਂ ਪੇਅ-ਕਮਿਸ਼ਨ ਦੇ ਸਬੰਧ ਵਿੱਚ ਪੰਜਾਬ ਕੈਬਨਿਟ ਦੇ ਮੰਤਰੀਆਂ ਨੂੰ ਅੱਜ ਪ੍ਰੈਜੇਨਟੇਸ਼ਨ ਦੇਣਗੇ। ਦੁਪਹਿਰ 2:30 ਵਜੇ ਦੇ ਕਰੀਬ ਪੰਜਾਬ ਭਵਨ ਚੰਡੀਗੜ੍ਹ (Punjab Bhawan Chandigarh) ਵਿੱਚ ਪੰਜਾਬ ਕੈਬਨਿਟ ਦੇ ਮੰਤਰੀ ਹਿੱਸਾ ਲੈਣਗੇ। ਇਸ ਮੌਕੇ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਪ੍ਰੈਜੇਨਟੇਸ਼ਨ ਵਿੱਚ ਸ਼ਾਮਲ ਹੋ ਸਕਦੇ ਹਨ। ਭਲਕੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਇਸ 6ਵੇਂ ਪੇਣ ਕਮਿਸ਼ਨ ਉਪਰ ਚਰਚਾ ਹੋਣ ਦੇ ਅਸਾਰ ਲਗਾਏ ਜਾ ਰਹੇ ਹਨ। ਹਾਲਾਂਕਿ ਪਹਿਲਾਂ ਵੀ ਕਈ ਵਾਰ ਇਹ ਮੁੱਦਾ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਵਿਚਾਰਿਆਂ ਜਾ ਚੁੱਕਿਆ ਹੈ।

ਦਰਅਸਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2017 ਵਿੱਚ ਸਰਕਾਰ ਬਣਾਉਣ ਤੋਂ ਪਹਿਲਾਂ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ, ਕਿ ਜੇਕਰ ਪੰਜਾਬ ਵਿੱਚ ਮੇਰੀ ਸਰਕਾਰ ਆਉਦੀ ਹੈ, ਤਾਂ ਮੈਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕਰ ਦੇਵਾਂਗੇ।

ਪਰ ਕੈਪਟਨ ਸਰਕਾਰ ਦੇ ਸਾਢੇ 4 ਸਾਲ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣਾ ਵਾਅਦਾ ਪੂਰਾ ਕਰਨ ਵਿੱਚ ਅਸਮਰੱਥ ਨਜ਼ਰ ਆਏ। 6ਵੇਂ ਪੇਅ-ਕਮਿਸ਼ਨ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਪੰਜਾਬ ਦੀਆਂ ਵਿਰੋਧੀ ਪਾਰਟੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਸਮੇਂ-ਸਮੇਂ ‘ਤੇ ਧਰਨੇ ਪ੍ਰਦਰਸ਼ਨ ਕੀਤੇ, ਪਰ ਇਨ੍ਹਾਂ ਧਰਨਿਆਂ ਦਾ ਪੰਜਾਬ ਸਰਕਾਰ ‘ਤੇ ਕੋਈ ਅਸਰ ਨਜ਼ਰ ਨਹੀਂ ਆਇਆ।

ਸਾਲ 2019 ਵਿੱਚ ਦੀਵਾਲੀ ਮੌਕੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਸਾਂਝਾ ਮੁਲਾਜ਼ਮ ਪੰਜਾਬ ਤੇ ਚੰਡੀਗੜ੍ਹ ਵੱਲੋਂ ਕੀਤੇ ਸੰਘਰਸ਼ ਦੌਰਾਨ ਦਸੰਬਰ 2019 ਤੱਕ ਰਿਪੋਰਟ ਪੇਸ਼ ਕਰਨ ਦੀ ਗੱਲ ਕਹੀ ਸੀ, ਜਿਸ ਨੂੰ ਬਾਅਦ ਵਿੱਚ ਫਰਵਰੀ 2020 ਦੇ ਬਜਟ ਸੈਸ਼ਨ ਤੱਕ ਟਾਲ ਦਿੱਤਾ ਗਿਆ ਸੀ।

ਪੰਜਾਬ ਦੇ 10 ਲੱਖ ਦੇ ਕਰੀਬ ਮੁਲਾਜ਼ਮ ਸੋਧੇ ਹੋਏ ਤਨਖਾਹ ਕਮਿਸ਼ਨ ਤੋਂ ਵਾਂਝੇ ਹਨ, ਉਥੇ ਹੀ ਪੈਨਸ਼ਰਾਂ ਨੂੰ ਵੀ ਸੋਧੀ ਹੋਈ ਪੈਨਸ਼ਨ ਜਾਂ ਮਹਿੰਗਾਈ ਭੱਤਾ ਨਹੀਂ ਮਿਲ ਰਿਹਾ। ਜਿਸ ਨੂੰ ਲੈ ਕੇ ਪੰਜਾਬ ਦੇ ਮੁਲਾਜ਼ਮਾਂ (Employees) ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਲੰਬੇ ਸਮੇਂ ਤੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਇਸ ਤੋਂ ਇਲਾਵਾ ਅੱਜ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੀ ਅਗਵਾਈ ਵਿੱਚ ਕੈਬਨਿਟ ਸਬ ਕਮੇਟੀ ਦੀ ਵੀ ਬੈਠਕ ਹੋਵੇਗੀ। ਜਿਸ ਵਿੱਚ ਪੰਜਾਬ ਰੋਜਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਬਾਬਤ ਵਿਚਾਰ-ਚਰਚਾ ਕੀਤੀ ਜਾਵੇਗੀ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਸਨ। ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ, ਕਿ ਪੰਜਾਬ ਸਰਕਾਰ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰੇ।

ਇਹ ਵੀ ਪੜ੍ਹੋ:2022 Punjab Assembly Election: ਕੌਣ-ਕੌਣ ਹੋ ਸਕਦੈ CM Face....ਖ਼ਾਸ ਰਿਪੋਰਟ

Last Updated : Jun 17, 2021, 9:46 AM IST

ABOUT THE AUTHOR

...view details