ਪੰਜਾਬ

punjab

ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ

By

Published : May 7, 2020, 4:36 PM IST

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ।
ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ
ਪੰਜਾਬ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ

ਚੰਡੀਗੜ: ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ 15 ਮਈ ਤੋਂ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਯੂਨੀਵਰਸਿਟੀਆਂ ਅਤੇ ਕਾਲਜਾਂ ਮੁਤਾਬਕ ਚਾਲੂ ਸਮੈਸਟਰ ਦਾ ਤਕਰੀਬਨ 80 ਫੀਸਦੀ ਸਿਲੇਬਸ ਪੂਰਾ ਹੋ ਚੁੱਕਿਆ ਹੈ ਅਤੇ ਬਾਕੀ ਸਲੇਬਸ ਪੂਰਾ ਕਰਨ ਲਈ ਅਧਿਆਪਕ ਵਿਦਿਆਰਥੀਆਂ ਦੀ ਪੂਰੀ ਤਰ੍ਹਾਂ ਮਦਦ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਾਲਾਬੰਦੀ ਤੋਂ ਬਾਹਰ ਆਉਣ ਲਈ ਬਣਾਈ ਗਈ ਲਖਨਪਾਲ ਕਮੇਟੀ ਅਤੇ ਯੁਨੀਵਰਸੀਟੀ ਗਰਾਂਟ ਕਮੀਸ਼ਨ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਯੂਨੀਵਰਸੀਟੀ ਅਤੇ ਕਾਲਜ ਵਿਦਿਆਰਥੀਆਂ ਦੇ ਇਮਤਿਹਾਨ 1 ਜੁਲਾਈ ਤੋਂ ਲਏ ਜਾ ਸਕਦੇ ਹਨ।

ਇਨ੍ਹਾਂ ਦਿਸ਼ਾ ਨਿਰਦੇਸ਼ਾਂ ਉੱਤੇ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਨਾਲ ਹੋਈ ਮੀਟਿੰਗ ਵਿੱਚ ਵੀ ਸਹਿਮਤੀ ਸੀ ਕਿ ਅਗਲਾ ਅਕੈਡਮਿਕ ਸੈਸ਼ਨ ਸਤੰਬਰ ਵਿੱਚ ਸ਼ੁਰੂ ਕੀਤਾ ਜਾਵੇਗਾ।ਬਾਜਵਾ ਨੇ ਕਿਹਾ ਕਿ ਉਪਰੋਕਤ ਹਾਲਾਤਾਂ ਦੇ ਮੱਦੇਨਜ਼ਰ ਇਹ ਮਹਿਸੂਸ ਕੀਤਾ ਗਿਆ ਕਿ ਯੂਨੀਵਰਸੀਟੀਆਂ ਅਤੇ ਕਾਲਜ ਇੱਚ ਹੋਣ ਵਾਲੀਆਂ ਛੁੱਟੀਆਂ ਇਨ੍ਹਾਂ ਦਿਨਾ ਵਿੱਚ ਹੋਣ ਵਾਲੀਆਂ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਅਧਿਆਪਕ ਇਮਤਿਹਾਨਾ ਅਤੇ ਨਵੇਂ ਦਾਖ਼ਲਿਆਂ ਦਾ ਕੰਮ ਕਰਨ ਲਈ ਪੂਰੇ ਤਰੋਤਾਜ਼ਾ ਹੋ ਕੇ ਆਉਣ।

ਉਨ੍ਹਾਂ ਕਿਹਾ ਕਿ ਇਹ ਛੁੱਟੀਆਂ ਕਰਨ ਸਬੰਧੀ ਵਿਭਾਗ ਵੱਲੋਂ ਗਈ ਤਜਵੀਜ਼ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਨਗੀ ਦੇ ਦਿੱਤੀ ਹੈ। ਉਚੇਰੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਕਰਨ ਸਬੰਧੀ ਸਰਕਾਰ ਦੇ ਨਿਰਦੇਸ਼ ਯੂਨੀਵਰਸੀਟੀਆਂ ਨੂੰ ਪਹੁੰਚ ਜਾਣਗੇ।

ABOUT THE AUTHOR

...view details