ਪੰਜਾਬ

punjab

Gurupurab Wishes: ਰਾਸ਼ਟਰਪਤੀ ਦ੍ਰੋਪਤੀ, ਪ੍ਰਧਾਨ ਮੰਤਰੀ ਮੋਦੀ ਸਮੇਤ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

By ETV Bharat Punjabi Team

Published : Nov 27, 2023, 10:14 AM IST

Guru Nanak Jayanti 2023 : ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਵਿਸ਼ਵ ਵਿੱਚ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਗੁਰੂਘਰਾਂ ਵਿੱਚ ਹਾਜ਼ਰੀ ਲਵਾ ਰਹੀ ਹੈ ਤੇ ਵੱਖ-ਵੱਖ ਥਾਵਾਂ ਉੱਤੇ ਸਮਾਗਮ ਵੀ ਕਰਵਾਏ ਜਾ ਰਹੇ ਹਨ।

Guru Nanak Dev Ji Prakash Parv
Guru Nanak Dev Ji Prakash Parv

ਚੰਡੀਗੜ੍ਹ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ 554ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਦਿਹਾੜੇ ਮੌਕੇ ਗੁਰੂਘਰਾਂ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਤੇ ਨਗਰ ਕੀਰਤਨ ਵਿੱਚ ਕੱਢੇ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਸਿਆਸੀ ਆਗੂਆਂ ਨੇ ਵਧਾਈ ਦਿੱਤੀ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਦੇਸ਼-ਵਿਦੇਸ਼ ਵਿੱਚ ਵੱਸਦੇ ਸਾਰੇ ਭਾਰਤੀਆਂ ਨੂੰ, ਖਾਸ ਕਰਕੇ ਸਾਡੇ ਸਿੱਖ ਭੈਣਾਂ-ਭਰਾਵਾਂ ਨੂੰ ਲੱਖ-ਲੱਖ ਵਧਾਈਆਂ ਦਿੰਦਾ ਹਾਂ। ਗੁਰੂ ਨਾਨਕ ਦੇਵ ਜੀ ਨੇ ਸਮਾਜ ਦੀ ਨਿਰਸਵਾਰਥ ਸੇਵਾ ਦੀ ਮਹੱਤਤਾ ਨੂੰ ਸਮਝਾਇਆ ਅਤੇ ਸਾਰਿਆਂ ਨੂੰ ਪਿਆਰ, ਸ਼ਾਂਤੀ ਅਤੇ ਦਇਆ ਦੇ ਜੀਵਨ ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਆਓ, ਅੱਜ ਦੇਵ ਦੀਵਾਲੀ ਦੇ ਦਿਨ, ਆਪਾਂ ਆਪਸੀ ਭਾਈਚਾਰੇ ਅਤੇ ਸਦਭਾਵਨਾ ਨੂੰ ਸਮਰਪਿਤ ਕਰਨ ਦਾ ਸੰਕਲਪ ਕਰੀਏ।- ਦ੍ਰੋਪਦੀ ਮੁਰਮੂ, ਰਾਸ਼ਟਰਪਤੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ। ਦੂਜਿਆਂ ਦੀ ਸੇਵਾ ਕਰਨ ਅਤੇ ਭਾਈਚਾਰੇ ਨੂੰ ਅੱਗੇ ਵਧਾਉਣ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜ਼ੋਰ ਦੁਨੀਆ ਭਰ ਦੇ ਲੱਖਾਂ ਲੋਕਾਂ ਨੂੰ ਤਾਕਤ ਦਿੰਦਾ ਹੈ। - ਨਰਿੰਦਰ ਮੋਦੀ, ਪ੍ਰਧਾਨ ਮੰਤਰੀ

ਪੂਰੀ ਦੁਨੀਆ ‘ਚ ਹਰ ਧਰਮ ਦੇ ਲੋਕਾਂ ਵੱਲੋਂ ਸਤਿਕਾਰੇ ਜਾਂਦੇ ਪਹਿਲੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ…ਜਿਨ੍ਹਾਂ ਕਰਮ ਤੇ ਧਰਮ ਨੂੰ ਬਰਾਬਰ ਰੱਖਿਆ… ਗੁਰੂ ਸਾਹਿਬ ਜੀ ਦੇ ਪਵਿੱਤਰ ਪ੍ਰਕਾਸ਼ ਗੁਰਪੁਰਬ ਮੌਕੇ ਦੇਸ਼ ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬਹੁਤ ਬਹੁਤ ਵਧਾਈਆਂ…-ਭਗਵੰਤ ਮਾਨ, ਮੁੱਖ ਮੰਤਰੀ

ਆਪ ਸਭ ਨੂੰ ਗੁਰਪੁਰਬ ਦੀਆਂ ਲੱਖ ਲੱਖ ਵਧਾਈਆਂ। ਗੁਰੂ ਨਾਨਕ ਦੇਵ ਜੀ ਦੀਆਂ ਸੱਚਾਈ, ਭਾਈਚਾਰੇ ਅਤੇ ‘ਸਰਬੱਤ ਦਾ ਭਲਾ’ ਦੀਆਂ ਸਿੱਖਿਆਵਾਂ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹਨ।- ਰਾਹੁਲ ਗਾਂਧੀ

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਧੁ ਜਗਿ ਚਾਨਣੁ ਹੋਆ।। ਜ਼ੁਲਮ ਦੇ ਖ਼ਿਲਾਫ਼ ਆਵਾਜ਼ ਉਠਾਉਣ ਅਤੇ ਸਮੁੱਚੇ ਜਗਤ ਨੂੰ ਸੱਚ ਦਾ ਸੰਦੇਸ਼ ਦੇਣ ਲਈ ਚਾਰ ਉਦਾਸੀਆਂ ਕਰਨ ਵਾਲੇ ਸਿੱਖ ਧਰਮ ਦੇ ਬਾਨੀ, ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਸਮੂਹ ਸਾਧ ਸੰਗਤ ਨੂੰ ਲੱਖ ਲੱਖ ਵਧਾਈਆਂ ਦਿੰਦਾ ਹਾਂ। - ਸੁਖਬੀਰ ਬਾਦਲ, ਪ੍ਰਧਾਨ ਅਕਾਲੀ ਦਲ

ਇਸ ਤੋਂ ਇਲਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਟਵੀਟ ਕਰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ।

ABOUT THE AUTHOR

...view details