ਪੰਜਾਬ

punjab

Heavy rain in Punjab: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਕੀਤੀ ਜਲਥਲ, ਆਵਾਜਾਈ ਪ੍ਰਭਾਵਿਤ

By

Published : Jul 9, 2023, 8:15 AM IST

Updated : Jul 9, 2023, 9:53 AM IST

ਪੰਜਾਬ ਵਿੱਚ 1 ਜੂਨ ਤੋਂ ਲੈ ਕੇ 8 ਜੁਲਾਈ ਤੱਕ 140 ਮਿਲੀ ਮੀਟਰ ਮੀਂਹ ਪਿਆ ਹੈ। ਇਸੇ ਤਰ੍ਹਾਂ ਹੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ 10 ਮਿਲੀਮੀਟਰ ਤੋਂ ਵੱਧ ਮੀਂਹ ਪਿਆ, ਜਿਸ ਨੇ ਹਰ ਪਾਸੇ ਪਾਣੀ ਹੀ ਪਾਣੀ ਕਰ ਦਿੱਤਾ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਬਹੁਤ ਨੁਕਸਾਨ ਹੋਇਆ ਹੈ ਤੇ ਜਨਜੀਵਨ ਵੀ ਪ੍ਰਭਾਵਿਤ ਹੋ ਗਿਆ ਹੈ।

Heavy rains in Punjab
Heavy rains in Punjab

ਮੀਂਹ ਕਾਰਨ ਜਨ ਜੀਵਨ ਪ੍ਰਭਾਵਿਤ

ਚੰਡੀਗੜ੍ਹ: ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਨੇ ਲੋਕਾਂ ਤੇ ਕਿਸਾਨਾਂ ਦੇ ਸਾਹ ਸੁੱਕ ਦਿੱਤੇ ਹਨ। ਜਿਸ ਕਰਕੇ ਹੁਣ ਜੁਲਾਈ ਮਹੀਨੇ ਦਾ ਕੋਟਾ ਲੱਗਦਾ ਮਹਿਜ 8 ਦਿਨਾਂ ਵਿੱਚ ਹੀ ਪੂਰਾ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੰਜਾਬ ਵਿੱਚ ਇੱਕ ਜੂਨ ਤੋਂ ਲੈ ਕੇ 8 ਜੁਲਾਈ ਤੱਕ 140 ਮਿਲੀ ਮੀਟਰ ਮੀਂਹ ਪਿਆ ਹੈ। ਇਸੇ ਤਰ੍ਹਾਂ ਹੀ ਸ਼ੁੱਕਰਵਾਰ ਨੂੰ ਪੰਜਾਬ ਵਿੱਚ 10 ਮਿਲੀਮੀਟਰ ਤੋਂ ਵੱਧ ਮੀਂਹ ਪਿਆ ਹੈ। ਇਸੇ ਤਰ੍ਹਾਂ ਹੀ ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤਾਂ ਚੰਡੀਗੜ੍ਹ ‘ਚ 24 ਘੰਟਿਆਂ ‘ਚ 23 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ।

ਅਲਰਟ ਜਾਰੀ:ਭਾਰਤੀ ਮੌਸਮ ਵਿਭਾਗ (IMD) ਨੇ ਸ਼ੁੱਕਰਵਾਰ ਨੂੰ ਆਪਣੀ ਰੋਜ਼ਾਨਾ ਦੀ ਭਵਿੱਖਬਾਣੀ ਵਿੱਚ ਕਿਹਾ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਨੇ ਇੱਕ ਬਿਆਨ ਵਿੱਚ ਕਿਹਾ ਸੀ ਕਿ ਉੱਤਰੀ ਭਾਰਤ ਵਿੱਚ ਅਗਲੇ ਚਾਰ ਤੋਂ ਪੰਜ ਦਿਨਾਂ ਤੱਕ ਭਾਰੀ ਬਾਰਿਸ਼ ਹੋਵੇਗੀ। ਸਰਗਰਮ ਮਾਨਸੂਨ ਦਾ ਅਸਰ ਹੋਰ ਰਾਜਾਂ ਵਿੱਚ ਵੀ ਦੇਖਣ ਨੂੰ ਮਿਲੇਗਾ। ਅਜਿਹੇ 'ਚ ਮੌਸਮ ਵਿਭਾਗ ਨੇ ਉੱਤਰ ਪ੍ਰਦੇਸ਼ ਦੇ ਲੋਕਾਂ ਨੂੰ ਭਾਰੀ ਬਾਰਿਸ਼ ਦੇ ਖਿਲਾਫ ਜ਼ਰੂਰੀ ਸਾਵਧਾਨੀ ਵਰਤਣ ਦੀ ਚਿਤਾਵਨੀ ਦਿੱਤੀ ਸੀ। ਆਈਐਮਡੀ ਨੇ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਲਈ 8 ਤੋਂ 9 ਜੁਲਾਈ ਤੱਕ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।

ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਦੋ ਜਵਾਨ ਡੁੱਬੇ:ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਸ਼ਨੀਵਾਰ ਨੂੰ 2 ਫੌਜੀ ਜਵਾਨ ਨਦੀ 'ਚ ਰੁੜ੍ਹ ਗਏ। ਪੁਲਸ ਸੂਤਰਾਂ ਨੇ ਦੱਸਿਆ ਕਿ ਪੁੰਛ ਜ਼ਿਲੇ ਦੇ ਸੂਰਨਕੋਟ ਇਲਾਕੇ 'ਚ ਫੌਜ ਦੇ ਦੋ ਜਵਾਨ ਇਕ ਸੁੱਜੀ ਨਦੀ ਨੂੰ ਪਾਰ ਕਰ ਰਹੇ ਸਨ, ਜਦੋਂ ਉਹ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹ ਗਏ। ਲਾਪਤਾ ਸੈਨਿਕਾਂ ਦਾ ਪਤਾ ਲਗਾਉਣ ਲਈ ਫੌਜ, ਪੁਲਿਸ ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ ਦੀਆਂ ਬਚਾਅ ਟੀਮਾਂ ਨੂੰ ਤੁਰੰਤ ਕਾਰਵਾਈ ਵਿੱਚ ਦਬਾਇਆ ਗਿਆ, ਪਰ ਅਜੇ ਤੱਕ ਉਨ੍ਹਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਦੌਰਾਨ ਨੀਵੇਂ ਇਲਾਕਿਆਂ 'ਚ ਰਹਿਣ ਵਾਲੇ ਲੋਕਾਂ ਨੂੰ ਜਲਘਰਾਂ ਦੇ ਨੇੜੇ ਨਾ ਜਾਣ ਦੀ ਸਲਾਹ ਦਿੱਤੀ ਗਈ ਹੈ ਕਿਉਂਕਿ ਭਾਰੀ ਮੀਂਹ ਕਾਰਨ ਕਈ ਥਾਵਾਂ 'ਤੇ ਹੜ੍ਹ ਆ ਗਏ ਹਨ।

ਦੇਸ਼ 'ਚ ਕਈ ਥਾਈ ਅਜੇ ਵੀ ਸੁੱਕਾ: ਜਾਣਕਾਰੀ ਅਨੁਸਾਰ ਦੱਸ ਦਈਏ ਕਿ ਭਾਰਤ ਵਿੱਚ ਸ਼ਨੀਵਾਰ ਤੱਕ 60% ਤੋਂ ਵੱਧ ਹਿੱਸਿਆ ਵਿੱਚ ਹਲਕੀ ਤੋਂ ਭਾਰੀ ਮੀਂਹ ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਾਰਤ ਵਿੱਚ 27% ਇਲਾਕਾ ਸੋਕੇ ਦੀ ਮਾਰ ਹੇਠ ਹਨ। ਜੇਕਰ ਗੱਲ ਕਰੀਏ ਤਾਂ ਭਾਰਤ ਦੇ ਜ਼ਿਆਦਾ ਇਲਾਕਿਆਂ ਵਿੱਚ ਮੀਂਹ ਲਗਾਤਾਰ ਪੈ ਰਿਹਾ ਹੈ, ਉੱਥੇ ਹੀ ਝਾਰਖੰਡ ਦੇ ਕੁੱਝ ਜ਼ਿਲ੍ਹੇ ਮੀਂਹ ਤੋਂ ਤਰਸ ਰਹੇ ਹਨ।

Last Updated :Jul 9, 2023, 9:53 AM IST

ABOUT THE AUTHOR

...view details