ਚੰਡੀਗੜ੍ਹ :ਡਰੱਗਸ ਮਾਮਲੇ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਵਲੋਂ ਸਿਟ ਵਲੋਂ ਤਿਆਰ ਕੀਤੀਆਂ ਚਾਰ ਰਿਪੋਰਟਾਂ ਨੂੰ ਖੋਲ੍ਹਿਆ ਗਿਆ ਹੈ। ਇਸ ਮਾਮਲੇ ਉੱਤੇ ਅੱਜ ਸੁਣਵਾਈ ਕੀਤੀ ਗਈ ਹੈ। ਇਹ ਵੀ ਯਾਦ ਰਹੇ ਕਿ ਇਨ੍ਹਾਂ ਵਿੱਚ ਤਿੰਨ ਰਿਪੋਰਟਾਂ ਸਿਟ ਦੀਆਂ ਹਨ ਜਦੋਂਕਿ ਚੌਥੀ ਨਸ਼ਿਆਂ ਖਿਲਾਫ ਤਿਆਰ ਕੀਤੀ ਗਈ ਰਿਪੋਰਟ ਸਿਧਾਰਥ ਚਟੋਪਾਧਿਆਏ ਦੀ ਨਿੱਜੀ ਤੌਰ ਉੱਤੇ ਹਾਈਕੋਰਟ ਵਿੱਚ ਦਾਇਰ ਕੀਤੀ ਗਈ ਰਿਪੋਰਟ ਹੈ। ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਰਿਪੋਰਟਾਂ ਵਿੱਚੋ ਤਿੰਨ ਉੱਤੇ ਸੂਬਾ ਸਰਕਾਰ ਨੂੰ ਕਾਰਵਾਈ ਕਰਨ ਦੇ ਵੀ ਹੁਕਮ ਦਿੱਤੇ ਗਏ ਹਨ।
ਚੌਥੀ ਰਿਪੋਰਟ ਮੁੜ ਕੀਤੀ ਸੀਲ :ਜਾਣਕਾਰੀ ਮੁਤਾਬਿਕ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਬੈਂਚ ਵਲੋਂ ਉਸ ਵੇਲੇ ਦੇ ਪੁਲਿਸ ਮੁਖੀ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲਾਂਕਿ ਚੰਡੀਗੜ੍ਹ ਹਾਈਕੋਰਟ ਵੱਲੋਂ ਕੋਰਟ ਵਿੱਚ ਪੇਸ਼ ਕੀਤੀ ਗਈ ਚੌਥੀ ਰਿਪੋਰਟ ਨੂੰ ਮੁੜ ਤੋਂ ਸੀਲ ਕਰ ਦਿੱਤਾ ਹੈ।
ਕੋਰਟ ਵਿੱਚ ਹੋਈ ਸੁਣਵਾਈ : ਜ਼ਿਕਰਯੋਗ ਹੈ ਕਿ ਚੰਡੀਗੜ੍ਹ ਸਥਿਤ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਮੰਗਲਵਾਰ ਨੂੰ ਨਸ਼ਿਆਣ ਦੇ ਮਾਮਲੇ ਵਿੱਚ ਦਾਇਰ ਕੀਤੇ ਗਏ ਕੇਸ ਦੀ ਸੁਣਵਾਈ ਕੀਤੀ ਗਈ ਹੈ। ਯਾਦ ਰਹੇ ਕਿ ਕੋਰਟ ਵਿੱਚ ਸੂਬਾ ਸਰਕਾਰ ਦੇ ਵਕੀਲ ਵੱਲੋਂ ਡਰੱਗ ਰਿਪੋਰਟ ਨੂੰ ਖੋਲ੍ਹਣ ਦੀ ਕੋਰਟ ਅੱਗੇ ਮੰਗ ਕੀਤੀ ਗਈ ਸੀ। ਇਨ੍ਹਾਂ ਰਿਪੋਰਟਾਂ ਦੇ ਖੁੱਲ੍ਹਣ ਦਾ ਵੀ ਲੰਬੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ। ਜ਼ਿਕਰਯੋਗ ਹੈ ਕਿ ਸੂਬੇ ਦੇ ਸਾਬਕਾ ਡੀਜੀਪੀ ਸੁਰੇਸ਼ ਅਰੋੜਾ ਨੇ ਨਸ਼ਿਆਂ ਦੇ ਮਾਮਲੇ ਵਿੱਚ ਪਾਰਟੀ ਬਣਾਉਣ ਲਈ ਕੋਰਟ ਵਿੱਚ ਅਰਜ਼ੀ ਦਾਖਿਲ ਕੀਤੀ ਸੀ। ਇਸ ਮਾਮਲੇ ਵਿੱਚ ਪੁਲਿਸ ਫੋਰਸ ਅਤੇ ਉਨ੍ਹਾਂ 'ਤੇ ਕਈ ਸਵਾਲ ਵੀ ਹੋਏ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਉਹ ਆਪਣਾ ਪੱਖ ਪੇਸ਼ ਕਰਨਾ ਚਾਹੁੰਦੇ ਹਨ। ਹਾਲਾਂਕਿ ਚੌਥੀ ਰਿਪੋਰਟ ਨੂੰ ਕੋਰਟ ਨੇ ਲਿਫਾਫਾ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ :BBC's Twitter account Reinstated : ਮੁੜ ਬਹਾਲ ਹੋਇਆ ਬੀਬੀਸੀ ਦਾ ਟਵਿੱਟਰ ਅਕਾਉਂਟ, ਪੜ੍ਹੋ ਸਰਕਾਰ ਨੇ ਇਸ ਮਾਮਲੇ 'ਚ ਕੀ ਕਿਹਾ
ਹੁਣ ਇਸ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਅਤੇ ਤਤਕਾਲੀ ਐਸ.ਆਈ.ਟੀ. ਦੇ ਮੁਖੀ ਸਿਧਾਰਥ ਚਟੋਪਾਧਿਆਏ ਨੂੰ ਨੋਟਿਸ ਵੀ ਜਾਰੀ ਕੀਤਾ ਹੈ।। ਡਰੱਗਸ ਨੂੰ ਲੈ ਕੇ ਇਸ ਮਾਮਲੇ ਦੀ ਹੁਣ 4 ਮਈ ਨੂੰ ਅਗਲੀ ਸੁਣਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕੇ ਹਮੇਸ਼ਾ ਸਿਆਸਤ ਭਖਦੀ ਰਹੀ ਹੈ। ਲਗਾਤਾਰ ਨੌਜਵਾਨਾਂ ਦੀ ਮੌਤਾਂ ਨਾਲ ਵੀ ਵੱਡੇ ਸਵਾਲ ਖੜ੍ਹੇ ਹੁੰਦੇ ਰਹੇ ਹਨ। ਪੰਜਾਬ ਦੀ ਅਕਾਲੀ ਸਰਕਾਰ ਅਤੇ ਕਾਂਗਰਸ ਦੀ ਸਰਕਾਰ ਵੀ ਲੋਕਾਂ ਦੇ ਨਿਸ਼ਾਨੇੇਂ ਉੱਤੇ ਰਹੀ ਹੈ।