ਪੰਜਾਬ

punjab

ETV Bharat / state

1993 ਦੇ ਫੇਕ ਐਨਕਾਊਂਟਰ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਸਜ਼ਾ

1993 ਵਿੱਚ ਫੇਕ ਐਨਕਾਊਂਟਰ 'ਚ ਮਾਰੇ ਗਏ ਦੋ ਸਕੇ ਭਰਾਵਾਂ ਦੇ ਮਾਮਲੇ ਨੂੰ ਲੈ ਕੇ 23 ਸਾਲ ਬਾਅਦ ਸੀਬੀਆਈ ਕੋਰਟ ਨੇ ਆਪਣਾ ਫ਼ੈਸਲਾ ਸੁਣਾਇਆ ਹੈ। ਪਰ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੀੜਤ ਪਰਿਵਾਰ ਸੰਤੁਸ਼ਟ ਨਹੀਂ ਹੈ।

ਫ਼ੋਟੋ

By

Published : Sep 19, 2019, 7:30 AM IST

ਮੁਹਾਲੀ: 1993 ਵਿੱਚ ਦੋ ਸਕੇ ਭਰਾਵਾਂ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਦੇ ਫੇਕ ਐਨਕਾਊਂਟਰ ਦੇ ਮਾਮਲੇ ਵਿੱਚ ਦੋਸ਼ੀ ਦੋ ਪੁਲਿਸ ਮੁਲਾਜ਼ਮ ਜੋਗਿੰਦਰ ਸਿੰਘ ਤੇ ਜਗਜੀਤ ਸਿੰਘ ਨੂੰ ਸੀਬੀਆਈ ਕੋਰਟ ਨੇ ਬੁੱਧਵਾਰ ਨੂੰ ਆਈਪੀਸੀ ਧਾਰਾ 364 ਤਹਿਤ ਸਜ਼ਾ ਸੁਣਾਈ ਹੈ।

ਵੇਖੋ ਵੀਡੀਓ

1993 ਵਿੱਚ ਪਟਿਆਲਾ ਪੁਲਿਸ ਵੱਲੋਂ ਦੋ ਸਕੇ ਭਰਾਂ ਬਲਵਿੰਦਰ ਸਿੰਘ ਅਤੇ ਗੁਰਿੰਦਰ ਸਿੰਘ ਜੋ ਕਿ ਉਸ ਸਮੇਂ ਪੁਲਿਸ ਮੁਲਾਜ਼ਮ ਸਨ। ਉਨ੍ਹਾਂ ਨੂੰ ਇਹ ਕਹਿ ਕੇ ਚੁੱਕ ਲਿਆ ਗਿਆ ਸੀ ਕਿ ਉਹ ਅੱਤਵਾਦੀਆਂ ਨਾਲ ਮਿਲੇ ਹੋਏ ਹਨ। ਜਿਸ ਤੋਂ ਬਾਅਦ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਹਾਲਾਂਕਿ ਉਸ ਤੋਂ ਬਾਅਦ ਉਨ੍ਹਾਂ ਦੇ ਪਿਤਾ ਧਰਮਵੀਰ ਨੂੰ ਤਾਂ ਛੱਡ ਦਿੱਤਾ ਗਿਆ ਪਰ ਬਲਵਿੰਦਰ ਸਿੰਘ ਅਤੇ ਗੁਰਵਿੰਦਰ ਸਿੰਘ ਨੂੰ ਨਹੀਂ ਛੱਡਿਆ ਗਿਆ। ਜਿਸ ਤੋਂ ਬਾਅਦ ਪੁਲੀਸ ਨੇ ਪਹਿਲਾਂ ਬਲਵਿੰਦਰ ਸਿੰਘ ਦਾ ਐਨਕਾਊਂਟਰ ਕਰ ਦਿੱਤਾ। ਪੁਲਿਸ ਨੇ ਬਲਵਿੰਦਰ ਸਿੰਘ 'ਤੇ ਸਾਜਸ਼ ਤਹਿਤ ਰਿਕਵਰੀ ਸਮੇਂ ਜਾਂਦੇ ਦੌਰਾਨ ਗ੍ਰਿਫ਼ਤ ਚੋਂ ਫ਼ਰਾਰ ਹੋਣ ਦਾ ਬਹਾਨਾ ਲਗਾਇਆ ਗਿਆ ਸੀ। ਇਸੇ ਤਰ੍ਹਾਂ ਹੀ ਗੁਰਵਿੰਦਰ ਸਿੰਘ ਦਾ ਵੀ ਇਨਕਾਊਂਟਰ ਕਰ ਦਿੱਤਾ ਗਿਆ ਸੀ।

ਜਿਸ ਤੋਂ ਬਾਅਦ ਗੁਰਿੰਦਰ ਸਿੰਘ ਅਤੇ ਬਲਵਿੰਦਰ ਸਿੰਘ ਦੇ ਪਿਤਾ ਨੇ ਹਾਈਕੋਰਟ ਦੇ ਵਿੱਚ ਪਟੀਸ਼ਨ ਪਾਈ ਸੀ। ਹਾਈਕੋਰਟ ਵੱਲੋਂ ਮਾਮਲਾ ਸੂਬਾ ਸਰਕਾਰ ਨੂੰ ਦੇ ਦਿੱਤਾ ਗਿਆ। ਪਰ ਪੰਜਾਬ ਪੁਲਿਸ ਨੇ ਇਸ 'ਤੇ ਕੋਈ ਕਾਰਵਾਈ ਨਹੀਂ ਕੀਤੀ, ਬਾਅਦ ਵਿੱਚ ਉਨ੍ਹਾਂ ਦੇ ਪਿਤਾ ਨੇ 1995 ਵਿੱਚ ਮੁੜ ਤੋਂ ਹਾਈ ਕੋਰਟ ਨੂੰ ਪਟੀਸ਼ਨ ਪਾਈ ਜਿਸ ਤੋਂ ਬਾਅਦ ਇਹ ਮਾਮਲਾ ਸੀਬੀਆਈ ਨੂੰ ਦੇ ਦਿੱਤਾ ਗਿਆ। ਸੀਬੀਆਈ ਵੱਲੋਂ 1999 ਤੱਕ ਜਾਂਚ ਪੂਰੀ ਕਰਕੇ ਜੋਗਿੰਦਰ ਸਿੰਘ, ਜਗਜੀਤ ਸਿੰਘ ਸਮੇਤ ਪੰਜ ਪੁਲਿਸ ਮੁਲਾਜ਼ਮਾਂ ਨੂੰ ਦੋਸ਼ੀ ਠਹਿਰਾਇਆ ਗਿਆ। ਇਸ ਮਾਮਲੇ ਦੇ ਅੱਜ ਪੂਰੇ 23 ਸਾਲ ਬੀਤ ਜਾਣ ਤੋਂ ਬਾਅਦ ਸੀਬੀਆਈ ਕੋਰਟ ਵੱਲੋਂ ਇੰਸਪੈਕਟਰ ਜੋਗਿੰਦਰ ਸਿੰਘ ਨੂੰ 6 ਸਾਲ ਦੀ ਸਜ਼ਾ ਸੁਣਾਈ ਗਈ। ਉੱਥੇ ਹੀ ਜਗਜੀਤ ਸਿੰਘ ਨੂੰ ਆਈਪੀਸੀ ਦੀ ਧਾਰਾ 201 ਅਧੀਨ ਇਕ ਸਾਲ ਦੀ ਕੈਦ ਸੁਣਾਈ ਗਈ ਸੀ ਪਰ ਉਸ ਨੂੰ ਪ੍ਰੋਬੇਸ਼ਨ ’ਤੇ ਰਿਹਾ ਕਰ ਦਿੱਤਾ ਗਿਆ।

ਲੰਬੇ ਸਮੇਂ ਤੋਂ ਬਾਅਦ ਕੋਰਟ ਵੱਲੋਂ ਫ਼ੈਸਲਾ ਸੁਣਾਏ ਜਾਣ ਤੋਂ ਪੀੜਤ ਪਰਿਵਾਰ ਕੋਰਟ ਦੇ ਫੈਸਲੇ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਨਜ਼ਰ ਨਹੀਂ ਆ ਰਹੇ ਹਨ। ਵਕੀਲ ਸਤਨਾਮ ਸਿੰਘ ਬੈਂਸ ਨੇ ਦੱਸਿਆ ਕਿ ਉਹ ਹਾਈ ਕੋਰਟ ਵਿੱਚ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਦਿਵਾਉਣ ਦੀ ਅਪੀਲ ਕਰਨਗੇ।

ABOUT THE AUTHOR

...view details