ਪੰਜਾਬ

punjab

ਝੋਨੇ ਦੀ ਲਵਾਈ ਦੀ ਤਰੀਕ ’ਚ ਕੋਈ ਬਦਲਾਅ ਨਹੀਂ ਹੋਵੇਗਾ-ਮੁੱਖ ਮੰਤਰੀ

By

Published : Aug 5, 2019, 7:27 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਜੂਨ ਤੋਂ ਬਦਲ ਕੇ 1 ਜੂਨ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ। ਪਾਣੀ ਬਚਾਉਣ ਅਤੇ ਝੋਨਾ ਲਵਾਈ ਦੀ ਤਰੀਕ ’ਚ ਤਬਦੀਲੀ ਲਿਆਉਣ ਲਈ ਸਰਬ-ਪਾਰਟੀ ਮੀਟਿੰਗ ਛੇਤੀ ਸੱਦੀ ਜਾਵੇਗੀ।

ਫ਼ੋਟੋ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਝੋਨੇ ਦੀ ਲਵਾਈ ਦੀ ਤਰੀਕ 20 ਜੂਨ ਤੋਂ ਬਦਲ ਕੇ 1 ਜੂਨ ਕੀਤੇ ਜਾਣ ਨੂੰ ਰੱਦ ਕਰ ਦਿੱਤਾ ਹੈ। ਸੋਮਵਾਰ ਨੂੰ ਸਦਨ ਵਿੱਚ ਇਕ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਦੱਸਿਆ ਕਿ ਇਸ ਸਾਲ ਝੋਨੇ ਦੀ ਲਵਾਈ ਦੀ ਤਰੀਕ 13 ਜੂਨ ਤਜਰਬੇ ਦੇ ਤੌਰ ’ਤੇ ਕੀਤੀ ਗਈ ਸੀ ਅਤੇ ਲਵਾਈ ਦੇ ਨਿਰਧਾਰਤ ਸਮੇਂ 'ਚ ਕੀਤੀ ਤਬਦੀਲੀ ਨੂੰ ਪੱਕੇ ਤੌਰ ’ਤੇ ਮਿੱਥਣ ਦਾ ਕੋਈ ਪ੍ਰਸਤਾਵ ਸਰਕਾਰ ਦੇ ਵਿਚਾਰ-ਅਧੀਨ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੇਪਰਵਾਹ ਵਰਤੋਂ ਨੂੰ ਠੱਲ ਪਾਉਣ ਅਤੇ ਪਾਣੀ ਬਚਾਉਣ ਲਈ ਝੋਨਾ ਲਵਾਈ ਦੀ ਤਰੀਕ ਨੂੰ ਬਦਲਣ ਲਈ ਰਣਨੀਤੀ ਬਣਾਉਣ ਵਾਸਤੇ ਜਲਦ ਹੀ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇਗੀ। ਉਨ੍ਹਾਂ ਨੇ ਸੂਬੇ ਵਿੱਚ ਪਾਣੀ ਦੀ ਮੌਜੂਦਾ ਸਥਿਤੀ ਨਾਲ ਨਜਿੱਠਣ ਲਈ ਸਾਰੀਆਂ ਪਾਰਟੀਆਂ ਨੂੰ ਸਿਆਸੀ ਮੱਤਭੇਦਾਂ ਤੋਂ ਉਪਰ ਉਠ ਕੇ ਇਕਜੁੱਟਤਾ ਦਿਖਾਉਣ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ, ਇਸ ਵੇਲੇ ਪਾਣੀ ਦੀ ਵੱਡੀ ਘਾਟ ਨਾਲ ਜੂਝ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ’ਚ ਹੋ ਰਹੀ ਤਬਦੀਲੀ ਕਾਰਨ ਗਲੇਸ਼ੀਅਰ ਪਿਘਲਣ ਕਰਕੇ ਸਥਿਤੀ ਇਸ ਹੱਦ ਤੱਕ ਪੁੱਜ ਗਈ ਹੈ। ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਸਾਲ 2019 ਵਿੱਚ ਪ੍ਰਕਾਸ਼ਿਤ ‘ਗਤੀਸ਼ੀਲ ਜ਼ਮੀਨਦੋਜ਼ ਪਾਣੀ ਅਨੁਮਾਨਿਤ ਰਿਪੋਰਟ-2017’ ਦਾ ਜ਼ਿਕਰ ਕੀਤਾ ਜਿਸ ਅਨੁਸਾਰ ਸੂਬੇ ਦੇ ਸਾਰੇ ਬਲਾਕਾਂ ਨੂੰ ਦਰਸਾਉਂਦੇ 138 ਬਲਾਕਾਂ ਵਿੱਚੋਂ 109 ਬਲਾਕ ਓਵਰ ਐਕਸਪਲਾਇਟਿਡ ਸ਼੍ਰੇਣੀ (ਜਿੱਥੇ ਜ਼ਮੀਨ ਹੇਠਲਾ ਪਾਣੀ ਰਿਚਾਰਜ ਤੋਂ ਵੱਧ ਕੱਢਿਆ ਗਿਆ) ਵਿੱਚ ਸ਼ਾਮਲ ਹਨ। ਸੂਬੇ ਦੇ ਲਗਪਗ 85 ਫੀਸਦੀ ਰਕਬੇ ਵਿੱਚ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਡਿੱਗ ਰਿਹਾ ਹੈ ਅਤੇ ਜ਼ਮੀਨ ਹੇਠਲੇ ਪਾਣੀ ਦੀ ਔਸਤਨ ਗਿਰਾਵਟ ਦੀ ਸਾਲਾਨਾ ਦਰ 50 ਸੈਂਟੀਮੀਟਰ ਹੈ।
ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਚੁੱਕੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲਾਂ ਲੰਮਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬੀਜਾਈ ਹੁੰਦੀ ਸੀ ਪਰ ਹੁਣ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਜਾਰੀ ਕੀਤੀਆਂ ਘੱਟ ਤੋਂ ਦਰਮਿਆਨਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਪੱਕਣ ’ਚ ਕੁਝ ਦਿਨ ਵੱਧ ਸਮਾਂ ਲੈਂਦੀਆਂ ਹਨ ਅਤੇ ਸਿੰਚਾਈ ਦੀ ਲੋੜ ਘੱਟ ਹੁੰਦੀ ਹੈ।

Intro:Body:

 


Conclusion:

ABOUT THE AUTHOR

...view details