ਪੰਜਾਬ

punjab

Paddy procurement time extended: ਕੇਂਦਰ ਨੇ ਸਰਕਾਰ ਦੀ ਅਪੀਲ ਕੀਤੀ ਮਨਜ਼ੂਰ, ਮੰਡੀਆਂ 'ਚ ਝੋਨੇ ਦੀ ਖਰੀਦ ਦਾ ਵਧਾਇਆ ਸਮਾਂ

By ETV Bharat Punjabi Team

Published : Dec 1, 2023, 11:27 AM IST

Updated : Dec 1, 2023, 11:44 AM IST

ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਲਈ ਝੋਨਾ ਵੇਚਣ ਦਾ ਸਮਾਂ ਵਧਾਇਆ ਗਿਆ ਹੈ। ਹੁਣ ਕਿਸਾਨ 7 ਦਸੰਬਰ ਤੱਕ ਮੰਡੀਆਂ 'ਚ ਵੇਚ ਸਕਣਗੇ ਫਸਲ ਸਰਕਾਰ ਨੂੰ ਕੀਤੀ ਗਈ ਇਸ ਅਪੀਲ ਨੂੰ ਮੰਨਦੇ ਹੋਏ ਸਵੀਕਾਰ ਕੀਤਾ ਹੈ (Center accepted the government's appeal off paddy procurement)

Now farmers will be able to sell crops in the markets till December 7,Center accepted the government's appeal
ਕੇਂਦਰ ਨੇ ਸਰਕਾਰ ਦੀ ਅਪੀਲ ਕੀਤੀ ਮਨਜ਼ੂਰ, ਮੰਡੀਆਂ 'ਚ ਝੋਨੇ ਦੀ ਖਰੀਦ ਦਾ ਵਧਾਇਆ ਸਮਾਂ

ਚੰਡੀਗੜ੍ਹ :ਸਰਕਾਰ ਨੇ ਅੱਜ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਸਮਾਂ ਵਧਾ ਦਿੱਤਾ। ਦਰਅਸਲ ਇਸ ਸਾਲ ਜੁਲਾਈ ਮਹੀਨੇ 'ਚ ਹੜ੍ਹਾਂ ਕਾਰਨ ਸੂਬੇ ਦੇ ਕੁਝ ਹਿੱਸਿਆਂ ਵਿੱਚ ਪਛੇਤੀ ਬਿਜਾਈ ਕਾਰਨ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੇ ਹਿੱਤਾਂ ਲਈ ਖਰੀਦ ਪ੍ਰਕਿਰਿਆ ਦੀ ਮਿਆਦ ਵਧਾਉਣ ਬਾਬਤ ਸੂਬਾ ਸਰਕਾਰ ਦੀ ਬੇਨਤੀ ਨੂੰ ਸਵੀਕਾਰ ਕਰਦਿਆਂ ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (ਡੀ.ਐੱਫ.ਪੀ.ਡੀ.) ਨੇ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਹੁਣ 7 ਦਸੰਬਰ ਤੱਕ ਜਾਰੀ ਰਹੇਗੀ। ਕੇਂਦਰੀ ਖੁਰਾਕ ਅਤੇ ਜਨਤਕ ਵੰਡ ਮੰਤਰਾਲੇ (DFPD) ਨੇ ਇਹ ਫੈਸਲਾ ਇਸ ਸਾਲ ਜੁਲਾਈ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਲਿਆ ਹੈ। ਦੱਸਦਈਏ ਕਿ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਮੰਤਰਾਲੇ ਵੱਲੋਂ ਝੋਨਾ ਖਰੀਦਣ ਦੀ ਮਿਆਦ 30 ਨਵੰਬਰ 2023 ਤੱਕ ਰੱਖੀ ਗਈ ਸੀ। ਪਰ ਸੂਬਾ ਸਰਕਾਰ ਦੀ ਬੇਨਤੀ ਤੋਂ ਬਾਅਦ ਏਜੰਸੀ ਨੇ ਇਹ ਫੈਸਲਾ ਲਿਆ। (Now farmers will be able to sell crops in the markets till December 7)

ਮੰਤਰੀ ਨੇ ਕਿਹਾ- ਮੁੱਖ ਮੰਤਰੀ ਨੇ ਕੇਂਦਰ ਨੂੰ ਭੇਜਿਆ ਪੱਤਰ:ਪੰਜਾਬ ਦੇ ਖੁਰਾਕ,ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਭਾਗ ਵੱਲੋਂ ਝੋਨੇ ਦੀ ਖਰੀਦ ਦੀ ਮਿਆਦ ਵਧਾਉਣ ਲਈ ਮਾਮਲਾ ਡੀਐਫਪੀਡੀ ਨੂੰ ਭੇਜ ਦਿੱਤਾ ਹੈ। ਹੜ੍ਹਾਂ ਕਾਰਨ ਬਿਜਾਈ ਪਛੜ ਗਈ। ਰਾਜ ਦੇ ਕੁਝ ਹਿੱਸਿਆਂ ਵਿੱਚ, ਵਾਢੀ ਵਿੱਚ ਅਜੇ ਵੀ 6 ਤੋਂ 7 ਦਿਨ ਲੱਗ ਸਕਦੇ ਹਨ। ਜਿਸ ਕਾਰਨ ਪੰਜਾਬ ਸਰਕਾਰ ਨੇ ਕੇਂਦਰੀ ਖੁਰਾਕ ਏਜੰਸੀ ਨੂੰ ਬੇਨਤੀ ਕੀਤੀ ਸੀ। ਇਸ ਦੇ ਨਾਲ ਹੀ ਮੰਤਰੀ ਕਟਾਰੂਚੱਕ ਨੇ ਵੀ ਏਜੰਸੀ ਦਾ ਧੰਨਵਾਦ ਕੀਤਾ, ਕਿਉਂਕਿ ਇਸ ਨਾਲ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਸੀ। (Center accepted the government's appeal)

ਏਜੰਸੀ ਨੇ 185 ਮੀਟ੍ਰਿਕ ਟਨ ਝੋਨਾ ਖਰੀਦਿਆ:ਮੰਤਰੀ ਨੇ ਕਿਹਾ- 2023-24 ਦੌਰਾਨ ਹੁਣ ਤੱਕ ਰਾਜ ਭਰ ਵਿੱਚ ਏਜੰਸੀਆਂ ਵੱਲੋਂ ਲਗਭਗ 185 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜ਼ਿਆਦਾਤਰ ਕਿਸਾਨਾਂ ਦੇ ਖਾਤਿਆਂ 'ਚ ਪੈਸੇ ਭੇਜ ਦਿੱਤੇ ਗਏ ਹਨ ਅਤੇ ਜਲਦ ਹੀ ਬਾਕੀ ਕਿਸਾਨਾਂ ਦੇ ਖਾਤਿਆਂ 'ਚ ਵੀ ਪੈਸੇ ਭੇਜ ਦਿੱਤੇ ਜਾਣਗੇ। ਹੁਣ ਤੱਕ ਸਰਕਾਰ ਲਗਭਗ 39,400 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕਰ ਚੁੱਕੀ ਹੈ।

ਮੰਤਰੀ ਕਟਾਰੂਚੱਕ ਨੇ ਕਿਹਾ :ਇਸ ਨੂੰ ਲੈਕੇ ਮੰਤਰੀ ਵੱਲੋਂ ਵੀ ਪ੍ਰਤੀਕ੍ਰਿਆ ਸਾਹਮਣੇ ਆਈ ਅਤੇ ਮੰਤਰੀ ਕਟਾਰੂਚੱਕ ਨੇ ਕਿਹਾ- ਸੂਬਾ ਸਰਕਾਰ ਕਿਸਾਨਾਂ ਵੱਲੋਂ ਮੰਡੀਆਂ ਵਿੱਚ ਲਿਆਂਦੇ ਝੋਨੇ ਦੇ ਹਰ ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ। ਸੂਬਾ ਸਰਕਾਰ ਨੇ ਇਸ ਸਬੰਧੀ ਸੁਚਾਰੂ ਪ੍ਰਬੰਧ ਕੀਤੇ ਹੋਏ ਸਨ। ਜਿਸ ਵਿੱਚ ਸੂਬਾ ਸਰਕਾਰ ਸਫਲ ਰਹੀ।

Last Updated :Dec 1, 2023, 11:44 AM IST

ABOUT THE AUTHOR

...view details