ਪੰਜਾਬ

punjab

CM Mann paid homage: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ,ਸੀਐੱਮ ਮਾਨ ਨੇ ਕੀਤਾ ਪ੍ਰਣਾਮ

By ETV Bharat Punjabi Team

Published : Nov 18, 2023, 10:45 AM IST

ਸਾਹਿਬ ਏ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ (Sri Guru Gobind Singh) ਦਾ ਜੋਤੀ ਜੋਤ ਦਿਹਾੜਾ ਅੱਜ ਪੰਜਾਬ ਅਤੇ ਦੇਸ਼ ਦੇ ਨਾਲ-ਨਾਲ ਪੂਰੀ ਦੁਨੀਆਂ ਵਿੱਚ ਸਿੱਖ ਕੌਮ ਵੱਲੋਂ ਸ਼ਰਧਾ ਨਾਲ ਮਨਾਇਆ ਜਾ ਰਿਹਾ। ਗੁਰੂ ਸਾਹਿਬ ਦੇ ਜੋਤੀ-ਜੋਤ ਦਿਹਾੜੇ ਉੱਤੇ ਸੀਐੱਮ ਮਾਨ ਸਮੇਤ ਵੱਖੋ-ਵੱਖਰੇ ਖੇਤਰਾਂ ਨਾਲ ਜੁੜੀਆਂ ਸ਼ਖਸੀਅਤਾਂ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਪ੍ਰਣਾਮ ਕੀਤਾ ਹੈ।

Punjab Chief Minister Bhagwant Mann paid homage on the death anniversary of Shri Guru Gobind Singh.
CM Mann paid homage: ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਵਸ,ਸੀਐੱਮ ਮਾਨ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ:ਸ੍ਰੀ ਅਨੰਦਪੁਰ ਸਾਹਿਬ ਵਿਖੇ ਖੰਡੇ ਵਾਟੇ ਦੀ ਪੋਲ੍ਹ ਸ਼ਕਾ ਕੇ ਆਮ ਲੋਕਾਂ ਨੂੰ ਸਿੰਘ ਸਜਾਉਣ ਵਾਲੇ ਅਤੇਖਾਲਸਾ ਪੰਥ ਦੇ ਬਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਤੀ ਜੋਤ ਦਿਹਾੜਾ ਹੈ। ਗੁਰੂ ਜੀ ਦਾ ਜੋਤੀ ਜੋਤ ਦਿਹਾੜਾ ਦੁਨੀਆਂ ਭਰ ਵਿੱਚ ਸਿੱਖ ਸੰਗਤ ਵੱਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਮੌਕੇ ਉੱਤੇ ਸੰਗਤਾਂ ਸ਼ਰਧਾ ਭਾਵ ਨਾਲ ਗੁਰੂਘਰਾਂ ਵਿੱਚ ਨਤਮਸਤਕ ਹੋ ਰਹੀਆਂ ਹਨ। ਦੱਸ ਦਈਏ ਸਾਹਿਬ-ਏ-ਕਮਾਲ, ਸ਼੍ਰੀ ਗੁਰੂ ਗੋਬਿੰਦ ਜੀ ਦਾ ਪ੍ਰਕਾਸ਼ 7 ਪੋਹ ਸਦੀ, 23 ਪੋਹ 1723 ਵਿਕਰਮੀ ਸੰਮਤ ਭਾਵ ਕਿ 22 ਦਸੰਬਰ 1666 ਨੂੰ ਬਿਹਾਰ ਦੇ ਪਟਨਾ ਵਿਖੇ ਮਾਤਾ ਗੁਜਰੀ ਦੀ ਕੁੱਖੋਂ ਹੋਇਆ। (Dasmesh Pita the founder of the Khalsa Panth)

ਗੁਰੂ ਸਾਹਿਬ ਨੇ ਕੀਤੇ ਮਹਾਨ ਕਾਰਜ: 13 ਅਪ੍ਰੈਲ 1699 ਨੂੰ ਵਿਸਾਖੀ ਵਾਲੇ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਜਾਤ-ਪਾਤ ਅਤੇ ਧਰਮ ਦੇ ਪਾੜੇ ਨੂੰ ਦੂਰ ਕਰਦਿਆਂ ਖ਼ਾਲਸਾ ਪੰਥ ਦੀ ਸਥਾਪਨਾ ਕੀਤੀ ਅਤੇ ਇੱਥੋਂ ਤੱਕ ਕਹਿ ਦਿੱਤਾ ਕਿ ਖ਼ਾਲਸਾ ਅਕਾਲ ਪੁਰਖ ਦੀ ਫ਼ੌਜ ਹੈ। ਗੁਰੂ ਗੋਬਿੰਦ ਸਿੰਘ ਜੀ ਵਿੱਦਿਆ ਦੇ ਨਾਲ-ਨਾਲ ਸ਼ਸਤਰ ਵਿੱਦਿਆ ਦੇ ਵੀ ਧਨੀ ਸਨ। ਦਸਮ ਪਾਤਸ਼ਾਹ ਨੇ ਸੰਸਕ੍ਰਿਤ ਦੇ ਨਾਲ-ਨਾਲ ਫ਼ਾਰਸੀ ਦੀ ਵੀ ਪੜ੍ਹਾਈ ਕੀਤੀ। ਗੁਰੂ ਸਾਹਿਬ ਜੀ ਨੇ ਪੰਜਾਬੀ, ਹਿੰਦੀ, ਸੰਸਕ੍ਰਿਤ ਤੇ ਫ਼ਾਰਸੀ ਵਿੱਚ ਗੁਰਬਾਣੀ ਰਚੀ। ਇਤਿਹਾਸਕਾਰ ਲਿਖਦੇ ਹਨ ਕਿ ਜਦੋਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਹੋਇਆ ਤਾਂ ਭਾਈ ਭੀਖਣ ਸ਼ਾਹ ਨੇ ਉਸ ਦਿਨ ਚੜ੍ਹਦੇ ਵੱਲ ਮੂੰਹ ਕਰਕੇ ਨਮਾਜ਼ ਅਦਾ ਕੀਤੀ ਅਤੇ ਉਹ ਇਹ ਜਾਣਨ ਲਈ ਕਿ ਗੁਰੂ ਗੋਬਿੰਦ ਸਿੰਘ ਜੀ ਕਿਸ ਧਰਮ ਦੇ ਵਾਲੀ ਹਨ ਤਾਂ ਉਹ ਆਪਣੇ ਨਾਲ ਗੁਰੂ ਗੋਬਿੰਦ ਦੇ ਦਰਸ਼ਨਾਂ ਲਈ 2 ਦੁੱਧ ਦੇ ਕੌਲੇ ਲੈ ਗਏ ਅਤੇ ਗੁਰੂ ਸਾਹਿਬ ਅੱਗੇ ਕਰ ਕੇ ਪੁੱਛਿਆ ਕਿ ਤੁਸੀਂ ਕਿਸ ਧਰਮ ਦੇ ਪੈਗੰਬਰ ਹੋ ਤਾਂ ਬਾਲ ਗੋਬਿੰਦ ਜੀ ਨੇ ਦੋਹਾਂ ਕੌਲਿਆਂ ਉੱਤੇ ਹੱਥ ਰੱਖ ਦਿੱਤਾ। ਇਸ ਤੋਂ ਭੀਖਣ ਸ਼ਾਹ ਸਮਝ ਗਏ ਕਿ ਇਹ ਕੋਈ ਆਮ ਅਵਤਾਰ ਨਹੀਂ ਹਨ। (CM Mann paid obeisance)

ਸੀਐੱਮ ਮਾਨ ਨੇ ਕੀਤਾ ਪ੍ਰਣਾਮ: ਖਾਲਸਾ ਪੰਥ ਦੇ ਨੂੰ ਸਿਰਜਣ ਵਾਲੇ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅੱਜ ਜਤੀ ਜੋਤ ਦਿਵਸ ਮੌਕੇ ਵੱਖ-ਵੱਖ ਰਾਜਨੀਤਿਕ ਨੇਤਾਵਾਂ ਨੇ ਸੋਸ਼ਲ ਮੀਡੀਆ ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਇਸ ਮੌਕੇ ਗੁਰੂ ਗੋਬਿੰਦ ਸਿੰਘ ਜੀ ਨੂੰ ਕੋਟਿ ਕੋਟਿ ਨਤਮਸਤਕ ਹੋਏ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab Chief Minister Bhagwant maan) ਨੇ ਸੋਸ਼ਲ ਮੀਡੀਆ ਪੇਟ ਫਾਰਮ x ਰਾਹੀਂ ਗੁਰੂ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪ੍ਰਣਾਮ ਕੀਤਾ ਹੈ।

ਸਰਬੰਸਦਾਨੀ..ਦਸਮ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਗੁਰੂ ਚਰਨਾਂ ‘ਚ ਦਿਲੋਂ ਪ੍ਰਣਾਮ ਕਰਦਾ ਹਾਂ…ਭਗਵੰਤ ਮਾਨ,ਮੁੱਖ ਮੰਤਰੀ,ਪੰਜਾਬ

ABOUT THE AUTHOR

...view details