ਪੰਜਾਬ

punjab

ਸਰਕਾਰੀ ਸਕੂਲਾਂ ਦਾ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਿਆ ਗਿਆ

By

Published : Jun 20, 2020, 2:20 PM IST

ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਭਾਰਤ-ਚੀਨ ਫ਼ੌਜੀਆਂ ਦੀ ਖ਼ੂਨੀ ਝੜਪ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਜੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਾਂਅ ਉਨ੍ਹਾਂ ਦੇ ਨਾਂਅ ਉੱਤੇ ਰੱਖਿਆ ਗਿਆ ਹੈ।

ਸਰਕਾਰੀ ਸਕੂਲਾਂ ਦਾ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਿਆ ਗਿਆ
ਸਰਕਾਰੀ ਸਕੂਲਾਂ ਦਾ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਿਆ ਗਿਆ

ਚੰਡੀਗੜ੍ਹ: ਬੀਤੇ ਦਿਨੀਂ ਭਾਰਤ-ਚੀਨ ਦੇ ਫ਼ੌਜੀਆਂ ਵਿਚਕਾਰ ਲੱਦਾਖ ਦੀ ਗਲਵਾਨ ਘਾਟੀ ਵਿਖੇ ਹੋਈ ਖ਼ੂਨ ਝੜਪ ਵਿੱਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ।

ਇਨ੍ਹਾਂ ਸ਼ਹੀਦ 20 ਜਵਾਨਾਂ ਵਿੱਚੋਂ ਕੁੱਝ ਜਵਾਨ ਪੰਜਾਬ ਦੇ ਪਟਿਆਲਾ, ਸੰਗਰੂਰ, ਮਾਨਸਾ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਤੋਂ ਸਨ।

ਇਸ ਸਾਰੇ ਮਾਮਲੇ ਦੇ ਵਾਪਰਣ ਤੋਂ ਬਾਅਦ ਸ਼ਹੀਦਾਂ ਦੀਆਂ ਮ੍ਰਿਤਕਾਂ ਦੇਹਾਂ ਨੂੰ ਲੱਦਾਖ ਦੇ ਹਸਪਤਾਲ ਵਿਖੇ ਲਿਆਂਦਾ ਗਿਆ ਅਤੇ ਉਸ ਤੋਂ ਬਾਅਦ ਪੋਸਟ ਮਾਰਟਮ ਕਰ ਕੇ ਉਨ੍ਹਾਂ ਦੀ ਦੇਹਾਂ ਨੂੰ ਘਰਾਂ ਵੱਲ ਰਵਾਨਾ ਕਰ ਦਿੱਤਾ ਗਿਆ।

ਸਰਕਾਰੀ ਸਕੂਲਾਂ ਦਾ ਨਾਂਅ ਸ਼ਹੀਦਾਂ ਦੇ ਨਾਂਅ 'ਤੇ ਰੱਖਿਆ ਗਿਆ

ਭਾਰਤ-ਚੀਨ ਝੜਪ ਵਿੱਚ ਸ਼ਹੀਦ ਹੋਏ ਪੰਜਾਬ ਦੇ ਜਵਾਨਾਂ ਦਾ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਸਸਕਾਰ ਕਰ ਦਿੱਤਾ ਗਿਆ।

ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਨੂੰ 50 ਲੱਖ ਰੁਪਏ ਦੀ ਵਿੱਤੀ-ਮੱਦਦ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ ਕੀਤਾ ਸੀ।

ਉੱਥੇ ਹੀ ਅੱਜ ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਸ਼ਹੀਦਾਂ ਦੇ ਜੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਦਾ ਨਾਂਅ ਉਨ੍ਹਾਂ ਦੇ ਨਾਂਅ ਉੱਤੇ ਰੱਖ ਦਿੱਤਾ ਗਿਆ ਹੈ।

ABOUT THE AUTHOR

...view details