ਪੰਜਾਬ

punjab

ਹੁਣ 'ਆਨਲਾਈਨ ਕੌਂਸਲਿੰਗ' ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਪੰਜਾਬ ਸਰਕਾਰ

By

Published : Jul 17, 2020, 8:51 PM IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ, ਬਦਲਵੇਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਰਾਜ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਦੇ ਨਿੱਜੀ ਖੇਤਰ ਵਿੱਚ ਕੌਂਸਲਿੰਗ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਹੁਣ 'ਆਨਲਾਈਨ ਕੌਂਸਲਿੰਗ' ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਪੰਜਾਬ ਸਰਕਾਰ
ਹੁਣ 'ਆਨਲਾਈਨ ਕੌਂਸਲਿੰਗ' ਤਹਿਤ ਨੌਜਵਾਨਾਂ ਨੂੰ ਨੌਕਰੀਆਂ ਦੇਵੇਗੀ ਪੰਜਾਬ ਸਰਕਾਰ

ਚੰਡੀਗੜ੍ਹ: ਪੰਜਾਬ ਸਰਕਾਰ, ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ, ਬਦਲਵੇਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਰਾਜ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਦੇ ਨਿੱਜੀ ਖੇਤਰ ਵਿੱਚ ਕੌਂਸਲਿੰਗ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਨੇ ਸੂਬੇ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ।

ਉਨਾਂ ਅੱਗੇ ਦੱਸਿਆ ਕਿ ਦੁਨੀਆਂ ਭਰ ਵਿੱਚ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਚੱਲਦਿਆਂ ਪੰਜਾਬ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕਰਨੇ ਹੋਣਗੇ,, ਜਿਸਦੇ ਚੱਲਦਿਆਂ ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵੱਲੋਂ ਵੱਖ-ਵੱਖ ਖੇਤਰਾਂ ਵਿਚ ਉੱਭਰ ਰਹੇ ਰੋਜ਼ਗਾਰ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਵੱਲੋਂ 24 ਜੁਲਾਈ ਨੂੰ ‘ਕੋਵਿਡ-19 ਤੋਂ ਬਾਅਦ ਨੌਕਰੀਆਂ ਵਿਚ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਵੈਬੀਨਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਉਦਯੋਗ ਅਤੇ ਹੋਰ ਸੰਸਥਾਵਾਂ ਦੀਆਂ ਜਰੂਰਤਾਂ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ।

ਇਸ ਵੈਬੀਨਾਰ ਵਿੱਚ ਇੰਜੀਨੀਅਰਿੰਗ, ਮੈਨੇਜਮੈਂਟ, ਮੈਡੀਸਨ, ਫਾਰਮੇਸੀ, ਹਿਊਮੈਨਟੀਜ਼, ਜਨਰਲ ਗ੍ਰੈਜੂਏਟ ਜਿਵੇਂ ਬੀਸੀਏ, ਬੀਬੀਏ, ਬੀ.ਕਾਮ ਆਦਿ ਨਾਲ ਸਬੰਧਤ 25000 ਨੌਜਾਵਾਨਾਂ ਦੇ ਸ਼ਾਮਲ ਹੋਣ ਦੀ ਆਸ ਹੈ।ਬੁਲਾਰੇ ਨੇ ਦੱਸਿਆ ਕਿ ਵੈਬੀਨਾਰ ਨੂੰ ਮਾਈਕ੍ਰੋਸਾਫਟ, ਅੰਸਿਸ, ਵਾਲਮਾਰਟ, ਪੈਪਸੀਕੋ, ਡੈਲ, ਐਮਾਜ਼ੌਨ ਅਤੇ ਬੀ ਐਂਡ ਬੀ ਐਂਡ ਡਬਲਯੂ.ਐਸ.ਐਸ.ਸੀ ਵਰਗੀਆਂ ਨਾਮਵਰ ਕੰਪਨੀਆਂ ਦੇ ਉੱਘੇ ਪੈਨਲਿਸਟਾਂ ਵਲੋਂ ਸੰਬੋਧਿਤ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵੈਬੀਨਾਰ , 24 ਜੁਲਾਈ, 2020 ਨੂੰ ਦੁਪਹਿਰ 3:00 ਵਜੇ 2 ਸ਼ੈਸ਼ਨਾਂ ਵਿੱਚ ਕਰਵਾਇਆ ਜਾਵੇਗਾ। ਦੁਪਹਿਰ 3:00 ਵਜੇ 45 ਮਿੰਟ ਦਾ ਪਹਿਲਾ ਸ਼ੈਸ਼ਨ ਸ਼ੁਰੂ ਹੋਵੇਗਾ ਅਤੇ 1 ਘੰਟਾ 15 ਮਿੰਟ ਦਾ ਦੂਜਾ ਸ਼ੈਸ਼ਨ ਸ਼ਾਮ 3: 45 ’ਤੇ ਸ਼ੁਰੂ ਹੋਵੇਗਾ।ਉਨ੍ਹਾਂ ਕਿਹਾ ਕਿ ਵੈਬੀਨਾਰ ਵਿੱਚ ਸ਼ਾਮਲ ਹੋਣ ਲਈ ਰਜਿਸਟ੍ਰੇਸ਼ਨ ਲਿੰਕ ਪੋਰਟਲ ‘ਤੇ ਉਪਲਬਧ ਹੈ, ਚਾਹਵਾਨ ਨੌਜਵਾਨ ਵਿਭਾਗ ਦੇ ਵੈੱਬ ਪੋਰਟਲ http://pgrkam.com/. ‘ਤੇ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦੇ ਹਨ।

ABOUT THE AUTHOR

...view details