ਪੰਜਾਬ

punjab

ਪੰਜਾਬ ਪੁਲਿਸ ਦੀ ਹਰਿਆਣਾ ਵਿੱਚ ਕਾਰਵਾਈ, ਕਥਿਤ ISI ਮਾਡਿਊਲ ਦਾ ਪਰਦਾਫਾਸ਼

By

Published : Sep 8, 2022, 5:22 PM IST

Updated : Sep 8, 2022, 6:28 PM IST

ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਨਛੱਤਰ ਸਿੰਘ ਅਤੇ 2 ਹੋਰਾਂ ISI ਸਮਰਥਕ ਦਹਿਸ਼ਤੀ ਮਾਡਿਊਲ ਕਾਬੂ ਕਰਦਿਆ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ RDX IED ਅਤੇ 2 ਪਿਸਤੌਲ ਬਰਾਮਦ ਕੀਤਾ ਗਿਆ। ਅੱਤਵਾਦੀ ਨੈੱਟਵਰਕ ਦੇ 25 ਕਾਰਕੁਨਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਗਿਆ ਹੈ।

Punjab Police operation in Haryana
Punjab Police operation in Haryana

ਚੰਡੀਗੜ੍ਹ: ਪੰਜਾਬ ਪੁਲਿਸ ਨੇ ਮੁੱਖ ਮੁਲਜ਼ਮ ਨਛੱਤਰ ਸਿੰਘ ਅਤੇ 2 ਹੋਰਾਂ ISI ਸਮਰਥਕ ਦਹਿਸ਼ਤੀ ਮਾਡਿਊਲ ਕਾਬੂ ਕਰਦਿਆ ਵੱਡੀ ਸਫਲਤਾ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ 1.5 ਕਿਲੋਗ੍ਰਾਮ RDX IED ਅਤੇ 2 ਪਿਸਤੌਲ ਬਰਾਮਦ ਕੀਤਾ ਗਿਆ। ਅੱਤਵਾਦੀ ਨੈੱਟਵਰਕ ਦੇ 25 ਕਾਰਕੁਨਾਂ ਨੂੰ ਲੈ ਕੇ ਵੱਡਾ ਖੁਲਾਸਾ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ੁਰੂ ਕੀਤੀ ਗਈ ਫੈਸਲਾਕੁੰਨ ਜੰਗ ਨੇ ਕੈਨੇਡਾ ਸਥਿਤ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਅਤੇ ਪਾਕਿਸਤਾਨ ਸਥਿਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ 'ਤੇ ISI-ਸਮਰਥਿਤ ਅੱਤਵਾਦੀ ਮਾਡਿਊਲ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਤਿੰਨ ਨਜ਼ਦੀਕੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਘੱਟੋ-ਘੱਟ 25 ਹੋਰ ਸਾਥੀਆਂ ਦੀ ਪਛਾਣ ਕੀਤੀ ਹੈ ਜੋ ਪੰਜਾਬ ਅਤੇ ਆਸ ਪਾਸ ਦੇ ਰਾਜਾਂ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿੱਚ ਉਨ੍ਹਾਂ ਦੀ ਮਦਦ ਕਰ ਰਹੇ ਸਨ।




ਪੰਜਾਬ ਪੁਲਿਸ ਦੀ ਹਰਿਆਣਾ ਵਿੱਚ ਕਾਰਵਾਈ




ਡੀਜੀਪੀ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਵਿੱਚ ਹਾਲ ਹੀ ਵਿੱਚ ਹਰਿਆਣਾ ਦੇ ਕੁਰੂਕਸ਼ੇਤਰ ਦੇ ਸ਼ਾਹਾਬਾਦ ਖੇਤਰ ਵਿੱਚ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਲਗਾਉਣ ਦਾ ਮੁੱਖ ਦੋਸ਼ੀ ਵੀ ਸ਼ਾਮਲ ਹੈ, ਜਿਸ ਦੀ ਪਛਾਣ ਤਰਨਤਾਰਨ ਦੇ ਪਿੰਡ ਭੱਠਲ ਸਹਿਜਾ ਸਿੰਘ ਵਾਸੀ ਨਛੱਤਰ ਸਿੰਘ ਉਰਫ਼ ਮੋਤੀ ਵਜੋਂ ਹੋਈ ਹੈ। ਇਸ ਅੱਤਵਾਦੀ ਮੋਡਿਊਲ ਦਾ ਹਰਿਆਣਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਦੋ ਹੋਰ ਮੁਲਜ਼ਮਾਂ ਦੀ ਪਛਾਣ ਸੁਖਦੇਵ ਸਿੰਘ ਉਰਫ ਸ਼ੇਰਾ ਵਾਸੀ ਪਿੰਡ ਗੰਡੀਵਿੰਡ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਉਰਫ ਬਿੱਲਾ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।



ਪੁਲਿਸ ਨੇ ਇਨ੍ਹਾਂ ਦੇ ਕਬਜ਼ੇ 'ਚੋਂ 1.5 ਕਿਲੋਗ੍ਰਾਮ ਵਜ਼ਨ ਵਾਲਾ ਆਰਡੀਐਕਸ, ਡੈਟੋਨੇਟਰ ਸਮੇਤ 30 ਬੋਰ ਅਤੇ .315 ਬੋਰ ਦੇ ਦੋ ਪਿਸਤੌਲਾਂ ਸਮੇਤ ਅੱਠ ਜਿੰਦਾ ਕਾਰਤੂਸ ਅਤੇ ਬਿਨਾਂ ਰਜਿਸਟ੍ਰੇਸ਼ਨ ਨੰਬਰ ਵਾਲਾ ਇਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਹੈ। ਮੁੱਢਲੀ ਜਾਂਚ ਦੇ ਅਨੁਸਾਰ, ਡੀਜੀਪੀ ਨੇ ਕਿਹਾ ਕਿ ਇਹ ਸਾਹਮਣੇ ਆਇਆ ਹੈ ਕਿ ਤਿੰਨੇ ਮੁਲਜ਼ਮ ਲਖਬੀਰ ਲੰਡਾ ਦੇ ਸਿੱਧੇ ਸੰਪਰਕ ਵਿੱਚ ਸਨ, ਅਤੇ ਵੱਡੇ ਪੱਧਰ 'ਤੇ ਹਥਿਆਰਾਂ, ਵਿਸਫੋਟਕਾਂ ਅਤੇ ਨਸ਼ਿਆਂ ਦੀ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਸਨ।


ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਇਹ ਵਿਕਾਸ ਹੋਇਆ ਹੈ।







ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਤਰਨਤਾਰਨ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਭਰੋਸੇਮੰਦ ਸੂਚਨਾਵਾਂ ਦੇ ਆਧਾਰ 'ਤੇ ਥਾਣਾ ਸਰਹਾਲੀ ਦੀ ਪੁਲਿਸ ਟੀਮ ਨੇ ਨਾਕਾ ਲਗਾ ਕੇ ਤਿੰਨ ਮੁਲਜ਼ਮਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਦੋ ਪਿਸਤੌਲ ਬਰਾਮਦ ਕੀਤੇ ਹਨ। ਬਾਅਦ ਵਿੱਚ, ਨਛੱਤਰ ਸਿੰਘ ਦੇ ਖੁਲਾਸੇ 'ਤੇ, ਪੁਲਿਸ ਟੀਮਾਂ ਨੇ ਤਰਨਤਾਰਨ ਦੇ ਪਿੰਡ ਰੱਤੋਕੇ ਦੇ ਬਾਹਰਵਾਰ ਛੁਪਾਇਆ ਇੱਕ ਆਈਈਡੀ ਵੀ ਬਰਾਮਦ ਕੀਤਾ।

ਐਸਐਸਪੀ ਨੇ ਦੱਸਿਆ ਕਿ ਲੰਡਾ-ਰਿੰਦਾ ਗਰੋਹ ਦਾ 40-50 ਦੇ ਕਰੀਬ ਲੋਕਾਂ ਦਾ ਨੈੱਟਵਰਕ ਹੈ, ਜਿਨ੍ਹਾਂ ਵਿੱਚੋਂ ਪੁਲੀਸ ਪਹਿਲਾਂ ਹੀ ਇਸ ਗਰੋਹ ਦੇ 25 ਕਾਰਕੁਨਾਂ ਦੀ ਪਛਾਣ ਕਰ ਚੁੱਕੀ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਹੋਰ ਹਥਿਆਰਾਂ ਅਤੇ ਵਿਸਫੋਟਕਾਂ ਦੀ ਬਰਾਮਦਗੀ ਦੀ ਉਮੀਦ ਹੈ।


ਇਸ ਦੌਰਾਨ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਐਫਆਈਆਰ ਨੰ. ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 389, ਵਿਸਫੋਟਕ ਐਕਟ ਦੀ ਧਾਰਾ 25(6), 26(7)(i), ਵਿਸਫੋਟਕ ਐਕਟ ਦੀ ਧਾਰਾ 4 ਅਤੇ 5 ਅਤੇ ਐਨਡੀਪੀਐਸ ਐਕਟ ਦੀ ਧਾਰਾ 21, 31-59-85 ਤਹਿਤ 142 ਦਰਜ ਕੀਤਾ ਗਿਆ ਹੈ।


ਲੰਡਾ ਕੌਣ ਹੈ: 33 ਸਾਲ ਦਾ ਲੰਡਾ, ਜੋ ਕਿ ਤਰਨਤਾਰਨ ਦਾ ਵਸਨੀਕ ਹੈ ਅਤੇ 2017 ਵਿੱਚ ਕੈਨੇਡਾ ਭੱਜ ਗਿਆ ਸੀ। ਉਸ ਨੇ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ 'ਤੇ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਅੱਤਵਾਦੀ ਹਮਲੇ ਦੀ ਸਾਜ਼ਿਸ਼ ਰਚੀ ਸੀ ਅਤੇ ਅੰਮ੍ਰਿਤਸਰ ਵਿੱਚ ਸਬ-ਇੰਸਪੈਕਟਰ ਦਿਲਬਾਗ ਸਿੰਘ ਦੀ ਕਾਰ ਦੇ ਹੇਠਾਂ ਇੱਕ ਆਈਈਡੀ ਵੀ ਲਾਇਆ ਸੀ। ਉਸ ਨੂੰ ਪਾਕਿਸਤਾਨ ਸਥਿਤ ਲੋੜੀਂਦੇ ਗੈਂਗਸਟਰ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਮੰਨਿਆ ਜਾਂਦਾ ਹੈ ਜਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਨਾਲ ਹੱਥ ਮਿਲਾਇਆ ਹੈ।


ਇਹ ਵੀ ਪੜ੍ਹੋ:ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲੀਆਂ ਗੋਲੀਆਂ, ਸੀਸੀਟੀਵੀ ਆਈ ਸਾਹਮਣੇ

Last Updated : Sep 8, 2022, 6:28 PM IST

ABOUT THE AUTHOR

...view details