ਪੰਜਾਬ

punjab

ਕਿਸਾਨਾਂ ਦਾ ਫਤਿਹ ਦਿਵਸ: 26 ਨਵੰਬਰ ਨੂੰ ਰਾਜਭਵਨਾਂ ਤੱਕ ਕੱਢਿਆ ਜਾਵੇਗਾ ਵੱਡਾ ਮਾਰਚ

By

Published : Nov 19, 2022, 10:53 AM IST

Updated : Nov 19, 2022, 1:37 PM IST

ਸੰਯੁਕਤ ਕਿਸਾਨ ਮੋਰਚੇ ਵੱਲੋਂ 19 ਨਵੰਬਰ ਨੂੰ ਫਤਿਹ ਦਿਵਸ ਵੱਜੋਂ ਮਨਾਇਆ ਜਾ ਰਿਹਾ ਹੈ। ਨਾਲ ਹੀ ਕਿਸਾਨ ਆਗੂਆਂ ਨੇ ਐਲਾਨ ਕੀਤਾ ਹੈ ਕਿ 26 ਨਵੰਬਰ ਨੂੰ ਕਿਸਾਨਾਂ ਵੱਲੋਂ ਰਾਜ ਭਵਨਾਂ ਤੱਕ ਮਾਰਚ ਕੱਢਿਆ ਜਾਵੇਗਾ।

Samyukt Kisan Morcha Fateh Diwas
ਸੰਯੁਕਤ ਕਿਸਾਨ ਮੋਰਚਾ ਫਤਿਹ ਦਿਵਸ

ਚੰਡੀਗੜ੍ਹ:ਦੇਸ਼ਭਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਯਾਨੀ 19 ਨਵੰਬਰ ਨੂੰ ਫਤਿਹ ਦਿਵਸ ਦੇ ਤੌਰ ਉੱਤੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਦੱਸ ਦਈਏ ਕਿ ਪਿਛਲੇ ਸਾਲ ਇਸੇ ਦਿਨ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਸੀ।

26 ਨਵੰਬਰ ਨੂੰ ਕੀਤਾ ਜਾਵੇਗਾ ਮਾਰਚ: ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕਿਸਾਨ ਆਗੂ ਦਰਸ਼ਨ ਪਾਲ ਨੇ ਦੱਸਿਆ ਕਿ ਕਿਸਾਨ ਵੱਲੋਂ ਅਗਲੇ ਪੜਾਅ ਦੇ ਲਈ 8 ਦਸੰਬਰ ਨੂੰ ਕਰਨਾਲ ਸੰਯੁਕਤ ਕਿਸਾਨ ਮੋਰਚੇ ਦੇ ਮੀਟਿੰਗ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ 26 ਨਵੰਬਰ ਨੂੰ ਦੇਸ਼ਭਰ ਵਿੱਚ ਰਾਜ ਭਵਨਾਂ ਵਿੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ।

ਕਿਸਾਨਾਂ ਦੇ ਨਿਸ਼ਾਨੇ ਉੱਤੇ ਕੇਂਦਰ ਸਰਕਾਰ:ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਸਮੇਂ ਦੌਰਾਨ ਕੇਂਦਰ ਨੇ ਸਰਕਾਰ ਕਈ ਵਾਅਦੇ ਕੀਤੇ ਸੀ ਜਿਨ੍ਹਾਂ ਨੂੰ ਅਜੇ ਤੱਕ ਪੂਰਾ ਨਾ ਕੀਤੇ ਜਾਣ ਦਾ ਕਿਸਾਨਾਂ ਵੱਲੋਂ ਇਲਜ਼ਾਮ ਲਗਾਇਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਨੇ ਨਾ ਤਾਂ ਘੱਟੋ ਘੱਟ ਸਮਰਥਨ ਮੁੱਲ ਉੱਤੇ ਕਮੇਟੀ ਦਾ ਗਠਨ ਕੀਤਾ ਅਤੇ ਨਾ ਹੀ ਅੰਦੋਲਨ ਦੇ ਦੌਰਾਨ ਕਿਸਾਨਾਂ ਦੇ ਖਿਲਾਫ ਦਰਜ ਮਾਮਲਿਆਂ ਨੂੰ ਵਾਪਸ ਲਿਆ।

ਇੱਕ ਸਾਲ ਤੱਕ ਕਿਸਾਨਾਂ ਦਾ ਚੱਲਿਆ ਸੀ ਸੰਘਰਸ਼: ਦੱਸ ਦਈਏ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਭਗ ਇੱਕ ਸਾਲ ਤੱਕ ਕਿਸਾਨਾਂ ਨੇ ਸੰਘਰਸ਼ ਕੀਤਾ। ਕਿਸਾਨਾਂ ਨੇ ਦਿੱਲੀ ਦੇ ਵੱਖ-ਵੱਖ ਸਰਹੱਦ ਉੱਤੇ ਸੰਯੁਕਤ ਕਿਸਾਨ ਮੋਰਚੇ ਦੇ ਵੱਖ ਵੱਖ ਸੂਬਿਆਂ ਦੇ ਕਿਸਾਨਾਂ ਨੇ ਅੰਦਲੋਨ ਕੀਤਾ ਸੀ। ਹਾਲਾਂਕਿ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਤਿੰਨੋ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਜਿਸ ਤੋਂ ਬਾਅਦ ਕਿਸਾਨ ਵਾਪਸ ਆਪਣੇ ਘਰਾਂ ਨੂੰ ਪਰਤ ਗਏ ਸੀ।

ਇਹ ਵੀ ਪੜੋ:ਸੰਸਦ ਦਾ ਸਰਦ ਰੁੱਤ ਇਜਲਾਸ 7 ਦਸੰਬਰ ਤੋਂ ਸ਼ੁਰੂ ਹੋਵੇਗਾ: ਪ੍ਰਹਿਲਾਦ ਜੋਸ਼ੀ

Last Updated :Nov 19, 2022, 1:37 PM IST

ABOUT THE AUTHOR

...view details