ਪੰਜਾਬ

punjab

ED raid ON AAP MLA HOUSE: ਸ਼ਰਾਬ ਘੁਟਾਲੇ ਨੂੰ ਲੈਕੇ 'ਆਪ' ਵਿਧਾਇਕ ਦੇ ਘਰ ਈਡੀ ਦੀ ਰੇਡ, ਤੜਕਸਾਰ ਵਿਧਾਇਕ ਕੁਲਵੰਤ ਸਿੰਘ ਦੇ ਘਰ ਕੀਤੀ ਗਈ ਛਾਪੇਮਾਰੀ

By ETV Bharat Punjabi Team

Published : Oct 31, 2023, 11:08 AM IST

Delhi and Punjab liquor scam: ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ (MLA Kulwant Singh) ਦੇ ਘਰ ਈਡੀ ਨੇ ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਸਵੇਰੇ ਤੜਕਸਾਰ ਕੀਤੀ ਗਈ ਹੈ।

The ED raided the house of AAP MLA Kulwant Singh in Mohali in connection with the Delhi and Punjab liquor scam
ED raid ON AAP MLA HOUSE: ਸ਼ਰਾਬ ਘੁਟਾਲੇ ਨੂੰ ਲੈਕੇ 'ਆਪ' ਵਿਧਾਇਕ ਦੇ ਘਰ ਈਡੀ ਦੀ ਰੇਡ, ਤੜਕਸਾਰ ਵਿਧਾਇਕ ਕੁਲਵੰਤ ਸਿੰਘ ਦੇ ਘਰ ਕੀਤੀ ਗਈ ਛਾਪੇਮਾਰੀ

ਸ਼ਰਾਬ ਘੁਟਾਲੇ ਨੂੰ ਲੈਕੇ 'ਆਪ' ਵਿਧਾਇਕ ਦੇ ਘਰ ਈਡੀ ਦੀ ਰੇਡ

ਚੰਡੀਗੜ੍ਹ: ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ (Liquor scams of Delhi and Punjab) ਮਾਮਲੇ ਵਿੱਚ ਈਡੀ ਨੇ ਵੱਡੀ ਕਾਰਵਾਈ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਮੁਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਹੈ। ਦੱਸ ਦਈਏ ਕਿ ਇਹ ਛਾਪੇਮਾਰੀ ਤੜਕਸਾਰ ਕੀਤੀ ਗਈ ਹੈ ਤੇ ਈਡੀ ਮਾਮਲੇ ਸਬੰਧੀ ਪੁੱਛਗਿੱਛ ਅਤੇ ਜਾਂਚ ਕਰ ਰਹੀ ਹੈ।

ਬਿਕਰਮ ਮਜੀਠੀਆ ਨੇ ਕੀਤਾ ਟਵੀਟ:ਇਸ ਮਾਮਲੇ ਸਬੰਧੀ ਅਕਾਲੀ ਆਗੂ ਬਿਕਰਮ ਮਜੀਠੀਆ (Akali leader Bikram Majithia) ਨੇ ਸੋਸ਼ਲ ਮੀਡੀਆ ਪਲੇਟ ਫਾਰਮ X ਰਾਹੀਂ ਲਿਖਿਆ ਹੈ ਕਿ ‘ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਦੇ ਸਿਲਸਿਲੇ 'ਚ 'ਆਪ' ਵਿਧਾਇਕ ਕੁਲਵੰਤ ਸਿੰਘ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਅਭਿਆਸ ਰੁਪਏ ਨੂੰ ਬੇਨਕਾਬ ਕਰਨ ਲਈ ਜ਼ਰੂਰੀ ਹੈ। ਪੰਜਾਬ ਆਬਕਾਰੀ ਘੁਟਾਲੇ ਵਿੱਚ 550 ਕਰੋੜ ਦਾ ਭ੍ਰਿਸ਼ਟਾਚਾਰ ਹੋਇਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।’

ਦਿੱਲੀ ਅਤੇ ਪੰਜਾਬ ਦੇ ਸ਼ਰਾਬ ਘੁਟਾਲੇ ਦੇ ਸਿਲਸਿਲੇ 'ਚ 'ਆਪ' ਵਿਧਾਇਕ ਕੁਲਵੰਤ ਸਿੰਘ 'ਤੇ ਈਡੀ ਨੇ ਛਾਪੇਮਾਰੀ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੰਮਨ ਕਰਨ ਤੋਂ ਬਾਅਦ ਹੁਣ ਈਡੀ ਨੇ ਇਸ ਸ਼ਰਾਬ ਘੁਟਾਲੇ ਦੇ ਪੰਜਾਬ ਲਿੰਕ 'ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਅਭਿਆਸ ਰੁਪਏ ਨੂੰ ਬੇਨਕਾਬ ਕਰਨ ਲਈ ਜ਼ਰੂਰੀ ਹੈ. ਪੰਜਾਬ ਆਬਕਾਰੀ ਘੁਟਾਲੇ ਵਿੱਚ 550 ਕਰੋੜ ਦਾ ਭ੍ਰਿਸ਼ਟਾਚਾਰ ਹੋਇਆ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਹਰਪਾਲ ਚੀਮਾ ਮੁੱਖ ਦੋਸ਼ੀ ਹਨ ਅਤੇ ਮੁੱਖ ਲਾਭਪਾਤਰੀ ਆਮ ਆਦਮੀ ਪਾਰਟੀ ਹੈ।@ਭਗਵੰਤ ਮਾਨ @ਅਰਵਿੰਦਕੇਜਰੀਵਾਲ-ਬਿਕਰਮ ਸਿੰਘ ਮਜੀਠੀਆ,ਸੀਨੀਅਰ ਅਕਾਲੀ ਆਗੂ

ਕੇਜਰੀਵਾਲ ਨੂੰ ਵੀ ਸੰਮਨ ਜਾਰੀ:ਦੱਸ ਦਈਏ ਕਿ ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Chief Minister Arvind Kejriwal) ਤੋਂ ਵੀ ਈਡੀ ਪੁੱਛਗਿੱਛ ਕਰੇਗੀ। ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਉਸ ਨੂੰ ਨੋਟਿਸ ਭੇਜ ਕੇ 2 ਨਵੰਬਰ ਨੂੰ ਬੁਲਾਇਆ। ਇਸ ਤੋਂ ਪਹਿਲਾਂ ਸੀਬੀਆਈ ਅਪ੍ਰੈਲ ਵਿੱਚ ਸ਼ਰਾਬ ਘੁਟਾਲੇ ਵਿੱਚ ਅਰਵਿੰਦ ਕੇਜਰੀਵਾਲ ਤੋਂ ਪੁੱਛਗਿੱਛ ਕਰ ਚੁੱਕੀ ਹੈ। ਸ਼ਰਾਬ ਘੁਟਾਲੇ ਦੇ ਦੋਸ਼ੀ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਫਰਵਰੀ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹਨ। ਸੋਮਵਾਰ ਨੂੰ ਹੀ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਸੁਪਰੀਮ ਕੋਰਟ ਨੇ ਖਾਰਜ ਕਰ ਦਿੱਤੀ ਸੀ।

ABOUT THE AUTHOR

...view details