ਪੰਜਾਬ

punjab

Punjab District Council Elections: ਪੰਜਾਬ ਸਰਕਾਰ ਨੇ ਹੁਣ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 'ਤੇ ਲਿਆ ਯੂ-ਟਰਨ, ਚੋਣਾਂ ਸਬੰਧੀ ਜਾਰੀ ਨੋਟੀਫਿਕੇਸ਼ਨ ਲਿਆ ਵਾਪਿਸ

By ETV Bharat Punjabi Team

Published : Sep 6, 2023, 6:03 PM IST

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲੈਣ ਤੋਂ ਬਾਅਦ ਹੁਣ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਦਾ ਫੈਸਲਾ ਵੀ ਵਾਪਿਸ ਲੈ ਲਿਆ। ਸਰਕਾਰ ਨੇ ਚੋਣਾਂ ਸਬੰਧੀ ਜਾਰੀ ਨੋਟਿਫਿਕੇਸ਼ਨ ਨੂੰ ਵੀ ਵਾਪਿਸ ਲੈ ਲਿਆ ਹੈ। ( District Council Elections Notification withdrawn)

The Punjab government has withdrawn the notification issued regarding the district Council Elections
Punjab District Council Elections: ਪੰਜਾਬ ਸਰਕਾਰ ਨੇ ਹੁਣ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ 'ਤੇ ਲਿਆ ਯੂ-ਟਰਨ, ਚੋਣਾਂ ਸਬੰਧੀ ਜਾਰੀ ਨੋਟੀਫਿਕੇਸ਼ਨ ਲਿਆ ਵਾਪਿਸ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੀ ਸੱਤਾ ਉੱਤੇ ਕਾਬਿਜ਼ ਹੋਣ ਤੋਂ ਬਾਅਦ ਆਪਣੇ ਫੈਸਲਿਆਂ ਅਤੇ ਉਨ੍ਹਾਂ ਉੱਤੇ ਯੂ-ਟਰਨ ਲੈਣ ਲਈ ਲਗਾਤਾਰ ਸੁਰਖੀਆਂ ਵਿੱਚ ਹੈ। ਦੱਸ ਦਈਏ ਪੰਜਾਬ ਸਰਕਾਰ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਸਮੇਂ ਤੋਂ ਪਹਿਲਾਂ ਸੂਬੇ ਦੀਆਂ ਪੰਚਾਇਤਾਂ ਨੂੰ ਭੰਗ ਕਰਕੇ ਨਵੇਂ ਸਿਰੇ ਚੋਣਾਂ ਕਰਵਾਉਣ ਦਾ ਫੈਸਲਾ ਲਿਆ ਸੀ,ਪਰ ਪੰਜਾਬ-ਹਰਿਆਣਾ ਹਾਈਕੋਰਟ ਦੀ ਫਟਕਾਰ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਵਾਪਿਸ ਲੈ ਲਿਆ ਸੀ ਅਤੇ ਪੰਚਾਇਤਾਂ ਨੂੰ ਵੀ ਬਹਾਲ ਕਰ ਦਿੱਤਾ ਸੀ।

ਸੂਬਾ ਸਰਕਾਰ ਦਾ ਇੱਕ ਹੋਰ ਯੂ-ਟਰਨ:ਹੁਣ ਪੰਜਾਬ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲੇ ਫੈਸਲੇ 'ਤੇ ਵੀ ਯੂ ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ। ਦੱਸ ਦਈਏ ਪੰਚਾਇਤਾਂ ਭੰਗ ਕਰਨ ਦੇ ਨਾਲ-ਨਾਲ ਪੰਜਾਬ ਸਰਕਾਰ ਨੇ ਜ਼ਿਲ੍ਹਾ ਪਰਿਸ਼ਦ ਦੀਆਂ ਚੋਣਾਂ ਵੀ ਸਮੇਂ ਤੋਂ ਪਹਿਲਾਂ ਕਰਵਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਸਰਕਾਰ ਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਵਾਪਿਸ ਲਿਆ ਅਤੇ ਹੁਣ ਸੂਬੇ ਵਿੱਚ ਸਮੇਂ ਤੋਂ ਪਹਿਲਾਂ ਜ਼ਿਲ੍ਹਾ ਪਰਿਸ਼ਦ ਚੇੋਣਾਂ ਕਰਵਾਉਣ ਦਾ ਫੈਸਲਾ ਵੀ ਵਾਪਿਸ ਲਿਆ ਹੈ।

ਪਟੀਸ਼ਨਰ ਨੇ ਕੀਤਾ ਸੀ ਸਵਾਲ: ਦੱਸ ਦਈਏ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਇੱਕ ਵਕੀਲ ਨੇ ਪਟੀਸ਼ਨ ਪਾਕੇ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਗਿਆ ਹੈ ਪਰ ਗ੍ਰਾਮ ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਨਿਰਧਾਰਿਤ ਸ਼ਡਿਊਲ ਦੇ ਆਧਾਰ 'ਤੇ ਹੀ ਕਰਵਾਈਆਂ ਜਾ ਰਹੀਆਂ ਹਨ, ਜੋ ਕਿ ਨਿਯਮਾਂ ਅਨੁਸਾਰ ਬੇਇਨਸਾਫ਼ੀ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਪੰਜਾਬ ਸਰਕਾਰ ਨੂੰ ਪੰਚਾਇਤ ਚੋਣਾਂ ਦੀ ਤਰ੍ਹਾਂ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਵੀ ਸਮੇਂ ਸਿਰ ਕਰਵਾਉਣੀਆਂ ਚਾਹੀਦੀਆਂ ਹਨ।

ਨੋਟੀਫਿਕੇਸ਼ਨ ਲਿਆ ਵਾਪਿਸ:ਇਸ ਪਟੀਸ਼ਨ ਉੱਤੇ ਹੋਈ ਸੁਣਵਾਈ ਤੋਂ ਬਾਅਦ ਪੇਂਡੂ ਵਿਕਾਸ ਅਤੇ ਪੰਚਾਇਤ ਰਾਜ ਵਿਭਾਗ ਦੇ ਵਿੱਤ ਕਮਿਸ਼ਨਰ ਤੇਜਵੀਰ ਸਿੰਘ ਨੇ ਇਸ ਫੈਸਲੇ ਨੂੰ ਵਾਪਿਸ ਲਏ ਜਾਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲੈਣ ਸਬੰਧੀ ਸੋਮਵਾਰ ਨੂੰ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਕੇ ਹਾਈ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਸਮੇਂ ਤੋਂ ਪਹਿਲਾਂ ਕਰਵਾਉਣ ਵਾਲਾ ਨੋਟੀਫਿਕੇਸ਼ਨ ਵੀ ਵਾਪਸ ਲੈ ਲਿਆ ਹੈ।

ABOUT THE AUTHOR

...view details