ਪੰਜਾਬ

punjab

Punjab Weather: ਮੌਸਮ ਵਿੱਚ ਬਦਲਾਅ, ਗੱਡੀਆਂ ਦੀ ਰਫ਼ਤਾਰ ਮੱਠੀ ਕਰੇਗੀ ਧੁੰਦ, ਤਾਪਮਾਨ 'ਚ ਆਵੇਗੀ ਗਿਰਾਵਟ

By ETV Bharat Punjabi Team

Published : Dec 9, 2023, 3:34 PM IST

Punjab Weather Update: ਪੰਜਾਬ ਸਣੇ ਉੱਤਰੀ ਭਾਰਤ ਦੇ ਕੁਝ ਇਲਾਕਿਆਂ 'ਚ ਠੰਡ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ, ਪਰ ਕੁਝ ਇਲਾਕਿਆਂ 'ਚ ਲੋਕ ਅਜੇ ਵੀ ਠੰਡ ਦਾ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਅਨੁਸਾਰ ਅਗਲੇ ਤਿੰਨ ਤੋਂ ਚਾਰ ਦਿਨਾਂ ਦੌਰਾਨ ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਕਮੀ ਆਵੇਗੀ।

Punjab Weather
Punjab Weather

ਚੰਡੀਗੜ੍ਹ: ਪੰਜਾਬ 'ਚ ਦਸੰਬਰ ਦਾ ਮਹੀਨਾ ਸ਼ੁਰੂ ਹੁੰਦੇ ਹੀ ਮੌਸਮ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸਵੇਰ ਅਤੇ ਸ਼ਾਮ ਨੂੰ ਧੁੰਦ ਕਾਰਨ ਵਿਜ਼ੀਬਿਲਟੀ ਘੱਟ ਗਈ ਹੈ। ਧੁੰਦ ਕਾਰਨ ਸੂਬੇ ਦੇ ਲੋਕ ਠੰਢ ਤੋਂ ਕੰਬਣ ਲੱਗੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਧੁੱਪ ਨਿਕਲਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ 24 ਡਿਗਰੀ ਅਤੇ ਘੱਟ ਤੋਂ ਘੱਟ 10 ਡਿਗਰੀ ਸੈਲਸੀਅਸ ਰਹੇਗਾ।

ਧੁੰਦ ਦੀ ਭਵਿੱਖਬਾਣੀ:ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਕੁਝ ਸੂਬਿਆਂ ਵਿੱਚ ਸੰਘਣੀ ਧੁੰਦ ਦੀ ਵੀ ਭਵਿੱਖਬਾਣੀ ਕੀਤੀ ਹੈ। ਇਸ ਤੋਂ ਇਲਾਵਾ, ਮੌਸਮ ਵਿਭਾਗ ਨੇ ਇਹ ਵੀ ਕਿਹਾ ਹੈ ਕਿ 11 ਦਸੰਬਰ ਤੋਂ ਉੱਤਰ-ਪੱਛਮੀ ਭਾਰਤ ਦੇ ਰਾਜਾਂ ਵਿੱਚ ਇੱਕ ਤਾਜ਼ਾ ਪੱਛਮੀ ਗੜਬੜ ਦਾ ਪ੍ਰਭਾਵ ਦੇਖਿਆ ਜਾਵੇਗਾ। ਜੇਕਰ 24 ਘੰਟੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਜਦਕਿ ਘੱਟੋ-ਘੱਟ ਤਾਪਮਾਨ 'ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਧੁੰਦ ਕਾਰਨ ਅਵਾਜਾਈ ਪ੍ਰਭਾਵਿਤ: ਧੁੰਦ ਕਾਰਨ ਲੋਕਾਂ ਨੂੰ ਵਾਹਨ ਚਲਾਉਣ ਸਮੇਂ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਵਾਹਨਾਂ ਦੀ ਰਫ਼ਤਾਰ ਮੱਠੀ ਹੋ ਗਈ ਹੈ। ਇਸ ਨਾਲ ਬਾਹਰੀ ਖੇਤਰਾਂ ਅਤੇ ਹਾਈਵੇਅ 'ਤੇ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋਵੇਗੀ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਕੜਾਕੇ ਦੀ ਠੰਢ ਦਾ ਅਲਰਟ ਜਾਰੀ ਕੀਤਾ ਹੈ। ਪੁਲਿਸ ਪ੍ਰਸ਼ਾਸਨ ਨੇ ਇਸ ਸਬੰਧੀ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਉੱਤਰੀ ਭਾਰਤ ਦੇ ਨਾਲ-ਨਾਲ ਉੱਤਰ-ਪੂਰਬੀ ਭਾਰਤ ਦੇ ਕੁਝ ਰਾਜਾਂ ਵਿੱਚ ਸੰਘਣੀ ਧੁੰਦ ਦੇਖਣ ਨੂੰ ਮਿਲੇਗੀ। ਉੱਤਰੀ ਭਾਰਤ ਦੀ ਗੱਲ ਕਰੀਏ ਤਾਂ ਕੱਲ੍ਹ ਯਾਨੀ 10 ਦਸੰਬਰ ਨੂੰ ਸਵੇਰੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਵੱਖ-ਵੱਖ ਇਲਾਕਿਆਂ 'ਚ ਸੰਘਣੀ ਧੁੰਦ ਛਾਈ ਨਜ਼ਰ ਆ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ, ਭਲਕੇ ਯਾਨੀ 10 ਦਸੰਬਰ ਅਤੇ 11 ਦਸੰਬਰ ਨੂੰ ਆਸਾਮ, ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਖੇਤਰਾਂ ਵਿੱਚ ਸਵੇਰੇ ਸੰਘਣੀ ਧੁੰਦ ਦੇਖੀ ਜਾਵੇਗੀ। ਨਾਲ ਹੀ, ਅਗਲੇ ਤਿੰਨ ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਦੇ ਰਾਜਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੀ ਗਿਰਾਵਟ ਆਵੇਗੀ।

ABOUT THE AUTHOR

...view details