ਪੰਜਾਬ

punjab

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ

By

Published : Sep 2, 2021, 8:09 PM IST

ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਟਿਕਟ ਦਿੱਤੇ ਜਾਣ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਧਾਈਆਂ ਦੇਣ ਵਾਲਾ ਦਾ ਉਹਨਾਂ ਦੇ ਘਰ ਤਾਂਤਾ ਲੱਗਿਆ ਹੋਇਆ ਹੈ।

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ
ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ

ਫਰੀਦਕੋਟ: 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਟਿਕਟ ਦਿੱਤੇ ਜਾਣ ਨੂੰ ਲੈ ਕੇ ਹਲਕੇ ਦੇ ਅਕਾਲੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਵਧਾਈਆਂ ਦੇਣ ਵਾਲਾ ਦਾ ਉਹਨਾਂ ਦੇ ਘਰ ਤਾਂਤਾ ਲੱਗਿਆ ਹੋਇਆ ਹੈ।

ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਮਿਲਣ 'ਤੇ ਅਕਾਲੀ ਵਰਕਰਾਂ 'ਚ ਭਾਰੀ ਉਤਸ਼ਾਹ

ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਵਰਕਰਾਂ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਹਾਈ ਕਮਾਂਡ ਦੇ ਧੰਨਵਾਦੀ ਹਨ ਕਿ ਉਹਨਾਂ ਵੱਲੋਂ ਵਿਧਾਨ ਸਭਾ ਹਲਕਾ ਫਰੀਦਕੋਟ ਤੋਂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਟਿਕਟ ਦੇਣ ਦਾ ਐਲਾਨ ਕੀਤਾ।

ਉਹਨਾਂ ਕਿਹਾ ਕਿ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਹਰੇਕ ਵਰਕਰ ਨੂੰ ਬਣਦਾ ਸਤਿਕਾਰ ਦਿੱਤਾ ਜਾਂਦਾ ਅਤੇ ਹਰੇਕ ਦੇ ਉਹ ਦੁਖ-ਸੁਖ ਵਿਚ ਸਹਾਈ ਹੁੰਦੇ ਹਨ। ਉਹਨਾਂ ਕਿਹਾ ਕਿ ਉਹ ਜੀਅ ਜਾਨ ਲਗਾ ਕੇ ਮਿਹਨਤ ਕਰਨਗੇ ਅਤੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਜਿੱਤਾ ਕੇ ਪੰਜਾਬ ਵਿਧਾਨ ਸਭਾ ਵਿੱਚ ਭੇਜਣਗੇ।

ਇਹ ਵੀ ਪੜ੍ਹੋ:ਜਾਣੋ ਕਿਉਂ ਸਿਕੰਦਰ ਮਲੂਕਾ ਨੇ ਕਿਹਾ ਕਿ ਪੰਜਾਬ 'ਚ ਲੱਗੇਗਾ ਗਵਰਨਰ ਰਾਜ

ABOUT THE AUTHOR

...view details