ਪੰਜਾਬ

punjab

Faridkot Accident News: ਫਰੀਦਕੋਟ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 5 ਲੋਕਾਂ ਦੀ ਹੋਈ ਮੌਤ

By ETV Bharat Punjabi Team

Published : Dec 3, 2023, 11:01 AM IST

ਫਰੀਦਕੋਟ 'ਚ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ 'ਤੇ ਪਹੂੰਚੇ ਪੁਲਿਸ ਅਧਿਕਾਰੀ ਅਤੇ ਸਮਾਜ ਸੇਵੀਆਂ ਵੱਲੋਂ ਲਾਸ਼ਾਂ ਨੂੰ ਸਥਾਨਕ ਹਸਪਤਾਲ ਰੱਖਿਆ ਗਿਆ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 5 died in terrible road accident in Faridkot, Faridkot Accident News

Five people died in a terrible road accident, the accident happened near Roanta Rajabaha bridge
ਫਰੀਦਕੋਟ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਹੋਈ ਮੌਤ ਹਾਦਸਾ ਰੌਂਤਾ ਰਾਜਾਬਾਹਾ ਪੁਲ ਨੇੜੇ ਵਾਪਰਿਆ

ਫਰੀਦਕੋਟ 'ਚ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਹੋਈ ਮੌਤ ਹਾਦਸਾ ਰੌਂਤਾ ਰਾਜਾਬਾਹਾ ਪੁਲ ਨੇੜੇ ਵਾਪਰਿਆ

ਫਰੀਦਕੋਟ :ਫਰੀਦਕੋਟ ਜ਼ਿਲ੍ਹੇ ਵਿੱਚੋਂ ਲੰਘਦੇ ਅੰਮ੍ਰਿਤਸਰ-ਬਠਿੰਡਾ ਹਾਈਵੇਅ 54 ਉੱਤੇ ਪਿੰਡ ਵਾੜਾ ਭਾਈਕਾ ਨੇੜੇ ਸ਼ਨੀਵਾਰ ਦੇਰ ਸ਼ਾਮ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕੋ ਕਾਰ ਵਿੱਚ ਸਵਾਰ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਸਾਰੇ ਮ੍ਰਿਤਕ ਇੱਕ ਹੀ ਡਿਜ਼ਾਇਰ ਕਾਰ ਵਿੱਚ ਸਫ਼ਰ ਕਰ ਰਹੇ ਸਨ। ਹਾਦਸਾ ਤੇਜ਼ ਰਫਤਾਰ ਗੱਡੀਆਂ ਦੀ ਟੱਕਰ ਨਾਲ ਵਾਪਰਿਆ ਹੈ।ਮਿਲੀ ਜਾਣਕਾਰੀ ਮੁਤਾਬਿਕ ਗੱਡੀਆਂ ਆਪਸ ਵਿੱਚ ਇੰਝ ਟਕਰਾਈਆਂ ਕਿ ਇੱਕ ਹੋਰ ਕਾਰ ਨਾਲ ਟਕਰਾਉਣ ਤੋਂ ਬਾਅਦ ਕਾਰ ਇੱਕ ਦਰੱਖਤ ਨਾਲ ਟਕਰਾਅ ਗਈ। ਪਿੰਡ ਬਾਜਾਖਾਨਾ ਤੋਂ ਬਠਿੰਡਾ ਵੱਲ ਨੈਸ਼ਨਲ ਹਾਈਵੇਅ-54 ’ਤੇ ਦੇਰ ਸ਼ਾਮ ਨੂੰ ਵਾਪਰੇ ਸੜਕ ਹਾਦਸੇ ਦੌਰਾਨ ਪੰਜ ਵਿਅਕਤੀਆਂ ਦੀ ਮੌਤ ਹੋ ਗਈ। ਮਿਲੀ ਮੁੱਢਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਰੌਂਤਾ ਰਜਬਾਹਾ ਦੇ ਪੁਲ ਕਰੀਬ ਵਾਪਰਿਆ। Five people died in a terrible road accident in Faridkot

ਕਾਰ ਸਵਾਰ ਬਠਿੰਡਾ ਵਾਲੇ ਪਾਸੇ ਜਾ ਰਹੇ ਸਨ :ਇਥੇ ਇਕ ਸਵਿਫ਼ਟ ਡਿਜ਼ਾਇਰ ਕਾਰ (ਪੀ.ਬੀ 03-ਬੀ.ਬੀ. 0731) ਆਪਣੀ ਸਾਈਡ ਖੱਬੇ ਹੱਥ ਸੜਕ ਕੰਢੇ ਇਕ ਟਾਹਲੀ ਦੇ ਦਰਖ਼ਤ ਨਾਲ ਟਕਰਾ ਗਈ। ਕਾਰ ਬਠਿੰਡਾ ਤਰਫ਼ੋਂ ਬਾਜਾਖਾਨਾ ਵੱਲ ਜਾ ਰਹੀ ਸੀ। ਦੁਰਘਟਨਾ ਇੰਨੀ ਭਿਆਨਕ ਸੀ ਕਿ ਕਾਰ ਵਿਚ ਸਵਾਰ ਪੰਜੇ ਵਿਅਕਤੀ ਮੌਕੇ ’ਤੇ ਹੀ ਦਮ ਤੋੜ ਗਏ। ਮੌਤ ਦੇ ਮੂੰਹ ਜਾ ਪਏ ਵਿਅਕਤੀਆਂ ’ਚੋਂ ਇਕ ਦੀ ਸ਼ਨਾਖ਼ਤ ਕੋਠੇ ਰਾਮਸਰ ਵਾਲੇ (ਕੋਟਲੀ-ਅਬਲੂ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵਸਨੀਕ ਮਨਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਮਰਨ ਵਾਲਿਆਂ ਵਿੱਚ ਇਕ ਹੋਰ ਅਮਨਦੀਪ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਬਾਹੋ ਯਾਤਰੀ (ਜ਼ਿਲ੍ਹਾ ਬਠਿੰਡਾ), ਗੁਰ ਨਾਨਕ ਸਿੰਘ ਪੁੱਤਰ ਗੁਰਲਾਲ ਸਿੰਘ ਵਾਸੀ ਰਾਇ ਕੇ ਕਲਾਂ (ਜ਼ਿਲ੍ਹਾ ਬਠਿੰਡਾ) ਤੋਂ ਇਲਾਵਾ ਫ਼ੌਤ ਹੋਏ ਵਿਅਕਤੀਆਂ ’ਚੋਂ ਇਕ ਬਠਿੰਡਾ ਜ਼ਿਲ੍ਹੇ ਦੇ ਪਿੰਡ ਘੁੱਦਾ ਅਤੇ ਦੂਜਾ ਝੁੰਬਾ ਦਾ ਰਹਿਣ ਦੱਸਿਆ ਜਾ ਰਿਹਾ ਹੈ। The accident happened near Roanta Rajabaha bridge.

ਕੀਤੀ ਜਾਵੇਗੀ ਬਣਦੀ ਕਾਰਵਾਈ : ਫਿਲਹਾਲ ਪੁਲਿਸ ਵੱਲੋਂ ਸਾਰੇ ਹੀ ਮ੍ਰਿਤਕਾਂ ਦੀ ਪਹਿਚਾਣ ਕਰਕੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਸਬੰਧੀ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਹਨੀ ਦਿਨੀਂ ਧੁੰਦ ਕਾਰਨ ਵੀ ਪੰਜਾਬ ਵਿੱਚ ਸੜਕ ਹਾਦਸੇ ਲਗਾਤਾਰ ਵੱਧ ਰਹੇ ਹਨ। ਪੁਲਿਸ ਅਤੇ ਟਰੈਫਿਕ ਵਿਭਾਗ ਵੱਲੋਂ ਅਗਾਂਹ ਕੀਤਾ ਜਾਂਦਾ ਹੈ ਕਿ ਅਜਿਹੇ ਮੌਸਮ ਵਿੱਚ ਵਾਹਨ ਚਲਾਉਣ ਵੇਲੇ ਧਿਆਨ ਦੇਣ ਦੀ ਲੋੜ ਹੈ ਤਾਂ ਜੋ ਕਿਸੇ ਦਾ ਵੀ ਕੋਈ ਨੁਕਸਾਨ ਨਾ ਹੋਵੇ।

ABOUT THE AUTHOR

...view details