ਪੰਜਾਬ

punjab

ਵਿਆਹੁਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਧੀ ਦੀ ਮੌਤ ਨੂੰ ਦੱਸਿਆ ਕਤਲ

By

Published : Apr 10, 2023, 2:03 PM IST

ਸ੍ਰੀ ਫਤਹਿਗੜ੍ਹ ਸਾਹਿਬ ਦੇ ਕਸਬਾ ਮੰਡੀ ਗੋਬਿੰਦਗੜ੍ਹ ਵਿੱਚ ਇੱਕ ਵਿਆਹੁਤਾ ਨੇ ਭੇਦਭਰੇ ਹਾਲਾਤਾਂ ਵਿੱਚ ਫਾਹਾ ਲੈਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਪਤੀ ਦਾ ਕਹਿਣਾ ਹੈ ਕਿ ਉਸ ਦੀ ਪਤਨੀ ਨੇ ਫਾਹਾ ਲੈਕੇ ਖੁਦਕੁਸ਼ੀ ਕੀਤੀ ਹੈ, ਜਦਕਿ ਮ੍ਰਿਤਕਾ ਦੇ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਬੇਟੀ ਦਾ ਕਤਲ ਕੀਤਾ ਗਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

A married woman committed suicide in Sri Fatehgarh Sahib
ਵਿਆਹੁਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਬੇਟੀ ਦੀ ਮੌਤ ਨੂੰ ਦੱਸਿਆ ਕਤਲ

ਵਿਆਹੁਤਾ ਨੇ ਫਾਹਾ ਲੈ ਕੀਤੀ ਖੁਦਕੁਸ਼ੀ

ਸ੍ਰੀ ਫਤਹਿਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿੱਚ ਇੱਕ ਮਹਿਲਾ ਵੱਲੋਂ ਫਾਹਾ ਲੈਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਨੀਤਾ ਰਾਣੀ ਵਾਸੀ ਵਿਧੀ ਚੰਦ ਕਲੋਨੀ ਦੇ ਵਜੋਂ ਹੋਈ ਹੈ। ਉੱਥੇ ਹੀ ਇਸ ਮਾਮਲੇ ਵਿੱਚ ਪਰਿਵਾਰਕ ਮੈਂਬਰ ਇਸ ਨੂੰ ਕਤਲ ਦਾ ਮਾਮਲਾ ਦੱਸਦੇ ਰਹੇ ਹਨ। ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਟੀ ਮੰਡੀ ਗੋਬਿੰਦਗੜ੍ਹ ਦੇ ਵਿਧੀ ਚੰਦ ਕਲੋਨੀ ਦੇ ਵਿੱਚ ਹੀ ਵਿਆਹੀ ਹੋਈ ਸੀ। ਉਨ੍ਹਾਂ ਨੂੰ ਦਸਿਆ ਗਿਆ ਕਿ ਉਹਨਾਂ ਦੀ ਲੜਕੀ ਬਿਮਾਰ ਹੈ ਪਰ ਬਾਅਦ ਵਿਚ ਉਹਨਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਬੇਟੀ ਨੇ ਫਾਹਾ ਲੈ ਲਿਆ ਹੈ।

ਲੜਕੀ ਦਾ ਤਲਾਕ ਹੋ ਗਿਆ ਸੀ:ਉਨ੍ਹਾਂ ਕਿਹਾ ਕਿ ਫੋਟੋਆਂ ਦੇਖਕੇ ਲਗਦਾ ਹੈ ਕਿ ਉਹਨਾਂ ਦੀ ਲੜਕੀ ਨੂੰ ਮਾਰਿਆ ਗਿਆ ਹੈ। ਕਿਉਂਕਿ ਉਸ ਦਾ ਪਤੀ ਉਸ ਨੂੰ ਛੋਟੀ-ਛੋਟੀ ਗੱਲ ਉੱਤੇ ਕੁੱਟਦਾ ਮਾਰਦਾ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਸ ਦਾ ਪਤੀ ਹਰ ਗੱਲ ਦੇ ਲਈ ਉਸ ਨੂੰ ਹੀ ਜ਼ਿੰਮੇਵਾਰ ਠਹਿਰਾਉਦਾ ਸੀ। ਕੁੱਝ ਸਾਲ ਪਹਿਲਾਂ ਉਨ੍ਹਾਂ ਦੀ ਲੜਕੀ ਦਾ ਤਲਾਕ ਹੋ ਗਿਆ ਸੀ, ਪਰ ਲੜਕੀ ਵੱਲੋਂ ਆਪਣੇ ਪਤੀ ਨਾਲ ਰਹਿਣ ਦਾ ਫੈਸਲਾ ਕੀਤਾ ਗਿਆ ਕਿਉਂਕਿ ਉਸਦਾ ਕਹਿਣਾ ਸੀ ਕਿ ਉਸਦੇ ਬੱਚੇ ਦੀ ਜ਼ਿੰਦਗੀ ਦਾ ਸਵਾਲ ਹੈ। ਉਨ੍ਹਾਂ ਕਿਹਾ ਕਿ ਕੁਝ ਸਾਲ ਪਹਿਲਾਂ ਉਹਨਾ ਦਾ ਭਾਣਜਾ ਇਕ ਕੁੜੀ ਨੂੰ ਭਜਾ ਕੇ ਲੈ ਗਿਆ ਸੀ ਜਿਸ ਦੇ ਲਈ ਉਸ ਦੀ ਭੈਣ ਨੂੰ ਹੀ ਜ਼ਿੰਮੇਵਾਰ ਠਹਿਰਾਉਂਦੇ ਹੋਏ ਉਸਦੇ ਨਾਲ ਮਾਰ ਕੁਟਾਈ ਕੀਤੀ ਗਈ।

ਪੁਲਿਸ ਨੇ ਦਿੱਤਾ ਕਾਰਵਾਈ ਦਾ ਭਰੋਸਾ: ਉਹਨਾਂ ਨੂੰ ਫੋਟੋਆਂ ਦੇਖਕੇ ਲਗਦਾ ਹੈ ਕਿ ਉਹਨਾਂ ਦੀ ਲੜਕੀ ਨੂੰ ਮਾਰਿਆ ਗਿਆ ਹੈ। ਇਸ ਲਈ ਉਹ ਪ੍ਰਸ਼ਾਸਨ ਤੋਂ ਮੰਗ ਕਰਦੇ ਹਨ ਕਿ ਦੋਸ਼ੀਆਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਪਰਿਵਾਰਕ ਮੈਂਬਰਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਲੜਕੀ ਦਾ ਪਤੀ ਹਮੇਸ਼ਾ ਹੀ ਉਨ੍ਹਾਂ ਦੀ ਪਤਨੀ ਨੂੰ ਤੰਗ ਪਰੇਸ਼ਾਨ ਕਰਦਾ ਸੀ ਅਤੇ ਕੁੱਟਦਾ ਮਾਰਦਾ ਸੀ। ਉਨ੍ਹਾਂ ਕਿਹਾ ਕਿ ਇੱਕ ਵਾਰ ਮ੍ਰਿਤਕਾ ਦੇ ਪਤੀ ਨੇ ਉਸ ਨੂੰ ਛੱਤ ਤੋਂ ਵੀ ਸੁੱਟਣ ਦੀ ਕੋਸ਼ਿਸ਼ ਕੀਤੀ ਸੀ ਪਰ ਕਿਸਮਤ ਨਾਲ ਉਹ ਬਚ ਗਈ ਸੀ। ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁਖੀ ਅਕਾਸ਼ ਦੱਤ ਨੇ ਕਿਹਾ ਕਿ ਉਨ੍ਹਾਂ ਕੋਲ ਸਿਵਲ ਹਸਪਤਾਲ ਦੇ ਵੱਲੋਂ ਰਿਪੋਰਟ ਆਈ ਸੀ ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਤੋਂ ਮਗਰੋਂ ਜੋ ਵੀ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ:ਦੋ ਧੀਆਂ ਦੀ ਮਾਂ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ, ਧੀਆਂ ਦਾ ਰੋ-ਰੋ ਕੇ ਬੁਰਾ ਹਾਲ



ABOUT THE AUTHOR

...view details