ਪੰਜਾਬ

punjab

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪੱਕੇ ਤੌਰ 'ਤੇ ਧਰਨਾ ਸ਼ੁਰੂ

By

Published : Aug 24, 2021, 2:19 PM IST

ਸ਼੍ਰੋਮਣੀ ਅਕਾਲੀ ਦਲ ਅਤੇ SGPC ਵੱਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਅਰਦਾਸ ਕਰਨ ਤੋਂ ਬਾਅਦ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਪੱਕੇ ਤੌਰ ਤੇ DC ਦਫ਼ਤਰ ਦੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਪੱਕੇ ਤੌਰ 'ਤੇ ਧਰਨਾ ਸ਼ੁਰੂ
ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਪੱਕੇ ਤੌਰ 'ਤੇ ਧਰਨਾ ਸ਼ੁਰੂ

ਸ੍ਰੀ ਫ਼ਤਹਿਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਤਰਖਾਣ ਮਾਜਰਾ 'ਤੇ ਜੱਲ੍ਹਾ ਵਿੱਚ ਪਿਛਲੇ ਸਾਲ ਹੋਈ ਬੇਅਦਬੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਕਿਉਂਕਿ ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਜ਼ਮਾਨਤ ਮਿਲ ਗਈ ਹੈ। ਜਿਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ SGPC ਵੱਲੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਦੀਦਾਰ ਸਿੰਘ ਭੱਟੀ ਦੀ ਅਗਵਾਈ ਵਿੱਚ ਅਰਦਾਸ ਕਰਨ ਤੋਂ ਬਾਅਦ ਦੋਸ਼ੀ ਨੂੰ ਸਜ਼ਾ ਦਿਵਾਉਣ ਲਈ ਪੱਕੇ ਤੌਰ ਤੇ DC ਦਫ਼ਤਰ ਦੇ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਹੈ।

ਪਿਛਲੇ ਸਾਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਜੱਲਾ ਵਿੱਚ ਹੋਏ ਬੇਅਦਬੀ ਦੇ ਮਾਮਲੇ ਦੀ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ SGPC 'ਤੇ ਵੱਲੋਂ ਪੱਕੇ ਤੌਰ ਤੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਇਸ ਮੌਕੇ 'ਤੇ ਮੌਜੂਦ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਦੀਦਾਰ ਸਿੰਘ ਭੱਟੀ ਤੇ SGPC ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਪਿੰਡ ਤਰਖਾਣ ਮਾਜਰਾ ਤੇ ਜੱਲਾ ਵਿੱਚ ਬੇਅਦਬੀ ਕਰਨ ਵਾਲਾ ਦੋਸ਼ੀ ਮੌਕੇ ਤੇ ਕਾਬੂ ਕੀਤਾ ਗਿਆ ਸੀ। ਜਿਸ ਨੂੰ ਜ਼ਮਾਨਤ ਮਿਲ ਗਈ ਹੈ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਧਰਨਾ ਅਰਦਾਸ ਕਰਨ ਤੋਂ ਉਪਰੰਤ ਪੱਕੇ ਤੌਰ ਤੇ ਸ਼ੁਰੂ ਕਰ ਦਿੱਤਾ ਗਿਆ ਹੈ।

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਪੱਕੇ ਤੌਰ 'ਤੇ ਧਰਨਾ ਸ਼ੁਰੂ

ਉਨ੍ਹਾਂ ਦੱਸਿਆ ਕਿ ਇਹ ਧਰਨਾ 11 ਮੈਂਬਰਾਂ ਦੇ ਵੱਲੋਂ ਹਰ ਰੋਜ਼ DC ਦਫ਼ਤਰ ਦੇ ਅੱਗੇ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਦੋਸ਼ੀ ਨੂੰ ਸਜ਼ਾ ਨਹੀਂ ਮਿਲ ਜਾਂਦੀ। ਉਥੇ ਹੀ ਉਨ੍ਹਾਂ ਨੇ ਸਥਾਨਕ MLA ਕੁਲਜੀਤ ਸਿੰਘ ਨਾਗਰਾ ਤੇ ਕਥਿਤ ਆਰੋਪ ਲਗਾਉਂਦੇ ਹੋਏ ਕਿਹਾ ਕਿ ਇਸ ਕੇਸ ਦੇ ਵਿੱਚ ਉਨ੍ਹਾਂ ਵੱਲੋਂ ਦੋਸ਼ੀ ਨੂੰ ਜ਼ਮਾਨਤ ਦੇਣ ਦੇ ਵਿਚ ਰੋਲ ਅਦਾ ਕੀਤਾ ਗਿਆ ਹੈ, ਕਿਉਂਕਿ ਕੇਸ ਇੱਕ ਕਾਂਗਰਸ ਦੇ ਨੁਮਾਇਦੇ ਵਲੋਂ ਦਰਜ ਕਰਵਾਇਆ ਗਿਆ ਸੀ।

ਉਨ੍ਹਾਂ ਨੇ ਕਿਹ‍ਾ ਕਿ ਮੌਕੇ 'ਤੇ ਚਲਾਨ ਪੇਸ਼ ਨਾ ਹੋਣ ਕਰ ਕੇ ਦੋਸ਼ੀ ਨੂੰ ਜ਼ਮਾਨਤ ਮਿਲ ਗਈ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਬੇਅਦਬੀ ਦੇ ਮਾਮਲੇ ਵਿੱਚ SIT ਬਣਾਈ ਜਾਵੇ 'ਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ।

ਇਹ ਵੀ ਪੜੋ:ਭਾਰਤ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ

ABOUT THE AUTHOR

...view details