ਅਮਲੋਹ:ਅੱਜ ਤੋਂ ਸੂਬੇ ਭਰ ਵਿੱਚ ਝੋਨੇ ਦੀ ਸਰਕਾਰੀ ਖਰੀਦ (Government procurement of paddy) ਸ਼ੁਰੂ ਹੋਣ ਜਾ ਰਹੀ ਹੈ ਅਤੇ ਪੂਰੇ ਪੰਜਾਬ ਵਿੱਚ ਸਰਕਾਰ ਅਤੇ ਦਾਣਾ ਮੰਡੀ ਦੇ ਅਧਿਕਾਰੀਆਂ ਵੱਲੋਂ ਮੰਡੀਆਂ ਵਿੱਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ (Arrangement complete) ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਗੱਲ ਕਰੀਏ ਤਾਂ ਝੋਨੇ ਦੇ ਸ਼ੀਜਨ ਨੂੰ ਦੇਖਦੇ ਹੋਏ ਮਾਰਕਿਟ ਕਮੇਟੀ ਅਮਲੋਹ ਵਲੋਂ ਕਿਸ ਤਰਾਂ ਦੇ ਪ੍ਰਬੰਧ ਇਸ ਬਾਰੇ ਮਾਰਕੀਟ ਕਮੇਟੀ ਅਮਲੋਹ ਦੇ ਮੰਡੀ ਸੁਪਰਵਾਈਜ਼ਰ (Market Supervisor) ਪਰਮਵੀਰ ਸਿੰਘ ਨਾਲ ਗੱਲਬਾਤ ਕੀਤੀ ਗਈ।
ਇਸ ਮੌਕੇ ਪਰਮਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 1 ਅਕਤੂਬਰ ਤੋਂ ਝੌਨੇ ਦੀ ਫ਼ਸਲ ਦੀ ਸਰਕਾਰੀ ਖਰੀਦ ((Government procurement of paddy)) ਸ਼ੁਰੂ ਹੋ ਚੁੱਕੀ ਜਿਸਨੂੰ ਲੈਕੇ ਮੰਡੀਆਂ ਵਿੱਚ ਖਰੀਦ ਪ੍ਰਬੰਧ ਮੁਕੰਮਲ ਹੋ ਚੁੱਕੇ ਹਨ ਅਤੇ ਅਮਲੋਹ ਮਾਰਕੀਟ ਕਮੇਟੀ ਅਧੀਨ 6 ਖਰੀਦ ਕੇਂਦਰਾਂ ਉਪਰ ਝੌਨੇ ਦੀ ਸਰਕਾਰੀ ਖਰੀਦ ਕੀਤੀ ਜਾਵੇਗੀ।