ਪੰਜਾਬ

punjab

Khedan Watan Punjab Diyan: ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

By ETV Bharat Punjabi Team

Published : Sep 26, 2023, 7:49 PM IST

ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਦੀਆਂ ਦੀ ਸ਼ੁਰੂਆਤ (Khedan Watan Punjab Diyan) ਹੋ ਗਈ ਹੈ। ਜਾਣਕਾਰੀ ਮੁਤਾਬਿਕ ਇਸ ਵਿੱਚ ਵੱਖ-ਵੱਖ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾਣਗੇ।

Initiation of Games Watan Punjab at Fatehgarh Sahib
Khedan Watan Punjab Diyan : ਫ਼ਤਹਿਗੜ੍ਹ ਸਾਹਿਬ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਸ਼ੁਰੂਆਤ

ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਫ਼ਤਹਿਗੜ੍ਹ ਸਾਹਿਬ:ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਦੇ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ ਫਤਿਹਗੜ੍ਹ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ ਈਸ਼ਾ ਸਿੰਗਲ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ (Khedan Watan Punjab Diyan) ਕਾਲਜ ਦੇ ਇਨਡੋਰ ਸਟੇਡੀਅਮ ਵਿਖੇ ਕਰਵਾਈ। ਇਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਹਿੱਸਾ ਲਿਆ।

5 ਅਕਤੂਬਰ ਤੱਕ ਹੋਣਗੇ ਮੁਕਾਬਲੇ :ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨੌਜਵਾਨ ਇਨ੍ਹਾਂ ਖੇਡਾਂ ਵਿੱਚ ਜਿਸ ਉਤਸ਼ਾਹ ਨਾਲ ਭਾਗ ਲੈ ਰਹੇ ਹਨ ਉਹ ਆਪਣੇ ਆਪ ਵਿੱਚ ਬੇਮਿਸਾਲ ਹੈ ਜਿਸ ਤੋਂ ਸਪਸ਼ਟ ਹੈ ਕਿ ਆਉਂਦੇ ਸਮੇਂ ਅੰਦਰ ਸਾਡੇ ਖਿਡਾਰੀ (Beginning of district level competitions) ਹੋਰ ਵੀ ਵੱਡੀਆਂ ਮੱਲ੍ਹਾ ਮਾਰ ਕੇ ਆਪਣੇ ਦੇਸ਼, ਸੂਬੇ ਤੇ ਜ਼ਿਲ੍ਹੇ ਦਾ ਨਾਮ ਦੁਨੀਆਂ ਭਰ ਅੰਦਰ ਰੌਸ਼ਨ ਕਰਨਗੇ। ਇਸ ਸਬੰਧੀ ਜ਼ਿਲ੍ਹਾ ਖੇਡ ਅਫਸਰ ਕੁਲਦੀਪ ਚੁੱਘ ਤੇ ਜ਼ਿਲ੍ਹਾ ਪੱਧਰੀ ਖੇਡਾਂ ਦੇ ਨੋਡਲ ਅਫਸਰ ਰਾਹੁਲਦੀਪ ਸਿੰਘ ਨੇ ਦੱਸਿਆ ਕਿ ਅੱਜ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ 5 ਅਕਤੂਬਰ ਤੱਕ ਚੱਲਣਗੀਆਂ ਅਤੇ ਹੁਣ ਤੱਕ 1500 ਖਿਡਾਰੀਆਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ 5000 ਤੋਂ ਵੱਧ ਖਿਡਾਰੀਆਂ ਦੇ ਭਾਗ ਲੈਣ ਦੀ ਉਮੀਦ ਹੈ।

ਇਹ ਹੋਣਗੇ ਮੁਕਾਬਲੇ :ਉਨ੍ਹਾਂ ਦੱਸਿਆ ਕਿ 28 ਸਤੰਬਰ ਤੱਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼, ਸ਼੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਤੇ ਮਾਤਾ ਗੁਜਰੀ ਕਾਲਜ਼ ਫ਼ਤਹਿਗੜ੍ਹ ਸਾਹਿਬ ਵਿਖੇ ਬੈਡਮਿੰਟਨ, ਗੱਤਕਾ, ਚੈੱਸ, ਸਰਕਲ ਸਟਾਈਲ ਕਬੱਡੀ, ਖੋਹ-ਖੋਹ, ਕਿੱਕ ਬਾਕਸਿੰਗ, ਵਾਲੀਬਾਲ (shooting) ਤੇ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਜਦੋਂ ਕਿ 29 ਸਤੰਬਰ ਤੋਂ 01 ਅਕਤੂਬਰ ਤੱਕ ਜੰਜ ਘਰ ਨਸਰਾਲੀ ਮੰਡੀ ਗੋਬਿੰਦਗੜ੍ਹ, ਆਰੀਆ ਸਕੂਲ ਮੰਡੀ ਗੋਬਿੰਦਗੜ੍ਹ, ਓਪੀ ਬਾਂਸਲ ਸਕੂਲ ਮੰਡੀ ਗੋਬਿੰਦਗੜ੍ਹ, ਮੰਡੀ ਗੋਬਿੰਦਗੜ੍ਹ ਤੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਵਿਖੇ ਬਾਕਸਿੰਗ, ਲਾਅਨ ਟੈਨਿਸ, ਸ਼ੂਟਿੰਗ, ਸਵੀਮਿੰਗ, ਟੇਬਲ ਟੈਨਿਸ, ਜੂਡੋ, ਪਾਵਰ ਲਿਫਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। 2 ਅਕਤੂਬਰ ਤੋਂ 5 ਅਕਤੂਬਰ ਤੱਕ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਫ਼ਤਹਿਗੜ੍ਹ ਸਾਹਿਬ, ਪੰਜੋਲੀ ਕਲਾਂ, ਬਾਬਾ ਜ਼ੋਰਾਵਰ ਸਿੰਘ ਫ਼ਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਫ਼ਤਹਿਗੜ੍ਹ ਸਾਹਿਬ ਤੇ ਆਈ.ਟੀ.ਆਈ. ਬਸੀ ਪਠਾਣਾ ਵਿਖੇ ਫੁੱਟਬਾਲ, ਵਾਲੀਬਾਲ (), ਹੈਂਡਬਾਲ, ਕੁਸ਼ਤੀ, ਸਾਫਟਬਾਲ, ਨੈੱਟਬਾਲ ਤੇ ਹਾਕੀ ਦੇ ਮੁਕਾਬਲੇ ਕਰਵਾਏ ਜਾਣਗੇ।

ABOUT THE AUTHOR

...view details