ਪੰਜਾਬ

punjab

ਧਾਰਮਿਕ ਸਥਾਨ ਖੁੱਲ੍ਹਣ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

By

Published : Jun 8, 2020, 4:15 PM IST

ਅਨਲੌਕ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਕੁੱਝ ਸ਼ਰਤਾਂ 'ਤੇ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਦੇ ਲਈ ਪਹੁੰਚੀਆਂ।

Sangat visit Gurdwara Sri Fatehgarh Sahib on the opening of religious places
ਧਾਰਮਿਕ ਸਥਾਨ ਖੁੱਲ੍ਹਣ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਚੱਲਦੇ ਦੇਸ਼ ਭਰ ਵਿੱਚ ਲੌਕਡਾਊਨ ਚੱਲ ਰਿਹਾ ਸੀ ਜਿਸ ਦੇ ਕਾਰਨ ਸਾਰੇ ਧਾਰਮਿਕ ਸਥਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਅਨਲੌਕ ਦੀ ਪ੍ਰਕਿਰਿਆ ਤੋਂ ਬਾਅਦ ਹੁਣ ਧਾਰਮਿਕ ਸਥਾਨਾਂ ਨੂੰ ਕੁੱਝ ਸ਼ਰਤਾਂ 'ਤੇ ਖੋਲ੍ਹ ਦਿੱਤਾ ਗਿਆ ਹੈ। ਇਸ ਦੇ ਚੱਲਦੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਦੇ ਲਈ ਪਹੁੰਚੀਆਂ।

ਧਾਰਮਿਕ ਸਥਾਨ ਖੁੱਲ੍ਹਣ 'ਤੇ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ

ਇਸ ਮੌਕੇ ਗੱਲਬਾਤ ਕਰਦੇ ਹੋਏ ਸੰਗਤਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਵਧੀਆ ਫੈਸਲਾ ਹੈ ਜੋ ਧਾਰਮਿਕ ਸਥਾਨਾਂ ਨੂੰ ਖੋਲ੍ਹ ਦਿੱਤਾ ਗਿਆ ਹੈ ਕਿਉਂਕਿ ਉਹ ਪਿਛਲੇ 3 ਮਹੀਨਿਆਂ ਤੋਂ ਘਰਾਂ ਵਿੱਚ ਸਨ ਅਤੇ ਗੁਰੂ ਸਾਹਿਬ ਦੇ ਦਰਸ਼ਨਾਂ ਦੇ ਲਈ ਨਹੀਂ ਆ ਸਕੇ ਸਨ। ਉਨ੍ਹਾਂ ਕਿਹਾ ਕਿ ਧਾਰਮਿਕ ਸਥਾਨਾਂ ਦੇ ਖੁੱਲ੍ਹ ਜਾਣ 'ਤੇ ਉਨ੍ਹਾਂ ਨੂੰ ਚੰਗਾ ਲੱਗ ਰਿਹਾ ਹੈ ਅਤੇ ਉਹ ਵਾਹਿਗੁਰੂ ਅੱਗੇ ਅਰਦਾਸ ਕਰਦੇ ਹਨ ਕਿ ਜਲਦ ਤੋਂ ਜਲਦ ਇਸ ਬੀਮਾਰੀ ਤੋਂ ਛੁਟਕਾਰਾ ਮਿਲੇ ਤਾਂ ਜੋ ਉਹ ਇਕੱਠੇ ਹੋ ਕੇ ਆਪਣੇ ਧਾਰਮਿਕ ਸਮਾਗਮ ਕਰ ਸਕਣ।

ਇਹ ਵੀ ਪੜ੍ਹੋ: ਅਨਲੌਕ 1: ਦੇਸ਼ 'ਚ ਅੱਜ ਤੋਂ ਖੁੱਲ੍ਹੇ ਧਾਰਮਿਕ ਸਥਾਨ, ਕੇਂਦਰ ਨੇ ਜਾਰੀ ਕੀਤੇ ਦਿਸ਼ਾ ਨਿਰਦੇਸ਼

ਪ੍ਰਬੰਧਾਂ ਬਾਰੇ ਸੰਗਤਾਂ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਦੇ ਵਿੱਚ ਸੈਨੇਟਾਈਜ਼ਰ ਮਸ਼ੀਨਾਂ ਲਗਾਈਆਂ ਗਈਆਂ ਹਨ। ਉਥੋਂ ਲੰਘ ਕੇ ਹੀ ਉਹ ਦਰਬਾਰ ਸਾਹਿਬ ਜਾਂਦੇ ਹਨ। ਉੱਥੇ ਹੀ ਕਈਆਂ ਦਾ ਕਹਿਣਾ ਸੀ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੁੱਝ ਸਖ਼ਤੀ ਕਰਨੀ ਚਾਹੀਦੀ ਹੈ ਕਿਉਂਕਿ ਸੰਗਤਾਂ ਜ਼ਿਆਦਾਤਰ ਮਾਸਕ ਲਗਾ ਕੇ ਅੰਦਰ ਨਹੀਂ ਜਾ ਰਹੀਆਂ ਅਤੇ ਸੋਸ਼ਲ ਡਿਸਟੈਂਸਿੰਗ ਦਾ ਵੀ ਧਿਆਨ ਨਹੀਂ ਰੱਖਿਆ ਜਾ ਰਿਹਾ, ਜਿਸ 'ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਧਿਆਨ ਦੇਣਾ ਚਾਹੀਦਾ ਹੈ।

ABOUT THE AUTHOR

...view details