ਪੰਜਾਬ

punjab

CIA ਸਟਾਫ ਵੱਲੋਂ ਸ਼ੱਕੀ ਵਿਅਕਤੀਆਂ ਦੇ ਨਾਲ ਪੁਲਿਸ ਵੱਲੋਂ ਕੀਤੀ ਮਾਰ ਕੁਟਾਈ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਰੋਸ

By

Published : May 4, 2022, 10:42 PM IST

ਪੁਲਿਸ ਵੱਲੋਂ ਕੀਤੀ ਮਾਰ ਕੁਟਾਈ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਰੋਸ

ਫ਼ਾਜ਼ਿਲਕਾ CIA ਸਟਾਫ ਵੱਲੋਂ ਚੋਰੀ ਦੇ ਮਾਮਲੇ ਵਿੱਚ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਲ ਪੁਲਿਸ ਦੇ ਵੱਲੋਂ ਕੀਤੀ ਗਈ ਮਾਰ ਕੁਟਾਈ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਲਗਾਇਆ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਬਣੇ ਓਵਰਬ੍ਰਿਜ ਦੇ ਅੱਗੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ।

ਫ਼ਾਜ਼ਿਲਕਾ: ਫ਼ਾਜ਼ਿਲਕਾ CIA ਸਟਾਫ ਵੱਲੋਂ ਚੋਰੀ ਦੇ ਮਾਮਲੇ ਵਿੱਚ ਕਾਬੂ ਕੀਤੇ ਗਏ ਸ਼ੱਕੀ ਵਿਅਕਤੀਆਂ ਦੇ ਨਾਲ ਪੁਲਿਸ ਦੇ ਵੱਲੋਂ ਕੀਤੀ ਗਈ ਮਾਰ ਕੁਟਾਈ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਲਗਾਇਆ ਫਿਰੋਜ਼ਪੁਰ ਫਾਜ਼ਿਲਕਾ ਰੋਡ ਤੇ ਬਣੇ ਓਵਰਬ੍ਰਿਜ ਦੇ ਅੱਗੇ ਧਰਨਾ ਲਗਾ ਕੇ ਹਾਈਵੇ ਜਾਮ ਕੀਤਾ ਗਿਆ।

ਦੱਸ ਦਈਏ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ CIA ਸਟਾਫ ਪੁਲਿਸ ਉੱਤੇ 2 ਵਿਅਕਤੀਆਂ ਨੂੰ ਚੋਰੀ ਦੇ ਸ਼ੱਕ ਦੇ ਵਿਚ ਨਾਜਾਇਜ਼ ਤੌਰ ਤੇ ਪੁੱਛਗਿੱਛ ਕਰਨ ਦੇ ਬਹਾਨੇ ਗ੍ਰਿਫਤਾਰ ਕਰਕੇ ਮਾਰ ਕੁਟਾਈ ਕਰਨ ਦੇ ਇਲਜ਼ਾਮ ਲਗਾਏ ਗਏ ਹਨ। ਜਿਸ ਦੇ ਵਿਰੋਧ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਵੱਲੋਂ ਫਾਜ਼ਿਲਕਾ ਫਿਰੋਜ਼ਪੁਰ ਰੋਡ ਨੈਸ਼ਨਲ ਹਾਈਵੇ ਤੇ ਬਣੇ ਓਵਰਬ੍ਰਿਜ ਦੇ ਅੱਗੇ ਰੋਸ ਧਰਨਾ ਲਗਾ ਕੇ ਹਾਈਵੇ ਨੂੰ ਜਾਮ ਕੀਤਾ ਗਿਆ ਅਤੇ ਪੰਜਾਬ ਪੁਲਿਸ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਬੂ ਕੀਤੇ ਗਏ ਵਿਅਕਤੀਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਗਈ।

ਪੁਲਿਸ ਵੱਲੋਂ ਕੀਤੀ ਮਾਰ ਕੁਟਾਈ ਦੇ ਵਿਰੋਧ 'ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਰੋਸ

ਇਸ ਮੌਕੇ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਨੇ ਦੱਸਿਆ ਕਿ CIA ਸਟਾਫ ਪੁਲਿਸ ਵੱਲੋਂ ਪਿੰਡ ਨੂਰ ਸਮੰਦ ਅਤੇ ਫ਼ਾਜ਼ਿਲਕਾ ਦੇ 2 ਵਿਅਕਤੀਆ ਨੂੰ ਚੋਰੀ ਦੇ ਕੇਸ ਵਿੱਚ ਪੁੱਛਗਿੱਛ ਕਰਨ ਦੇ ਲਈ ਥਾਣੇ ਲਿਆਂਦਾ ਗਿਆ ਹੈ, ਜਿਨ੍ਹਾਂ ਦੇ ਨਾਲ ਪੁਲਿਸ ਦੇ ਵੱਲੋਂ ਬੁਰੀ ਤਰ੍ਹਾਂ ਮਾਰ ਕੁਟਾਈ ਕੀਤੀ ਗਈ ਹੈ ਅਤੇ ਉਨ੍ਹਾਂ ਉੱਤੇ ਮਾਮਲਾ ਦਰਜ ਕਰਨ ਦੀ ਗੱਲ ਕਹਿ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੇ ਬੇਗੁਨਾਹ ਹੋਣ ਦੀ ਗਾਰੰਟੀ ਪੂਰਾ ਪਿੰਡ ਦੇ ਰਿਹਾ ਹੈ ਪਰ ਪੁਲਿਸ ਵੱਲੋਂ ਧੱਕੇਸ਼ਾਹੀ ਕਰਦੇ ਹੋਏ ਇਨ੍ਹਾਂ ਦੇ ਨਾਲ ਮਾਰ ਕੁਟਾਈ ਕੀਤੀ ਗਈ ਹੈ ਅਤੇ ਮਾਮਲਾ ਦਰਜ ਕਿਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜੇਕਰ ਕਸੂਰਵਾਰ ਹਨ ਤਾਂ ਉਹ ਖੁਦ ਉਨ੍ਹਾਂ ਉਤੇ ਮਾਮਲਾ ਦਰਜ ਕਰਵਾਉਣ ਦੇ ਲਈ ਤਿਆਰ ਹਨ ਪਰ ਪੁਲਿਸ ਵੱਲੋਂ ਨਾਜਾਇਜ਼ ਤੌਰ ਤੇ ਬੇਗੁਨਾਹਾਂ ਦੇ ਨਾਲ ਮਾਰ ਕੁਟਾਈ ਕਰਕੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।

ਉਥੇ ਹੀ ਹਾਈਵੇ ਜਾਮ ਹੋਣ ਤੋਂ ਬਾਅਦ ਮੌਕੇ ਤੇ ਪਹੁੰਚੇ ਡੀ. ਐੱਸ. ਪੀ. ਡੀ ਜਸਵੀਰ ਸਿੰਘ ਪਨੂੰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਮੋਟਰਸਾਈਕਲ ਚੋਰੀ ਦੇ ਮਾਮਲੇ ਵਿਚ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਸ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੇ ਵਿੱਚ ਜੋ ਦੋਸ਼ੀ ਪਾਇਆ ਗਿਆ। ਉਸ ਖ਼ਿਲਾਫ਼ ਕਾਰਵਾਈ ਕੀਤੀ ਜਾਏਗੀ ਅਤੇ ਜੋ ਬੇਕਸੂਰ ਪਾਇਆ ਗਿਆ ਉਸ ਨੂੰ ਛੱਡ ਦਿੱਤਾ ਜਾਏਗਾ।

ਇਹ ਵੀ ਪੜ੍ਹੋ:ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ 5 ਮਈ ਨੂੰ ਡੀ.ਸੀ ਦਫਤਰਾਂ 'ਤੇ ਹੱਲਾ ਬੋਲ ਪ੍ਰਦਰਸ਼ਨ

ABOUT THE AUTHOR

...view details